Punjab Weather Today: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹੋਵੇਗੀ ਬਾਰਸ਼? ਪੜ੍ਹ ਲਵੋ ਮੌਸਮ ਵਿਭਾਗ ਦੀ ਭਵਿੱਖਬਾਣੀ
Punjab Weather Today: ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਸੂਬੇ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਅੱਗੇ ਮੌਸਮ 'ਚ ਕੁਝ ਬਦਲਾਅ ਹੋ ਸਕਦਾ ਹੈ। ਇਸ ਦੌਰਾਨ ਸੂਬੇ 'ਚ ਕੁਝ ਥਾਵਾਂ 'ਤੇ ਹਲਕੀ...
Punjab Weather Today: ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਸੂਬੇ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਅੱਗੇ ਮੌਸਮ 'ਚ ਕੁਝ ਬਦਲਾਅ ਹੋ ਸਕਦਾ ਹੈ। ਇਸ ਦੌਰਾਨ ਸੂਬੇ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ। ਇਸ ਨਾਲ ਜਿੱਥੇ ਠੰਢ ਵਧ ਜਾਏਗੀ, ਉੱਥੇ ਹੀ ਹਵਾ ਪ੍ਰਦੂਸ਼ਣ ਤੋਂ ਵੀ ਰਾਹਤ ਮਿਲੇਗੀ।
ਦੱਸ ਦੇਈਏ ਕਿ ਹਵਾ ਦੀ ਗੁਣਵੱਤਾ ਖਰਾਬ ਹੋਣ ਕਾਰਨ ਸੂਬੇ ਦੇ ਕਈ ਇਲਾਕੇ ਕਾਫੀ ਪ੍ਰਦੂਸ਼ਿਤ ਨਜ਼ਰ ਆ ਰਹੇ। ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਸਿਹਤ ਮਾਹਿਰਾਂ ਨੇ ਬੱਚਿਆਂ ਤੇ ਬਜ਼ੁਰਗਾਂ ਲਈ ਅਲਰਟ ਜਾਰੀ ਕੀਤਾ ਹੈ।
ਉਧਰ, ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 32.0 ਤੇ ਘੱਟੋ-ਘੱਟ ਤਾਪਮਾਨ 15.0 ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋ ਸਕਦੀ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮੌਸਮ 'ਚ ਬਦਲਾਅ ਹੋ ਸਕਦਾ ਹੈ। ਇਸ ਦੌਰਾਨ ਸੂਬੇ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦੇ ਵੀ 2 ਨਵੰਬਰ ਤੋਂ ਬਾਅਦ ਪੰਜਾਬ ਵਿੱਚ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਪੰਜਾਬ ਵਿੱਚ ਦੋ-ਤਿੰਨ ਦਿਨਾਂ ਤੱਕ ਮੁੜ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਅੱਜ ਸੂਬੇ ਵਿੱਚ ਮੌਸਮ ਸਾਫ਼ ਰਹੇਗਾ। ਸੂਬੇ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਰਹੇਗਾ। ਇਸ ਦੇ ਨਾਲ ਹੀ ਮੌਸਮ 'ਚ ਨਮੀ 42 ਤੋਂ 50 ਫੀਸਦੀ ਰਹੇਗੀ।
ਇਹ ਵੀ ਪੜ੍ਹੋ: Air Pollution: ਬੱਚਿਆਂ ਤੇ ਬਜ਼ੁਰਗਾਂ ਲਈ ਅਲਰਟ! ਸਕੂਲ ਬੰਦ, ਨਿਰਮਾਣ ਕਾਰਜ ਰੋਕੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Viral Video: ਬਹਿਸ ਕਰਨ 'ਤੇ ਗੁਆਂਢੀ ਨੇ ਚਲਾਈਆਂ ਪਿਓ-ਪੁੱਤ 'ਤੇ ਗੋਲੀਆਂ, ਦਿਲ ਦਹਿਲਾ ਦੇਣ ਵਾਲੀ ਵੀਡੀਓ ਹੋਈ ਵਾਇਰਲ