ਸੁਧੀਰ ਸੂਰੀ ਕਤਲ ਮਾਮਲਾ: ਦੋਸ਼ੀ ਸੰਦੀਪ 7 ਦਿਨਾਂ ਦੇ ਰਿਮਾਂਡ 'ਤੇ, ਪਰਿਵਾਰ ਨੇ ਪੋਸਟਮਾਰਟਮ ਲਈ 4 ਸ਼ਰਤਾਂ ਰੱਖੀਆਂ
Amritsar News: ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਉਰਫ ਸੈਂਡੀ ਨੂੰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਮੁਲਜ਼ਮਾਂ ਨੂੰ 7 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

Amritsar News: ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਉਰਫ ਸੈਂਡੀ ਨੂੰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਮੁਲਜ਼ਮਾਂ ਨੂੰ 7 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਦੌਰਾਨ ਪੁਲੀਸ ਨੇ ਮੁਲਜ਼ਮ ਦੇ ਹੁਣ ਤੱਕ ਦੇ ਬਿਆਨਾਂ, ਉਸ ਦੀ ਗੱਡੀ ਵਿੱਚੋਂ ਮਿਲੇ ਫੋਟੋਸਟੇਟ ਆਦਿ ਦੇ ਆਧਾਰ ’ਤੇ ਰਿਮਾਂਡ ਦੀ ਮੰਗ ਕੀਤੀ ਸੀ।
ਦੂਜੇ ਪਾਸੇ ਅੰਮ੍ਰਿਤਸਰ 'ਚ ਪਰਿਵਾਰ ਨੇ ਹਿੰਦੂ ਨੇਤਾ ਅਤੇ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਦਾ ਪੋਸਟਮਾਰਟਮ ਕਰਵਾਉਣ ਲਈ 4 ਮੰਗਾਂ ਕੀਤੀਆਂ ਹਨ। ਇਨ੍ਹਾਂ ਵਿੱਚ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣਾ, ਕਤਲ ਦੀ ਸੀਬੀਆਈ ਜਾਂਚ, ਏਸੀਪੀ ਨਾਰਥ ਅਤੇ 2 ਐਸਐਚਓਜ਼ ਨੂੰ ਮੁਅੱਤਲ ਕਰਨਾ ਸ਼ਾਮਲ ਹੈ। ਦੂਜੇ ਪਾਸੇ ਸੂਰੀ ਦੇ ਪੁੱਤਰ ਮਾਣਿਕ ਨੇ ਦੱਸਿਆ ਕਿ ਅੱਜ ਸਵੇਰੇ ਉਸ ਨੂੰ ਵੀ ਧਮਕੀ ਭਰਿਆ ਫੋਨ ਆਇਆ। ਕੱਲ੍ਹ ਪਿਤਾ ਨੂੰ ਵੀ ਧਮਕੀ ਦਾ ਫੋਨ ਆਇਆ। ਉਸ ਨੇ ਕੱਲ੍ਹ ਹੀ ਪੁਲੀਸ ਤੋਂ ਬੁਲੇਟ ਪਰੂਫ਼ ਗੱਡੀ ਅਤੇ ਜੈਕਟ ਦੀ ਮੰਗ ਕੀਤੀ ਸੀ। ਪਰ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ।
ਇਸ ਦੌਰਾਨ ਅੰਮ੍ਰਿਤਸਰ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਸੂਰੀ ਦੇ ਸਮਰਥਕਾਂ ਨੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਜਿਸ ਤੋਂ ਬਾਅਦ ਬਾਜ਼ਾਰਾਂ ਨੂੰ ਜ਼ਬਰਦਸਤੀ ਬੰਦ ਕਰਵਾਇਆ ਗਿਆ। ਇਸ ਦੌਰਾਨ ਉਥੇ ਪੁਲਿਸ ਵੀ ਤਾਇਨਾਤ ਰਹੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















