ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮਹਿਕਮਿਆਂ ਅਤੇ ਸਿੱਖਿਆ ਸੰਸਥਾਵਾਂ 'ਚ ਨਵੀਂ ਭਰਤੀ ਦੀ ਪ੍ਰਕਿਰਿਆ ਵਿੱਚ ਵੱਡੇ ਸੁਧਾਰਾਂ ਦੀ ਲੋੜ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਜੇ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਇਸ ਵਿਚ ਸੁਧਾਰ ਯਕੀਨੀ ਬਣਾਉਣਗੇ।ਕੱਚੇ ਮੁਲਾਜ਼ਮਾਂ ਦੀ ਭਰਤੀ ਅਤੇ ਆਊਟ-ਸੋਰਸਿੰਗ ਵਰਗੀਆਂ ਕੁਰੀਤਾਂ ਬੰਦ ਕੀਤੀਆਂ ਜਾਣਗੀਆਂ, ਜਿਹਨਾਂ ਰਾਹੀਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਪੰਜਾਬ ਦੇ ਨੌਜਵਾਨਾਂ ਦਾ ਸ਼ੋਸ਼ਣ ਕਰਦੀਆਂ ਰਹੀਆਂ ਹਨ।

ਉਹਨਾਂ ਦਾਅਵਾ ਕੀਤਾ ਕਿ 'ਆਪ' ਸਰਕਾਰ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਭਰਤੀ ਮੈਰਿਟ 'ਤੇ ਆਧਾਰਿਤ ਕਰੇਗੀ ਅਤੇ ਮੌਜੂਦਾ ਸਰਕਾਰਾਂ ਵੱਲੋਂ ਤਰਕਹੀਣਤਾ ਨਾਲ ਬੰਦ ਕੀਤੀ ਵੇਟਿੰਗ ਲਿਸਟ ਪ੍ਰਕਿਰਿਆ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ ਤਾਂ ਕਿ ਕੋਈ ਵੀ ਐਲਾਨੀ ਅਸਾਮੀ ਖ਼ਾਲੀ ਨਾ ਰਹੇ ਅਤੇ ਯੋਗ ਉਮੀਦਵਾਰਾਂ ਦੇ ਮੌਕੇ ਨਾ ਖੁੱਸਣ। 

ਹਰਪਾਲ ਸਿੰਘ ਚੀਮਾ ਨੇ ਕਿਹਾ, "ਭਾਈ-ਭਤੀਜਾ ਵਾਦ ਕਾਰਨ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਮੈਰਿਟ ਲਿਸਟਾਂ ਖ਼ਾਸ ਕਰ ਵੇਟਿੰਗ ਲਿਸਟ ਜਾਰੀ ਕਰਨ ਤੋਂ ਗੁਰੇਜ਼ ਕਰਦੀਆਂ ਹਨ।  ਉਹਨਾਂ ਨੇ ਸਿਫਾਰਸ਼ੀ ਜਾਂ ਆਪਣੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਦੇਣੀਆਂ ਹੁੰਦੀਆਂ ਹਨ।ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਏਗੀ ਜਿੱਥੇ ਉਹਨਾਂ ਦੇ ਸਾਰੇ ਹੱਕ ਸੁਰੱਖਿਅਤ ਹੋਣਗੇ। 'ਆਪ' ਦੀ ਸਰਕਾਰ ਵਿੱਚ ਮੈਰਿਟ ਲਿਸਟਾਂ ਅਤੇ ਵੇਟਿੰਗ ਲਿਸਟਾਂ ਨੂੰ ਪੂਰੀ ਪਾਰਦਰਸ਼ਿਤਾ ਨਾਲ ਸਮੇਂ ਸਿਰ ਜਨਤਕ ਕੀਤਾ ਜਾਇਆ ਕਰੇਗਾ।" 

ਉਹਨਾਂ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ ਪੁਲਿਸ ਦੀਆਂ ਭਰਤੀਆਂ ਦੌਰਾਨ ਵੇਟਿੰਗ ਲਿਸਟਾਂ ਦੀ ਗੈਰ-ਮੌਜੂਦਗੀ ਨੇ ਬਹੁਤ ਸਾਰੇ ਨੌਜਵਾਨਾਂ ਦੇ ਭਵਿੱਖ ਨੂੰ ਪ੍ਰਭਾਵਿਤ ਕੀਤਾ ਹੈ। 

ਹਰਪਾਲ ਚੀਮਾ ਨੇ ਕਿਹਾ ਕਿ ਨਿੱਜੀਕਰਨ ਪ੍ਰਣਾਲੀ ਨੂੰ ਪ੍ਰਫੁਲਿੱਤ ਕਰਕੇ ਸਰਕਾਰੀ ਵਿਵਸਥਾ ਨੂੰ ਢਹਿ ਢੇਰੀ ਕਰਨ ਲਈ ਕੰਟਰੈਕਟ ਅਤੇ ਆਊਟ-ਸੋਰਸਿੰਗ ਰਾਹੀਂ ਭਰਤੀਆਂ ਦੀ ਕੁਰੀਤ ਕਾਂਗਰਸ ਅਤੇ ਅਕਾਲੀ ਦਲ ਨੇ ਚਲਾਈ ਜਿਸ ਨਾਲ ਪੰਜਾਬ ਦੇ ਸਰਕਾਰੀ ਵਿਭਾਗਾਂ ਅਤੇ ਲੱਖਾਂ ਯੋਗ ਨੌਜਵਾਨਾਂ ਨਾਲ ਧੱਕਾ ਹੋਇਆ। 

ਇਹ ਰਵਾਇਤੀ ਪਾਰਟੀਆਂ ਵੱਲੋਂ ਪੰਜਾਬ ਦੀ ਨੌਜਵਾਨ ਪੀੜੀ ਅਤੇ ਉਹਨਾਂ ਦੇ ਭਵਿੱਖ ਨੂੰ ਖ਼ਰਾਬ ਕਰਨ ਲਈ ਸ਼ੁਰੂ ਕੀਤੀ ਇੱਕ ਸੋਸ਼ਣ ਪ੍ਰਕਿਰਿਆ ਸੀ, ਜਿਸਨੂੰ ਆਮ ਆਦਮੀ ਪਾਰਟੀ ਪੰਜਾਬ ਅੰਦਰ ਸਰਕਾਰ ਬਣਾਉਂਦਿਆਂ ਹੀ ਖ਼ਤਮ ਕਰੇਗੀ। ਸਰਕਾਰੀ ਮੁਲਾਜ਼ਮ ਸਰਕਾਰੀ ਤੰਤਰ ਅਤੇ ਲੋਕ ਸੇਵਾ ਵਿੱਚ ਸਰਕਾਰ ਦੀ ਰੀਡ ਦੀ ਹੱਡੀ ਹਨ, ਉਹਨਾਂ ਨੂੰ ਉਹਨਾਂ ਦੇ ਕੰਮ ਅਨੁਸਾਰ ਸਨਮਾਨ, ਤਨਖ਼ਾਹ ਅਤੇ ਹੋਰ ਸੁਵਿਧਾਵਾਂ ਉਹਨਾਂ ਦਾ ਮੁੱਢਲਾ ਹੱਕ ਹਨ, ਜਿਹਨਾਂ ਤੋਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਹਮੇਸ਼ਾ ਭੱਜਦੀਆਂ ਰਹੀਆਂ ਹਨ।  

 

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ