ਪੜਚੋਲ ਕਰੋ

ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ 'ਚ ਲਖੀਮਪੁਰ ਖੀਰੀ ਮਾਮਲੇ 'ਤੇ ਚਰਚਾ, ਕੇਂਦਰ ਸਰਕਾਰ ਨੂੰ ਦੇਰ ਨਾ ਕਰਨ ਅਪੀਲ

ਕੋਰ ਕਮੇਟੀ ਨੇ ਕਿਹਾ ਕਿ ਲਖੀਮਪੁਰ ਵਿਖੇ ਮਾਸੂਮ ਕਿਸਾਨਾਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਿਆਂ ਖਿਲਾਫ ਕਾਰਵਾਈ ਵਾਸਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਨਾਲ ਹੀ ਅਜੈ ਮਿਸ਼ਰਾ ਦੇ ਭੜਕਾਊ ਭਾਸ਼ਣ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ।

ਚੰਡੀਗੜ੍ਹ: ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਦੀ ਮੀਟਿੰਗ ਹੋਈ ਜਿਸ 'ਚ ਲਖੀਮਪੁਰ ਖੀਰੀ ਮਾਮਲੇ 'ਤੇ ਚਰਚਾ ਹੋਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਲਖੀਮਪੁਰ ਖੀਰੀ ਵਿਖੇ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਵਿੱਚ ਦੇਰੀ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ। ਇਸ ਦੇ ਨਾਲ ਹੀ ਕੋਰ ਕਮੇਟੀ ਨੇ ਪੀਐਮ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਤਿੰਨ ਖੇਤੀ ਕਾਨੂੰਨ ਤੁਰੰਤ ਵਾਪਸ ਲਵੇ।

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੋਰ ਕਮੇਟੀ ਮੀਟਿੰਗ ਵਿੱਚ ਇਸ ਮਾਮਲੇ 'ਚ ਦ੍ਰਿੜ੍ਹ ਨਿਸ਼ਚਾ ਲਿਆ। ਪਾਰਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਤੇ ਇਨ੍ਹਾਂ ਦਾ ਖਿਆਲ ਕਰਦਿਆਂ ਜਿੰਨੀ ਛੇਤੀ ਸੰਭਵ ਹੋ ਕੇ ਖੇਤੀ ਕਾਨੂੰਨ ਖਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਪਜੀ ਬੇਚੈਨੀ ਖ਼ਤਮ ਕਰਨ ਤੇ ਹੋਰ ਜਾਨਾਂ ਨਾ ਜਾਣਾ ਯਕੀਨੀ ਬਣਾਉਣ ਦੀ ਬੇਹੱਦ ਜ਼ਰੂਰਤ ਹੈ।

ਕੋਰ ਕਮੇਟੀ ਨੇ ਹੈਰਾਨੀ ਪ੍ਰਗਟ ਕੀਤੀ ਕਿ ਲਖੀਮਪੁਰ ਵਿਖੇ ਮਾਸੂਮ ਕਿਸਾਨਾਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਿਆਂ ਖਿਲਾਫ ਕਾਰਵਾਈ ਵਾਸਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਭੜਕਾਊ ਭਾਸ਼ਣ ਸਮੇਤ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ ਕੋਰ ਕਮੇਟੀ ਨੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਲਖੀਮਪੁਰ ਖੀਰੀ ਜਾ ਰਹੇ ਅਕਾਲੀ ਦਲ ਦੇ ਵਫਦ ਨੂੰ ਰਾਹ ਵਿਚ ਰੋਕਣ ਲਈ ਉੱਤਰ ਪ੍ਰਦੇਸ਼ ਸਰਕਾਰ ਦੀ ਨਿਖੇਧੀ ਕੀਤੀ।

ਕੋਰ ਕਮੇਟੀ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਕਿਸ ਤਰੀਕੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇ ਰਹੀ ਹੈ। ਕਮੇਟੀ ਨੇ ਕਿਹਾ ਕਿ ਆਪ ਸਰਕਾਰ ਅਕਾਲੀ ਦਲ ਵੱਲੋਂ ਸਪਸ਼ਟ ਬਹੁਮਤ ਹਾਸਲ ਕਰਨ ਦੇ ਬਾਵਜੂਦ ਆਪ ਸਰਕਾਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਹਾਊਸ ਦਾ ਗਠਨ ਨਹੀਂ ਹੋਣ ਦੇ ਰਹੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਦਾ ਕੋਆਪਟਡ ਮੈਂਬਰ ਬਣਨ ਤੋਂ ਰੋਕਣ ਲਈ ਕਿਸ ਤਰੀਕੇ ਦੇ ਫਿਲਮੀ ਆਧਾਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਦਾਰ ਸਿਰਸਾ ਦੀ ਨਾਮਜ਼ਦਗੀ ਸਾਰੇ ਪੱਖਾਂ ਤੋਂ ਦਰੁੱਸਤ ਹੈ ਤੇ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਉਹ ਪੰਜਾਬੀ ਭਾਸ਼ਾ ਤੋਂ ਚੰਗੀ ਤਰ੍ਹਾਂ ਜਾਣੂ ਹਨ ਪਰ ਜਾਣਬੁੱਝ ਕੇ ਬਹਾਨ ਬਣਾ ਕੇ ਉਨ੍ਹਾਂ ਦੀ ਨਾਮਜ਼ਦਗੀ ਰੱਣ ਕੀਤੀ ਜਾ ਰਹੀ ਹੈ।

ਕੋਰ ਕਮੇਟੀ ਮੈਂਬਰਾਂ ਨੇ ਦੋ ਮਿੰਟ ਦਾ ਮੋਨ ਰੱਖ ਕੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੁੰ ਸ਼ਰਧਾਂਜਲੀ ਵੀ ਭੇਂਅ ਕੀਤੀ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਨਿਰਮਲ ਸਿੰਘ ਕਾਹਲੋਂ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ ਤੇ ਬਲਦੇਵ ਸਿੰਘ ਮਾਨ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ: Gas Cylinder Price Hike: ਤੇਲ ਦੀਆਂ ਕੀਮਤਾਂ ਮਗਰੋਂ ਜਨਤਾ ਨੂੰ ਇੱਕ ਹੋਰ ਝਟਕਾ, ਰਸੋਈ ਗੈਸ ਸਿਲੰਡਰ ਹੋਇਆ ਮਹਿੰਗਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget