Farmers Protest: ਪੰਜਾਬ 'ਚ ਰੇਲ ਆਵਾਜਾਈ ਠੱਪ, ਕਿਸਾਨਾਂ ਦਾ ਪੱਟੜੀਆਂ 'ਤੇ ਕਬਜ਼ਾ, ਮੋਦੀ ਸਰਕਾਰ ਨੂੰ ਦਿੱਤੀ ਚੇਤਾਵਨੀ
Farmers Protest: ਕਿਸਾਨ ਜਥੇਬੰਦੀਆਂ ਨੇ ਮੁੜ ਸੰਘਰਸ਼ ਵਿੱਢ ਦਿੱਤਾ ਹੈ। ਪੰਜਾਬ ਭਰ ’ਚ ਕਿਸਾਨ ਜਥੇਬੰਦੀਆਂ ਨੇ ਵੀਰਵਾਰ ਤੋਂ 17 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ ਕਰ ਕੇ ਸਰਕਾਰ ਵਿਰੁੱਧ ਤਿੰਨ-ਰੋਜ਼ਾ ਅੰਦੋਲਨ ਸ਼ੁਰੂ ਕੀਤਾ ਹੈ।
Farmers Protest: ਕਿਸਾਨ ਜਥੇਬੰਦੀਆਂ ਨੇ ਮੁੜ ਸੰਘਰਸ਼ ਵਿੱਢ ਦਿੱਤਾ ਹੈ। ਪੰਜਾਬ ਭਰ ’ਚ ਕਿਸਾਨ ਜਥੇਬੰਦੀਆਂ ਨੇ ਵੀਰਵਾਰ ਤੋਂ 17 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ ਕਰ ਕੇ ਸਰਕਾਰ ਵਿਰੁੱਧ ਤਿੰਨ-ਰੋਜ਼ਾ ਅੰਦੋਲਨ ਸ਼ੁਰੂ ਕੀਤਾ ਹੈ। ਕਿਸਾਨਾਂ ਦੇ ਤਾਜ਼ਾ ਸੰਘਰਸ਼ ਕਾਰਨ ਸੂਬੇ ਦੇ ਪ੍ਰਮੁੱਖ ਰੇਲ ਮਾਰਗਾਂ ’ਤੇ ਆਵਾਜਾਈ ਠੱਪ ਹੋ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਹੜ੍ਹਾਂ ਦੀ ਮਾਰ ਹੇਠ ਆਏ ਉੱਤਰੀ ਭਾਰਤ ਦੇ ਰਾਜਾਂ ਦੀ ਢੁੱਕਵੀਂ ਮਦਦ ਨਾ ਕਰਨ ਕਾਰਨ ਸਥਿਤੀ ਚਿੰਤਾਜਨਕ ਬਣੀ ਹੈ। ਇਸ ਲਈ 50 ਹਜ਼ਾਰ ਕਰੋੜ ਦੇ ਰਾਹਤ ਪੈਕੇਜ ਤੁਰੰਤ ਦਿੱਤਾ ਜਾਵੇ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਇਸ ਤਿੰਨਾ-ਰੋਜ਼ਾ ਪ੍ਰਦਰਸ਼ਨਾਂ ਦੀ ਅਗਵਾਈ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਦੇ ਆਗੂ ਕਰ ਰਹੇ ਹਨ। ਕਿਸਾਨਾਂ ਨੇ ਵੀਰਵਾਰ ਨੂੰ ਮੋਗਾ ਜ਼ਿਲ੍ਹੇ ’ਚ ਮੋਗਾ, ਅਜੀਤਵਾਲ ਤੇ ਡਗਰੂ ਰੇਲਵੇ ਸਟੇਸ਼ਨਾਂ, ਹੁਸ਼ਿਆਰਪੁਰ, ਗੁਰਦਾਸਪੁਰ, ਡੇਰਾ ਬਾਬਾ ਨਾਨਕ, ਜਲੰਧਰ ਕੈਂਟ, ਤਰਨ ਤਾਰਨ, ਸੁਨਾਮ, ਨਾਭਾ, ਫਿਰੋਜ਼ਪੁਰ ਜ਼ਿਲ੍ਹੇ ’ਚ ਬਸਤੀ ਟੈਂਕਾਂ ਵਾਲੀ ਤੇ ਮੱਲਾਂਵਾਲਾ, ਰਾਮਪੁਰਾ ਫੂਲ, ਅੰਮ੍ਰਿਤਸਰ ਜ਼ਿਲ੍ਹੇ ’ਚ ਦੇਵੀਦਾਸਪੁਰਾ, ਮਜੀਠਾ, ਫਾਜ਼ਿਲਕਾ ਤੇ ਅਹਿਮਦਗੜ੍ਹ ਵਿੱਚ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ।
ਕਿਸਾਨ ਬੁਲਾਰਿਆਂ ਨੇ ਮੰਗ ਕੀਤੀ ਕਿ ਦਿੱਲੀ ਮੋਰਚੇ ਦੌਰਾਨ ਮੰਨੀ ਗਈ ਐਮਐਸਪੀ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਅਧੂਰੀ ਮੰਗ ਪੂਰੀ ਕਰਨ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਤੈਅ ਕਰਨ, ਕਿਸਾਨਾਂ-ਮਜ਼ਦੂਰਾਂ ਦੀ ਪੂਰਨ ਕਰਜ਼ ਮੁਕਤੀ, ਮਨਰੇਗਾ ਤਹਿਤ ਸਾਲ ਦੇ 200 ਦਨਿ ਰੁਜ਼ਗਾਰ, ਪੰਜਾਬ ਸਮੇਤ ਉੱਤਰੀ ਭਾਰਤ ’ਚ ਹੈਰੋਇਨ ਵਰਗੇ ਮਾਰੂ ਨਸ਼ਿਆਂ ’ਤੇ ਕੰਟਰੋਲ, ਦਿੱਲੀ ਅੰਦੋਲਨ ਦੌਰਾਨ ਬਣੇ ਕੇਸ ਰੱਦ ਕਰਨ ਤੇ ਲਖੀਮਪੁਰ ਕਤਲ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ, ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣ ਰਹੇ ਸੜਕ ਮਾਰਗਾਂ ਲਈ ਐਕੁਆਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਰੇਟ 6 ਗੁਣਾ ਵਾਧਾ ਕਰ ਕੇ ਦੇਣ ਤੇ ਭਾਰਤ ਭਰ ਦੇ ਅਬਾਦਕਾਰ ਕਿਸਾਨਾਂ-ਮਜ਼ਦੂਰਾਂ ਨੂੰ ਆਬਾਦ ਕੀਤੀਆਂ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦਿੱਤੇ ਜਾਣ।
ਇਹ ਵੀ ਪੜ੍ਹੋ: Trending News: ਜੇਕਰ ਖੂਨ ਲਾਲ ਤਾਂ ਨਾੜਾਂ ਨੀਲੀਆਂ ਕਿਉਂ ਦਿਖਾਈ ਦਿੰਦੀਆਂ ਹਨ? ਮੈਡੀਕਲ ਸਾਇੰਸ ਕੀ ਕਹਿੰਦੀ ਹੈ?
ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਪੱਧਰੀ ਰੇਲ ਰੋਕੋ ਮੋਰਚੇ ਦੀ ਸ਼ੁਰੂਆਤ ਪੰਜਾਬ ਤੋਂ ਕੀਤੀ ਗਈ ਹੈ ਤੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਦਾ ਘੇਰਾ ਵਧਾਇਆ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਰੇਲਾਂ ਜਾਮ ਕਰਨਾ ਜਥੇਬੰਦੀਆਂ ਦੀ ਮਜਬੂਰੀ ਹੈ, ਜੇ ਸਰਕਾਰ ਲੋਕਾਂ ਦੀ ਪ੍ਰੇਸ਼ਾਨੀ ਦਾ ਖਿਆਲ ਰੱਖਦੀ ਤਾਂ ਜਲਦ ਤੋਂ ਜਲਦ ਇਨ੍ਹਾਂ ਮੰਗਾਂ ਪ੍ਰਤੀ ਸੁਹਿਰਦਤਾ ਨਾਲ ਕੰਮ ਕਰੇ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਪੱਧਰੀ ਸੰਘਰਸ਼ ਉਦੋਂ ਤੱਕ ਚੱਲਣਗੇ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਵੱਲੋਂ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ।
ਇਹ ਵੀ ਪੜ੍ਹੋ: Jawan: ਸ਼ਾਹਰੁਖ ਖਾਨ ਦੀ 'ਜਵਾਨ' ਦੇ ਤੂਫਾਨ 'ਚ ਡਟ ਕੇ ਖੜੀ ਫਿਲਮ 'ਫੁਕਰੇ 3', ਪਹਿਲੇ ਹੀ ਦਿਨ ਸ਼ਾਨਦਾਰ ਕਮਾਈ, ਜਾਣੋ ਕਲੈਕਸ਼ਨ