ਲੁਧਿਆਣਾ: ਲੁਧਿਆਣਾ ਪੁਲੀਸ ਵੱਲੋਂ ਮਨਿੰਦਰਜੀਤ ਸਿੰਘ ਉਰਫ ਸਨੀ ਨੂੰ ਗ੍ਰਿਫ਼ਤਾਰ ਗਿਆ ਹੈ। ਉਸ ਕੋਲੋਂ ਗ਼ੈਰਕਾਨੂੰਨੀ ਅਸਲਾ ਬਰਾਮਦ ਕੀਤਾ ਗਿਆ ਹੈ।ਜਾਣਕਾਰੀ ਮੁਤਾਬਿਕ ਉਸ ਤੇ ਪਹਿਲਾਂ ਵੀ ਚਾਰ ਮਾਮਲੇ ਦਰਜ ਹਨ। 2 ਦੇਸੀ ਕੱਟੇ ਇਕ ਏਅਰ ਗੰਨ ਅਤੇ ਦਸ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। 

ਲੁਧਿਆਣਾ ਪੁਲੀਸ ਵੱਲੋਂ ਬਾਬਾ ਦੁਹਰਾ ਰੋਡ ਤੇ ਛਾਪੇਮਾਰੀ ਕਰ ਕੇ ਮਨਿੰਦਰਜੀਤ ਸਿੰਘ ਉਰਫ ਸੰਨੀ ਨਾਂਅ ਦੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਕੋਲੋਂ ਤਲਾਸ਼ੀ ਦੇ ਦੌਰਾਨ 1 ਦੇਸੀ ਕੱਟਾ 315 ਬੋਰ 5 ਰੌਂਦ ਅਤੇ ਇਕ 32 ਬੋਰ, 7 ਜਿੰਦ ਕਾਰਤੂਸ ਦੇ ਨਾਲ ਏਅਰ ਪਿਸਟਲ ਵੀ ਬਰਾਮਦ ਕੀਤੀ ਗਈ ਹੈ।ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਬੰਟੀ ਨਾਮਕ ਵਿਅਕਤੀ ਤੋਂ ਇਹ ਅਸਲਾ ਉਸ ਨੇ ਖਰੀਦਿਆ ਸੀ ਜੋ ਰਾਏਬਰੇਲੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ।ਉਸਨੇ ਦਿੱਲੀ ਜਾ ਕੇ ਉਸ ਤੋਂ ਇਹ ਅਸਲਾ 20 ਹਜ਼ਾਰ ਰੁਪਏ ਅਦਾ ਕਰਕੇ ਲਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੀ ਏਡੀਸੀਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਮੁਲਜ਼ਮ ਤੇ ਪਹਿਲਾਂ ਵੀ ਕ੍ਰਿਮੀਨਲ ਮੁਕੱਦਮੇ ਦਰਜ ਹਨ।ਜਿਸ ਵਿੱਚ ਇਕ ਮਾਮਲਾ 2013 ਦਾ ਹੈ ਜਿਸ ਵਿੱਚ ਉਸ 'ਤੇ 302 ਧਾਰਾ ਲੱਗੀ ਹੋਈ ਹੈ। 

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

 

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ