ਜਲੰਧਰ: ਇੱਥੇ ਭਾਰਤੀ ਜਨਤਾ ਪਾਰਟੀ ਦੇ ਮੈਂਬਰਸ਼ਿਪ ਪ੍ਰੋਗਰਾਮ 'ਚ ਭ੍ਰਿਸ਼ਟਾਚਾਰ ਦੇ ਮੁਲਜ਼ਮ ਸਾਬਕਾ IAS ਅਧਿਕਾਰੀ ਸਵਰਨ ਸਿੰਘ ਨੂੰ ਕੇਂਦਰੀ ਮੰਤਰੀ ਸਮੇਤ ਵੱਡੇ ਲੀਡਰਾਂ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਸਵਰਨ ਸਿੰਘ 'ਤੇ ਭਗਤ ਸਿੰਘ ਦੇ ਸ਼ਤਾਬਦੀ ਸਮਾਰੋਹ 'ਚ ਇੱਕ ਕਰੋੜ ਰੁਪਏ ਤੋਂ ਵੱਧ ਦਾ ਘਪਲਾ ਕਰਨ ਦਾ ਇਲਜ਼ਾਮ ਹੈ।

ਵਿਜੀਲੈਂਸ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਵਰਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ ਹੈ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਵਰਨ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਬਾਰੇ ਸਵਾਲ ਪੁੱਛੇ ਜਾਣ 'ਤੇ ਸੋਮਪ੍ਰਕਾਸ਼ ਨੇ ਕਿਹਾ ਕਿ ਮੈਨੂੰ ਉਨ੍ਹਾਂ ਦੇ ਕੇਸ ਦਾ ਸਟੇਟਸ ਨਹੀਂ ਪਤਾ। ਉਹ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ, ਕਰ ਲਈ।