Punjab News: ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ (Jagdeep Kamboj Goldy ) ਦੀ ਕਾਰ ਐਤਵਾਰ ਦੁਪਹਿਰ ਕਰੀਬ 3.30 ਵਜੇ ਬਠਿੰਡਾ-ਮਲੋਟ ਰੋਡ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਵਿਧਾਇਕ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਵਿਧਾਇਕ ਦੀ ਕਾਰ ਸਾਹਮਣੇ ਤੋਂ ਚੱਲ ਰਹੀ ਸਰਕਾਰੀ ਪਾਇਲਟ ਦੀ ਕਾਰ ਨਾਲ ਟਕਰਾਅ ਗਈ ਤੇ ਹਾਦਸੇ ਦਾ ਸ਼ਿਕਾਰ ਹੋ ਗਈ, ਜਦਕਿ ਵਿਧਾਇਕ ਦੀ ਕਾਰ ਨੂੰ ਟੱਕਰ ਮਾਰਨ ਵਾਲੀ ਇਨੋਵਾ ਕਾਰ ਸੜਕ 'ਤੇ ਸਟ੍ਰੀਟ ਲਾਈਟ ਦੇ ਖੰਭੇ ਨਾਲ ਜਾ ਟਕਰਾਈ।
ਕਿਵੇਂ ਹੋਇਆ ਇਹ ਹਾਦਸਾ ?
ਜ਼ਿਕਰ ਕਰ ਦਈਏ ਕਿ ਜਲਾਲਾਬਾਦ ਤੋਂ ਆਪ ਵਿਧਾਇਕ ਜਗਦੀਪ ਸਿੰਘ ਕੰਬੋਜ ਐਤਵਾਰ ਨੂੰ ਮਲੋਟ 'ਚ ਆਯੋਜਿਤ ਕਿਸਾਨ ਮੇਲੇ 'ਚ ਸ਼ਾਮਲ ਹੋਣ ਜਾ ਰਹੇ ਸਨ। ਜਦੋਂ ਉਹ ਬਠਿੰਡਾ ਤੋਂ ਮਲੋਟ ਰੋਡ ’ਤੇ ਪੁੱਜੇ ਤਾਂ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਰਾਜਸਥਾਨ ਨੰਬਰ ਕਾਰ ਨੇ ਵਿਧਾਇਕ ਦੀ ਕਾਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਇਨੋਵਾ ਕਾਰ ਨੇ ਵਿਧਾਇਕ ਦੀ ਕਾਰ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ ਜਿਸ ਕਾਰਨ ਵਿਧਾਇਕ ਦੀ ਕਾਰ ਅੱਗੇ ਚੱਲ ਰਹੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਦੀ ਪਾਇਲਟ ਕਾਰ ਨਾਲ ਟਕਰਾ ਗਈ ਤੇ ਵਿਧਾਇਕ ਅਤੇ ਪਾਇਲਟ ਕਾਰ ਤੋਂ ਇਲਾਵਾ ਤੀਜੀ ਇਨੋਵਾ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਹਾਦਸੇ ਵਿੱਚ ਨੁਕਸਾਨੀਆਂ ਗਈਆਂ ਤਿੰਨ ਗੱਡੀਆਂ
ਵਿਧਾਇਕ ਗੋਲਡੀ ਨੇ ਦੱਸਿਆ ਕਿ ਹਾਦਸੇ ਦਾ ਮੁੱਖ ਕਾਰਨ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਇਨੋਵਾ ਗੱਡੀ ਸੀ, ਜਦੋਂ ਇਸ ਨੇ ਉਨ੍ਹਾਂ ਦੇ ਵਾਹਨ ਨੂੰ ਓਵਰਟੇਕ ਕਰਕੇ ਮੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਇਹ ਉਨ੍ਹਾਂ ਦੇ ਵਾਹਨਾਂ ਨੂੰ ਟੱਕਰ ਮਾਰ ਕੇ ਸੜਕ ਦੇ ਡਿਵਾਈਡਰ 'ਤੇ ਸਟਰੀਟ ਲਾਈਟ ਦੇ ਖੰਭੇ ਨਾਲ ਜਾ ਟਕਰਾਈ। ਹੈ। ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਹੀ ਬਠਿੰਡਾ ਪੁਲਸ ਰੋਡ ਸੇਫਟੀ ਫੋਰਸ ਤੋਂ ਇਲਾਵਾ ਮੌਕੇ 'ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।