Amritsar News: 200 ਕਿੱਲੋ ਹੈਰੋਇਨ ਮਾਮਲੇ ਦਾ ਮੁਲਜ਼ਮ ਪੁਲਿਸ ਹਿਰਾਸਤ 'ਚੋਂ ਫਰਾਰ, ਹੱਥ ਧੋਣ ਦੇ ਬਹਾਨੇ ਹੋਇਆ ਰਫੂ ਚੱਕਰ
ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਦੀ ਫੋਟੋ ਸਾਰੇ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਨੂੰ ਭੇਜ ਦਿੱਤੀ, ਜਿਸ ਤੋਂ ਬਾਅਦ ਪੂਰੇ ਪੰਜਾਬ ਪੁਲਿਸ ਦੀਆਂ ਨਾਕਿਆਂ ’ਤੇ ਪੁਲੀਸ ਨੂੰ ਹਾਈ ਅਲਰਟ ’ਤੇ ਰੱਖ ਦਿੱਤਾ ਗਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਤਜਿੰਦਰ ਸਿੰਘ ਨੇ ਮੁਲਜ਼ਮ ਦੇ ਫ਼ਰਾਰ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjab News: ਸਾਲ 2019 ਵਿੱਚ ਗੁਜਰਾਤ ਦੇ ਕਾਂਡਲਾ ਬੰਦਰਗਾਹ ਤੋਂ ਜ਼ਬਤ ਕੀਤੀ ਗਈ 200 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਗੁਜਰਾਤ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜੋਬਨਜੀਤ ਸਿੰਘ ਸ਼ੁੱਕਰਵਾਰ ਨੂੰ ਗੁਜਰਾਤ ਪੁਲਿਸ ਨੂੰ ਚਕਮਾ ਦੇ ਕੇ ਜੰਡਿਆਲਾ ਗੁਰੂ ਨੇੜੇ ਇੱਕ ਢਾਬੇ ਤੋਂ ਫਰਾਰ ਹੋ ਗਿਆ ਸੀ। ਉਹ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਦਾ ਵਸਨੀਕ ਹੈ।
ਮੁਲਜ਼ਮ ਦੇ ਭੱਜਣ ਤੋਂ ਬਾਅਦ ਪੰਜਾਬ ਪੁਲਿਸ ਨੂੰ ਕੀਤਾ ਅਲਰਟ
ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਦੀ ਫੋਟੋ ਸਾਰੇ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਨੂੰ ਭੇਜ ਦਿੱਤੀ, ਜਿਸ ਤੋਂ ਬਾਅਦ ਪੂਰੇ ਪੰਜਾਬ ਪੁਲਿਸ ਦੀਆਂ ਨਾਕਿਆਂ ’ਤੇ ਪੁਲੀਸ ਨੂੰ ਹਾਈ ਅਲਰਟ ’ਤੇ ਰੱਖ ਦਿੱਤਾ ਗਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਤਜਿੰਦਰ ਸਿੰਘ ਨੇ ਮੁਲਜ਼ਮ ਦੇ ਫ਼ਰਾਰ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਗੁਜਰਾਤ ਪੁਲੀਸ ਦੇ ਐਸਆਈ ਆਰਸੀ ਸੋਲੰਕੀ, ਹੈੱਡ ਕਾਂਸਟੇਬਲ ਰਵਿੰਦਰ ਕੁਮਾਰ, ਨਰੇਨ ਭਾਈ ਅਤੇ ਕਾਂਸਟੇਬਲ ਸੁਰੇਸ਼ ਭਾਈ ਮੁਲਜ਼ਮ ਜੋਬਨਜੀਤ ਸਿੰਘ ਨੂੰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਏ ਸਨ। ਜਦੋਂ ਪੁਲਿਸ ਟੀਮ ਕਸਬਾ ਜੰਡਿਆਲਾ ਗੁਰੂ ਨੇੜੇ ਇੱਕ ਢਾਬੇ 'ਤੇ ਖਾਣਾ ਖਾਣ ਲਈ ਰੁਕੀ ਤਾਂ ਦੋਸ਼ੀ ਜੋਬਨ ਖਾਣਾ ਖਾਣ ਤੋਂ ਬਾਅਦ ਹੱਥ ਧੋਣ ਲਈ ਟਾਇਲਟ ਵਿੱਚ ਚਲਾ ਗਿਆ। ਉਥੋਂ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।
ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ
ਮੁਲਜ਼ਮ ਜੋਬਨਜੀਤ ਦੇ ਫ਼ਰਾਰ ਹੋਣ ਤੋਂ ਬਾਅਦ ਗੁਜਰਾਤ ਪੁਲਿਸ ਨੇ ਪਹਿਲਾਂ ਆਪਣੇ ਪੱਧਰ ’ਤੇ ਮੁਲਜ਼ਮ ਦੀ ਭਾਲ ਕੀਤੀ ਪਰ ਜਦੋਂ ਮੁਲਜ਼ਮ ਦਾ ਕੋਈ ਸੁਰਾਗ ਨਾ ਲੱਗਾ ਤਾਂ ਗੁਜਰਾਤ ਪੁਲੀਸ ਨੇ ਜੰਡਿਆਲਾ ਗੁਰੂ ਥਾਣੇ ਅਧੀਨ ਪੈਂਦੀ ਪੁਲੀਸ ਚੌਕੀ ਬੁੰਡਾਲਾ ਨੂੰ ਮਾਮਲੇ ਦੀ ਸੂਚਨਾ ਦਿੱਤੀ। ਬੁੰਡਾਲਾ ਪੁਲੀਸ ਚੌਕੀ ਦੇ ਅਧਿਕਾਰੀਆਂ ਨੇ ਤੁਰੰਤ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰਕੇ ਭਾਲ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਦੋਂ ਬੁੰਡਾਲਾ ਚੌਕੀ ਦੇ ਅਧਿਕਾਰੀ ਤਜਿੰਦਰ ਸਿੰਘ ਨਾਲ ਫੋਨ 'ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਮੁਲਜ਼ਮ ਜੋਬਨਜੀਤ ਸਿੰਘ ਦੇ ਫਰਾਰ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਲਜ਼ਮ ਅਜੇ ਤੱਕ ਪੁਲੀਸ ਦੇ ਹੱਥ ਨਹੀਂ ਲੱਗਾ ਹੈ। ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।