Road Accident: ਨਵਾਂਸ਼ਹਿਰ-ਬੰਗਾ ਨੈਸ਼ਨਲ ਹਾਈਵੇ 'ਤੇ ਹਾਦਸਾ, ਕਾਰ ਦੀ ਲਪੇਟ 'ਚ ਆਉਣ ਨਾਲ ਦੋ ਮੋਟਰਸਾਇਕਲ ਸਵਾਰਾਂ ਦੀ ਮੌਤ
Punjab News: ਜਦੋਂ ਉਹ ਚੂਹੜਪੁਰ ਲਿੰਕ ਰੋਡ ਤੋਂ ਮੁੱਖ ਕੌਮੀ ਮਾਰਗ ’ਤੇ ਚੜ੍ਹੇ ਤਾਂ ਬੰਗਾ ਸਾਈਡ ਤੋਂ ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਮੇਰੇ ਚਾਚੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੇਰਾ ਚਾਚਾ ਅਤੇ ਪਿਤਾ ਸੜਕ ਦੇ ਵਿਚਕਾਰ ਡਿਵਾਈਡਰ ’ਤੇ ਡਿੱਗ ਪਏ।
Punjab News: ਨਵਾਂਸ਼ਹਿਰ-ਬੰਗਾ ਨੈਸ਼ਨਲ ਹਾਈਵੇ 'ਤੇ ਪਿੰਡ ਚੂਹੜਪੁਰ ਲਿੰਕ ਰੋਡ ਨੇੜੇ ਫਾਰਚੂਨਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਨਵਾਂਸ਼ਹਿਰ ਦੇ ਏ.ਐਸ.ਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਗਦੀਸ਼ ਰਾਮ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਮੇਰਾ ਪਿਤਾ ਪਰਮਜੀਤ ਅਤੇ ਮੇਰਾ ਚਾਚਾ ਧਰਮਪਾਲ ਮੋਟਰਸਾਇਕਲ ਉੱਤੇ ਰਿਸ਼ਤੇਦਾਰਾਂ ਦੇ ਜਾ ਰਹੇ ਹਨ। ਚਾਚਾ ਧਰਮਪਾਲ ਮੋਟਰਸਾਇਕਲ ਚਲਾ ਰਿਹਾ ਸੀ ਅਤੇ ਪਿੱਛੇ ਮੇਰਾ ਪਿਤਾ ਪਰਮਜੀਤ ਬੈਠਾ ਸੀ। ਮੈਂ ਆਪਣੇ ਮੋਟਰਸਾਈਕਲ 'ਤੇ ਉਨ੍ਹਾਂ ਦੇ ਪਿੱਛੇ ਜਾ ਰਿਹਾ ਸੀ।
ਜਦੋਂ ਉਹ ਚੂਹੜਪੁਰ ਲਿੰਕ ਰੋਡ ਤੋਂ ਮੁੱਖ ਕੌਮੀ ਮਾਰਗ ’ਤੇ ਚੜ੍ਹੇ ਤਾਂ ਬੰਗਾ ਸਾਈਡ ਤੋਂ ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਮੇਰੇ ਚਾਚੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੇਰਾ ਚਾਚਾ ਅਤੇ ਪਿਤਾ ਸੜਕ ਦੇ ਵਿਚਕਾਰ ਡਿਵਾਈਡਰ ’ਤੇ ਡਿੱਗ ਪਏ। ਜਿਸ ਕਾਰਨ ਮੇਰੇ ਚਾਚਾ ਧਰਮਪਾਲ ਅਤੇ ਪਿਤਾ ਪਰਮਜੀਤ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਜਿਸ 'ਤੇ ਮੈਂ ਉਨ੍ਹਾਂ ਨੂੰ ਚੁੱਕ ਕੇ ਸਿਵਲ ਹਸਪਤਾਲ ਨਵਾਂਸ਼ਹਿਰ ਲਿਆਂਦਾ, ਜਿੱਥੇ ਡਾਕਟਰਾਂ ਨੇ ਮੇਰੇ ਚਾਚੇ ਨੂੰ ਮ੍ਰਿਤਕ ਐਲਾਨ ਦਿੱਤਾ। ਕੁਝ ਸਮੇਂ ਬਾਅਦ ਮੇਰੇ ਪਿਤਾ ਪਰਮਜੀਤ ਦੀ ਇਲਾਜ ਦੌਰਾਨ ਮੌਤ ਹੋ ਗਈ।
ਏਐਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਕਾਰ ਚਾਲਕ ਇਕਬਾਲ ਸਿੰਘ ਵਾਸੀ ਪਿੰਡ ਜੋਗੇਵਾਲ ਜ਼ਿਲ੍ਹਾ ਮੋਗਾ, ਪਿੰਡ ਜੈਤੋਵਾਲੀ ਨੇੜੇ ਜੰਡੂ ਸਿੰਘਾ ਜ਼ਿਲ੍ਹਾ ਜਲੰਧਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਕਾਰ ਅਤੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-Lok Sabha elections: ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ-ਬਸਪਾ ਗਠਜੋੜ ਰਹੇਗਾ ਜਾਂ ਨਹੀਂ? ਜਸਵੀਰ ਗੜ੍ਹੀ ਦਾ ਕੀ ਹੈ ਕਹਿਣਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।