ਪੜਚੋਲ ਕਰੋ
Advertisement
ਘਰ ’ਚ ਵੜ ਕੇ ਲੁਧਿਆਣਾ ਦੀ ਕੁੜੀ ’ਤੇ ਸੁੱਟਿਆ ਤੇਜ਼ਾਬ, ਹਾਲਤ ਗੰਭੀਰ
ਲੁਧਿਆਣਾ: ਸ਼ਹਿਰ ਦੇ ਟਿੱਬਾ ਰਾਡ ਇਲਾਕੇ ਵਿੱਚ ਬਦਮਾਸ਼ਾਂ ਨੇ ਮੁਟਿਆਰ ਦੇ ਘਰ ਅੰਦਰ ਦਾਖ਼ਲ ਹੋ ਕੇ ਉਸ ਉੱਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਹਾਲਤ ਵਿੱਚ ਲੜਕੀ ਨੂੰ ਸੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਲੜਕੀ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਹਾਲੇ ਚਾਰ ਦਿਨ ਪਹਿਲਾਂ ਹੀ ਲੜਕੀ ਦੀ ਮੰਗਣੀ ਹੋਈ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਕੁੜੀ ਨੂੰ ਉਸ ਦਾ ਨਾਂ ਲੈ ਕੇ ਆਵਾਜ਼ ਮਾਰੀ। ਕੁੜੀ ਨੇ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਨੇ ਕੁੜੀ ’ਤੇ ਤੇਜ਼ਾਬ ਸੁੱਟ ਦਿੱਤਾ ਜਿਸ ਨਾਲ ਉਹ ਬੁਰੀ ਤਰ੍ਹਾਂ ਝੁਲਸ ਗਈ। ਉਸ ਨੂੰ ਤੁਰੰਤ ਲੁਧਿਆਣਾ ਦੇ ਸੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮੁਲਜ਼ਮਾਂ ਨੇ ਆਪਣੇ ਮੂੰਹ ਰੁਮਾਲ ਢੱਕੇ ਹੋਏ ਸਨ।
ਇਸ ਤਰੀਕੇ ਨਾਲ ਲੜਕੀ ਦੇ ਘਰ ਅੰਦਰ ਦਾਖ਼ਲ ਹੋ ਕੇ ਉਸ ਉੱਤੇ ਤੇਜ਼ਾਬ ਨਾਲ ਹਮਲਾ ਕਰਨਾ ਪ੍ਰਸ਼ਾਸਨ ਤੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਾ ਹੈ। ਆਖ਼ਰ ਸੁਪਰੀਮ ਕੋਰਟ ਵੱਲੋਂ ਮਨਾਹੀ ਦੇ ਬਾਵਜੂਦ ਬਦਮਾਸ਼ਾਂ ਨੂੰ ਤੇਜ਼ਾਬ ਕਿੱਥੋਂ ਮਿਲਿਆ, ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰੇ ਵੀ ਖੰਘਾਲ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement