ਬਠਿੰਡਾ: ਸਥਾਨਕ ਸਿਵਲ ਹਸਪਤਾਲ ਵਿੱਚ ਬਣੇ ਕੈਦੀ ਵਾਰਡ ਵਿੱਚ ਬੰਦ ਹਵਾਲਾਤੀ ਫਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਇਸ ਮਾਮਲੇ ਸਬੰਧੀ ਬਠਿੰਡਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ ਇੱਕ ਏਐਸਆਈ, ਹੈਡ ਕਾਂਸਟੇਬਲ ਤੇ 2 ਹੋਮ ਗਾਰਡ ਦੇ ਜਵਾਨਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਦਰਅਸਲ, ਬਠਿੰਡਾ ਦੇ ਰਾਮਾ ਮੰਡੀ ਸਥਿਤ ਗੁਰਦੁਆਰਾ ਸਾਹਿਬ ਵਿੱਚ ਇੱਕ ਗ੍ਰੰਥੀ ਦਾ ਕਤਲ ਹੋ ਗਿਆ ਸੀ ਜਿਸ ਦੇ ਇਲਜ਼ਾਮ ਵਿੱਚ ਪਰਮਜੀਤ ਸਿੰਘ ਨੂੰ ਧਾਰਾ 302 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਕੁਝ ਸੱਟਾਂ ਲੱਗਣ ਕਰਕੇ ਉਸ ਨੂੰ 21 ਜੂਨ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਪਰ ਦੇਰ ਰਾਤ ਪਰਮਜੀਤ ਪੁਲਿਸ ਮੁਲਾਜ਼ਮਾਂ ਨੂੰ ਝਕਾਨੀ ਦੇ ਕੇ ਫਰਾਰ ਹੋ ਗਿਆ।
ਇਸ ਸਬੰਧੀ ਡਾਕਟਰਾਂ ਨੇ ਕਿਹਾ ਕਿ ਕੱਲ੍ਹ ਤਕ ਤਾਂ ਉਨ੍ਹਾਂ ਕੋਲ ਮਰੀਜ਼ ਸੀ ਪਰ ਜਦੋਂ ਅੱਜ ਸਵੇਰੇ ਉਸ ਨੂੰ ਵੇਖਿਆ ਗਿਆ ਤਾਂ ਉਹ ਵਾਰਡ ਵਿੱਚ ਮੌਜੂਦ ਨਹੀਂ ਸੀ। ਉਸ ਨੂੰ 2 ਸੱਟਾਂ ਲੱਗੀਆਂ ਸੀ ਤੇ ਉਸ ਨੂੰ ਤਲਵੰਡੀ ਸਾਬੋ ਤੋਂ ਇੱਥੇ ਲਿਆਂਦਾ ਗਿਆ ਸੀ।
ਸਿਵਲ ਹਸਪਤਾਲ 'ਚੋਂ ਹਵਾਲਾਤੀ ਫਰਾਰ, 4 ਪੁਲਿਸ ਮੁਲਾਜ਼ਮਾਂ 'ਤੇ ਡਿੱਗੀ ਗਾਜ
ਏਬੀਪੀ ਸਾਂਝਾ
Updated at:
29 Jun 2019 02:42 PM (IST)
ਸਿਵਲ ਹਸਪਤਾਲ ਵਿੱਚ ਬਣੇ ਕੈਦੀ ਵਾਰਡ ਵਿੱਚ ਬੰਦ ਹਵਾਲਾਤੀ ਫਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਇਸ ਮਾਮਲੇ ਸਬੰਧੀ ਬਠਿੰਡਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ ਇੱਕ ਏਐਸਆਈ, ਹੈਡ ਕਾਂਸਟੇਬਲ ਤੇ 2 ਹੋਮ ਗਾਰਡ ਦੇ ਜਵਾਨਾਂ ਨੂੰ ਮੁਅੱਤਲ ਕਰ ਦਿੱਤਾ ਹੈ।
- - - - - - - - - Advertisement - - - - - - - - -