ਜਲੰਧਰ: ਜ਼ਿਲ੍ਹਾ ਜਲੰਧਰ ਕੋਰੋਨਾ ਨਾਲ ਸਭ ਵੱਧ ਪ੍ਰਭਾਵਿਤ ਇਲਾਕਿਆਂ ਵਿੱਚੋਂ ਇੱਕ ਹੈ।ਇਥੇ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।ਅੱਜ ਕਮਿਸ਼ਨਰੇਟ ਪੁਲਿਸ 'ਚ ਤੈਨਾਤ ਏਸੀਪੀ ਹੈੱਡਕੁਆਟਰ ਬਿਮਲਕਾਂਤ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੇ ਭਤੀਜੇ ਆਸ਼ੂ ਸਾਂਪਲਾ ਸਮੇਤ 130 ਹੋਰ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।


ਇਹ ਵੀ ਪੜ੍ਹੋ: ਸ਼ਰਮਨਾਕ! ਨਾਬਾਲਗ ਨਾਲ ਬਲਾਤਕਾਰ ਕਰ ਕੀਤਾ ਕਤਲ, ਹੱਤਿਆ ਮਗਰੋਂ ਮਾਸੂਮ ਦੀਆਂ ਅੱਖਾਂ ਵੀ ਭੰਨ੍ਹੀਆਂ


ਜਲੰਧਰ ਅੱਜ ਚਾਰ ਲੋਕਾਂ ਦੀ ਮੌਤ ਦੀ ਖ਼ਬਰ ਵੀ ਹੈ।ਮ੍ਰਿਤਕਾਂ ਦੀ ਪਛਾਣ 51 ਸਾਲਾ ਸੰਜੀਵ ਕੁਮਾਰ ਵਾਸੀ ਅਰਬਨ ਏਸਟੇਟ, 55 ਸਾਲਾ ਰਾਜਿੰਦਰ ਕੁਮਾਰ ਵਾਸੀ ਨਿਊ ਸੂਰਜ ਗੰਜ, 39 ਸਾਲਾ ਸੁਭਾਸ਼ ਵਾਸੀ ਰਸਤਾ ਮੌਹੱਲਾ ਅਤੇ 43 ਸਾਲਾ ਅਸ਼ਵਨੀ ਵਾਸੀ ਨਿਊ ਮਾਡਲ ਹਾਊਸ ਵਜੋਂ ਹੋਈ ਹੈ।ਜਲੰਧਰ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 4000 ਪਾਰ ਹੋ ਗਿਆ ਹੈ।


ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ