Barnala News: ਪੁਲਿਸ ਨੇ ਐਤਵਾਰ ਰਾਤ ਨੂੰ ਹੋਏ ਪੁਲਿਸ ਮੁਲਾਜ਼ਮ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਕਤਲ ਕੇਸ ਦੇ ਮੁਲਜ਼ਮ ਪਰਮਜੀਤ ਸਿੰਘ ਪੰਮਾ ਠੀਕਰੀਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਮੁਲਜ਼ਮ ਦੀ ਲੱਤ 'ਚ ਗੋਲੀ ਲੱਗੀ ਹੈ। ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ। 


ਬਰਨਾਲਾ ਵਿੱਚ ਬੀਤੇ ਦਿਨ ਪੰਜਾਬ ਪੁਲਿਸ ਦੇ ਮੁਲਾਜ਼ਮ ਦਰਸ਼ਨ ਸਿੰਘ ਦੇ ਕਤਲ ਕੇਸ ਵਿੱਚ ਚਾਰੇ ਮੁਲਜ਼ਮਾਂ ਨੂੰ ਅੱਜ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਉਪਰ ਪੋਸਟ ਤੇ ਤਸਵੀਰਾਂ ਸਾਂਝੀਆਂ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਮੁਲਜ਼ਮਾਂ ਤੋਂ ਪਿਸਤੌਲ ਤੇ ਦੋ ਕਾਰਤੂਸ ਬਰਾਮਦ ਕੀਤੇ ਗਏ ਹਨ। 


ਪੁਲਿਸ ਮੁਤਾਬਕ ਮੁਲਜ਼ਮਾਂ ਵਿੱਚ ਕਬੱਡੀ ਖਿਡਾਰੀ ਜਗਰਾਜ ਸਿੰਘ ਰਾਜਾ ਰਾਏਸਰ, ਗੁਰਮੀਤ ਸਿੰਘ ਚੀਮਾ, ਵਜ਼ੀਰ ਸਿੰਘ ਅਮਲਾ ਸਿੰਘ ਵਾਲਾ ਤੇ ਪਰਮਜੀਤ ਸਿੰਘ ਪੰਮਾ ਠੀਕਰੀਵਾਲ ਵਜੋਂ ਹੋਈ ਹੈ। ਗ੍ਰਿਫ਼ਤਾਰੀ ਮੌਕੇ ਪੰਮਾ ਦੇ ਗੋਲੀ ਲੱਗੀ ਤੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ।



ਦੱਸ ਦਈਏ ਕਿ ਬਰਨਾਲਾ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਸ਼ਹਿਰ ਦੇ 25 ਏਕੜ ਏਰੀਏ ਵਿੱਚ ਵਾਪਰੀ, ਜਿੱਥੇ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ। ਇਸ ਤੋਂ ਬਾਅਦ ਸਿਟੀ ਵਨ ਦੀ ਪੁਲਿਸ ਮੌਕੇ ’ਤੇ ਪੁੱਜੀ ਤਾਂ ਰੈਸਟੋਰੈਂਟ ‘ਚ ਕਥਿਤ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਕਾਰ ‘ਚ ਬੈਠਣ ਲਈ ਕਿਹਾ ਗਿਆ ਤੇ ਪੁਲਿਸ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਬਹਿਸ ਵੀ ਹੋਈ। 


ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਨ। ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਰੈਸਟੋਰੈਂਟ ਦੀ ਭੰਨਤੋੜ ਵੀ ਕੀਤੀ। ਘਟਨਾ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਦਰਸ਼ਨ ਸਿੰਘ ਕਾਫੀ ਸਮੇਂ ਤੋਂ ਥਾਣਾ ਸਿਟੀ ਇਕ ਵਿੱਚ ਹੌਲਦਾਰ ਵਜੋਂ ਤਾਇਨਾਤ।


ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਮਾਰੇ ਗਏ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਵਾਰਿਸਾਂ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ ਵੀ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਅਲੱਗ ਤੋਂ ਦਿੱਤੀ ਜਾਵੇਗੀ। ਉਨ੍ਹਾਂ ਨੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਸਖਤ ਸਜ਼ਾ ਦੇਣ ਦਾ ਵੀ ਭਰੋਸਾ ਦਿੱਤਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ