ਲੁਧਿਆਣਾ 'ਚ ਦੋ ਲੜਕੀਆਂ 'ਤੇ ਤੇਜ਼ਾਬ ਸੁੱਟਿਆ
ਏਬੀਪੀ ਸਾਂਝਾ | 28 Apr 2019 08:25 AM (IST)
ਸ਼ਹਿਰ ਦੇ ਕੋਟ ਮੰਗਲ ਇਲਾਕੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਦੋ ਲੜਕੀਆਂ 'ਤੇ ਤੇਜ਼ਾਬ ਸੁੱਟ ਦਿੱਤਾ ਜਿਸ ਨਾਲ ਦੋਵੇਂ ਲੜਕੀਆਂ ਜ਼ਖ਼ਮੀ ਹੋ ਗਈਆਂ।
ਲੁਧਿਆਣਾ: ਸ਼ਹਿਰ ਦੇ ਕੋਟ ਮੰਗਲ ਇਲਾਕੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਦੋ ਲੜਕੀਆਂ 'ਤੇ ਤੇਜ਼ਾਬ ਸੁੱਟ ਦਿੱਤਾ ਜਿਸ ਨਾਲ ਦੋਵੇਂ ਲੜਕੀਆਂ ਜ਼ਖ਼ਮੀ ਹੋ ਗਈਆਂ। ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਤੇ ਜ਼ਖ਼ਮੀ ਲੜਕੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।