Punjab News: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, 20 ਲੋਕ ਜ਼ਖ਼ਮੀ, 7 ਦੀ ਹਾਲਤ ਗੰਭੀਰ
Punjab News: ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ ਹੈ।
Punjab News: ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਸਵਾਰੀਆਂ ਨਾਲ ਭਰੀ ਬੱਸ ‘ਚ ਟਿੱਪਰ ਵੱਜਿਆ ਹੈ ਜਿਸ ਕਰਕੇ ਲਗਭਗ 20 ਸਵਾਰੀਆਂ ਫੱਟੜ ਹੋ ਚੁੱਕੀਆਂ ਹਨ ਤੇ 7 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਟੱਕਰ ਇੰਨੀ ਭਿਆਨਕ ਸੀ ਕਿ ਸਟੇਰਿੰਗ ਟੁੱਟ ਕੇ ਸਵਾਰੀਆਂ ਕੋਲ ਜਾ ਪਹੁੰਚਿਆ। ਇੰਨਾ ਹੀ ਨਹੀਂ ਬੱਸ ਦੇ ਵੀ ਪਰਖੱਚੇ ਉੱਡ ਗਏ ਤੇ ਮੌਕੇ ‘ਤੇ ਚੀਕ ਚਿਹਾੜਾ ਮੱਚ ਗਿਆ। ਕਿਹਾ ਜਾ ਰਿਹਾ ਹੈ ਕਿ 7 ਸਵਾਰੀਆਂ ਦੀ ਹਾਲਤ ਨਾਜ਼ੁਕ ਹੈ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।