ਅੰਮ੍ਰਿਤਸਰ : ਅੰਮ੍ਰਿਤਸਰ 'ਚ 16 ਅਗਸਤ ਨੂੰ ਸੀਆਈਏ ਸਟਾਫ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਆਈਈਡੀ ਬੰਬ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚੋਂ ਇੱਕ ਮੁਲਜ਼ਮ ਨੂੰ ਮਹਾਰਾਸ਼ਟਰ ਦੇ ਸ਼ਿਰਡੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਅਤੇ ਮਹਾਰਾਸ਼ਟਰ ਏਟੀਐਸ ਨੇ ਸਾਂਝਾ ਆਪ੍ਰੇਸ਼ਨ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਅਗਲੇਰੀ ਕਾਰਵਾਈ ਲਈ ਪੰਜਾਬ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਬੀਤੇ ਕੱਲ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਆਈਈਡੀ ਬੰਬ ਰੱਖਣ ਦੇ ਦੋਸ਼ ’ਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਭਰਾ ਦੇ ਦੋ ਨੌਜਵਾਨਾਂ ਨੂੰ ਦਿੱਲੀ ਫੜਿਆ ਸੀ। ਜੇਕਰ ਪੁਲਿਸ ਦੋਸ਼ੀਆਂ ਨੂੰ ਫੜਨ 'ਚ ਥੋੜ੍ਹੀ ਦੇਰੀ ਕਰਦੀ ਤਾਂ ਦੋਵੇਂ ਦੋਸ਼ੀ ਮਾਲਦੀਵ ਭੱਜ ਗਏ ਹੁੰਦੇ ਪਰ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ। ਦੋਵੇਂ ਮੁਲਜ਼ਮ ਹਰਪਾਲ ਸਿੰਘ ਅਤੇ ਫਤਿਹਦੀਪ ਸਿੰਘ ਚਾਚਾ-ਭਤੀਜਾ ਦੱਸੇ ਜਾ ਰਹੇ ਹਨ। 

ਇਸ ਦੇ ਨਾਲ ਹੀ ਪੁਲਿਸ ਨੇ ਹਰਪਾਲ ਅਤੇ ਫਤਿਹਦੀਪ ਦੋਵਾਂ ਕੋਲੋਂ ਮਾਲਦੀਵ ਦੀਆਂ ਟਿਕਟਾਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕੋਲੋਂ 4000 ਡਾਲਰ ਅਤੇ ਕਰੀਬ 2.50 ਲੱਖ ਰੁਪਏ ਦੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਉਸ ਨੂੰ ਇਹ ਪੈਸੇ ਪਾਕਿਸਤਾਨ ਵਿਚ ਬੈਠੇ ਅੱਤਵਾਦੀ ਹਰਵਿੰਦਰ ਰਿੰਦਾ ਤੋਂ ਹੀ ਮਿਲੇ ਹਨ।

ਦੱਸ ਦੇਈਏ ਕਿ ਦੋਵੇਂ ਮੁਲਜ਼ਮਾਂ ਹਰਪਾਲ ਸਿੰਘ ਅਤੇ ਫਤਿਹਦੀਪ ਸਿੰਘ ਨੇ 15-16 ਅਗਸਤ ਦੀ ਰਾਤ ਕਰੀਬ 3 ਵਜੇ ਸਬ -ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਬੰਬ ਲਗਾਇਆ ਸੀ। ਇਸ ਤੋਂ ਬਾਅਦ ਦੋਵੇਂ ਦਿੱਲੀ ਲਈ ਰਵਾਨਾ ਹੋ ਗਏ। 16 ਅਗਸਤ ਨੂੰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਤਕਨੀਕੀ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਹਰਪਾਲ ਅਤੇ ਫਤਿਹਦੀਪ ਦਾ ਮੋਬਾਈਲ ਟਰੇਸ ਕੀਤਾ ਅਤੇ ਮੋਬਾਈਲ ਦੇ ਸਿਗਨਲ ਪੰਜਾਬ ਪੁਲਿਸ ਨੂੰ ਦਿੱਲੀ ਲੈ ਗਏ।