Accident News: ਮੋਗਾ-ਬਰਨਾਲਾ ਰਾਸ਼ਟਰੀ ਰਾਜਮਾਰਗ 'ਤੇ ਵੀਰਵਾਰ ਸਵੇਰੇ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਕਾਰ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਕਾਰ ਸਵਾਰ ਮੋਗਾ ਤੋਂ ਬਰਨਾਲਾ ਆ ਰਹੇ ਸਨ। ਇਸ ਦੌਰਾਨ ਪਿੰਡ ਮਾਛੀਕੇ ਨੇੜੇ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਇੱਕ ਗੈਸ ਟੈਂਕਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਸਿੱਧੀ ਗੈਸ ਟੈਂਕਰ ਦੇ ਹੇਠਾਂ ਜਾ ਡਿੱਗੀ।
ਇਸ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਸਵਾਰ ਰਣਧੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਦੇ ਭਤੀਜੇ ਜੱਸੂ ਨੂੰ ਗੰਭੀਰ ਹਾਲਤ ਵਿੱਚ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਕਾਰ ਸਵਾਰ ਬਰਨਾਲਾ ਦੇ ਪਿੰਡ ਨੈਣੇਵਾਲ ਦੇ ਰਹਿਣ ਵਾਲੇ ਸਨ। ਗੈਸ ਟੈਂਕਰ ਨੂੰ ਕੋਈ ਨੁਕਸਾਨ ਨਹੀਂ ਹੋਇਆ, ਨਹੀਂ ਤਾਂ ਹਾਦਸਾ ਹੋਰ ਵੀ ਵੱਡਾ ਹੋ ਸਕਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।