Punjab News: ਡੱਬਵਾਲੀ ਬਠਿੰਡਾ ਨੈਸ਼ਨਲ ਹਾਈਵੇ 'ਤੇ ਸੰਘਣੀ ਧੁੰਦ ਕਰਕੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪਿੰਡ ਰੁਲਦੂਵਾਲਾ ਦੇ ਨੇੜੇ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਚਾਰ ਜਣੇ ਹਾਦਸੇ ਦਾ ਸ਼ਿਕਾਰ ਹੋ ਗਏ। ਕਾਰ ਵਿੱਚ ਬੈਠੇ ਚਾਰ ਜਣਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਮੌਕੇ 'ਤੇ ਹੀ ਸਮਾਜ ਸੇਵੀ ਸੰਸਥਾਵਾਂ ਦੀਆਂ ਐਂਬੂਲੈਂਸਾਂ ਨੇ ਹਸਪਤਾਲ ਪਹੁੰਚਾਇਆ।