Punjab News: ਗੁਰਦਾਸਪੁਰ ਦੇ ਦੀਨਾਨਗਰ ਕੋਲ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇੱਥੇ ਦੀਨਾਨਗਰ ਬਾਈਪਾਸ ਦੇ ਕੋਲ ਇੱਕ ਪਿੰਡ ਵਿੱਚ ਗ੍ਰੀਨਲੈਂਡ ਪਬਲਿਕ ਸਕੂਲ ਦੀ ਬੱਸ ਪਲਟ ਗਈ।

ਇਸ ਬੱਸ ਵਿੱਚ ਛੋਟੇ-ਛੋਟੇ ਬੱਚੇ ਸਵਾਰ ਸਨ, ਜਿੱਥੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਜਿਵੇਂ ਹੀ ਮਾਪਿਆਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਨਾਲ ਹੀ ਪਿੰਡ ਵਾਲਿਆਂ ਨੇ ਵੀ ਬੱਚਿਆਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ।

ਇਸ ਤੋਂ ਇਲਾਵਾ ਜਿਵੇਂ ਹੀ ਸਕੂਲ ਦੀ ਪ੍ਰਿੰਸੀਪਲ ਨੂੰ ਘਟਨਾ ਦੀ ਜਾਣਕਾਰੀ ਮਿਲੀ, ਤਾਂ ਉਹ ਵੀ ਤੁਰੰਤ ਮੌਕੇ 'ਤੇ ਪਹੁੰਚੀ। ਉਨ੍ਹਾਂ ਬੱਚਿਆਂ ਦਾ ਹਾਲ-ਚਾਲ ਪੁੱਛਿਆ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਰਾਬ ਮੌਸਮ ਅਤੇ ਤੰਗ ਸੜਕਾਂ ਕਰਕੇ ਬੱਸ ਪਲਟ ਗਈ ਸੀ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਸਕੂਲ ਦੇ ਸਾਰੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਨੂੰ ਵੀ ਗੰਭੀਰ ਸੱਟਾਂ ਨਹੀਂ ਲੱਗੀਆਂ ਹਨ। ਜ਼ਿਕਰਯੋਗ ਹੈ ਕਿ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਬੱਚੇ ਸਕੂਲ ਸਜਾ ਰਹੇ ਸਨ ਅਤੇ ਸਥਾਨਕ ਲੋਕਾਂ ਦੀ ਸਮੇਂ ਸਿਰ ਮਦਦ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਪ੍ਰਸ਼ਾਸਨ ਨੇ ਵੀ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।