Bathinda News: ਨਸ਼ਾ ਤਸਕਰਾਂ 'ਤੇ ਸ਼ਿਕੰਜਾ, 58 ਲੱਖ ਦੀ ਪ੍ਰਾਪਰਟੀ ਜ਼ਬਤ
ਕੰਪੀਟੈਂਟ ਅਥਾਰਟੀ ਦਿੱਲੀ ਪਾਸ ਐਨਡੀਪੀਐਸ ਦੇ 26 ਕੇਸ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 7 ਐਨਡੀਪੀਐਸ ਕੇਸਾਂ ਦੀ ਪ੍ਰਾਪਰਟੀ ਕੰਨਫਰਮ ਹੋ ਚੁੱਕੀ ਹੈ ਤੇ ਬਾਕੀ ਰਹਿੰਦੇ 19 ਕੇਸਾਂ ਦੀ ਕੰਪੀਟੈਂਟ ਅਥਾਰਟੀ ਪਾਸ ਪੈਡਿੰਗ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 2 ਕਰੋੜ 26 ਲੱਖ ਦੇ ਆਸ-ਪਾਸ ਹੈ
Bathinda News: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਐਸਐਸਪੀ ਹਰਮਨਬੀਰ ਸਿੰਘ ਗਿੱਲ ਵੱਲੋਂ ਜ਼ਿਲ਼੍ਹਾ ਬਠਿੰਡਾ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਤੇ ਸਿਕੰਜਾ ਕੱਸਿਆ ਗਿਆ ਹੈ। ਬਠਿੰਡਾ ਪੁਲਿਸ ਵੱਲੋਂ ਨਸ਼ੇ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈ ਅਣ-ਅਧਿਕਾਰਿਤ/ਗੈਰ-ਕਾਨੂੰਨੀ ਪ੍ਰਾਪਰਟੀ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਪਾਸੋਂ ਜਬਤ ਕਰਵਾਇਆ ਗਿਆ ਜਿਨ੍ਹਾਂ ਦੀ ਕੁੱਲ਼ ਕੀਮਤ ਕਰੀਬ 58 ਲੱਖ ਰੁਪਏ ਹੈ।
ਇਸ ਤੋਂ ਇਲਾਵਾ ਡੀਐਸਪੀ ਰਾਹੁਲ ਭਾਰਤਵਾਜ ਬਠਿੰਡਾ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਐਨਡੀਪੀਐਸ ਦੇ 26 ਕੇਸ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 7 ਐਨਡੀਪੀਐਸ ਕੇਸਾਂ ਦੀ ਪ੍ਰਾਪਰਟੀ ਕੰਨਫਰਮ ਹੋ ਚੁੱਕੀ ਹੈ ਤੇ ਬਾਕੀ ਰਹਿੰਦੇ 19 ਕੇਸਾਂ ਦੀ ਕੰਪੀਟੈਂਟ ਅਥਾਰਟੀ ਪਾਸ ਪੈਡਿੰਗ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 2 ਕਰੋੜ 26 ਲੱਖ ਦੇ ਆਸ-ਪਾਸ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਹੋਰ ਵੀ ਨਸ਼ਾ ਤਸਕਰਾਂ ਦੀਆਂ ਵੱਧ ਤੋਂ ਵੱਧ ਸ਼ਨਾਖਤ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜ ਕੇ ਜ਼ਬਤ ਕਰਵਾਈਆ ਜਾਣਗੀਆਂ।
ਇਸ ਤੋਂ ਇਲਾਵਾ ਜਿਲ੍ਹਾ ਬਠਿੰਡਾ ਦੇ ਕੰਨਫਰਮ ਹੋਏ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਦੋਸ਼ੀਆਂ ਦੇ ਸੰਬੰਧਿਤ ਥਾਣਿਆਂ ਵੱਲੋਂ ਉਹਨਾਂ ਦੇ ਘਰਾਂ ਪਰ ਚਿਪਕਾਈਆਂ ਜਾਂਦੀਆਂ ਹਨ। ਇਨ੍ਹਾਂ ਹੁਕਮਾਂ ਮੁਤਾਬਕ ਜੋ ਪ੍ਰਾਪਰਟੀ ਕੰਨਫਰਮ ਹੋਈ ਹੈ, ਉਸ ਨੂੰ ਨਾ ਤਾਂ ਵੇਚ ਸਕਦੇ ਹਨ ਤੇ ਨਾ ਹੀ ਆਪਣੇ ਰਿਸ਼ਤੇਦਾਰ/ਪਰਿਵਾਰਿਕ ਮੈਂਬਰ ਦੇ ਨਾਮ ਪਰ ਤਬਦੀਲ ਕਰ ਸਕਦੇ ਹਨ।
ਇਸ ਲਈ ਬਠਿੰਡਾ ਪੁਲਿਸ ਵੱਲੋਂ ਆਪ ਸਭ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਾ ਤਸਕਰ/ਰਿਸ਼ਤੇਦਾਰ ਤੇ ਪਿੰਡ ਵਾਸੀਆਂ ਨੂੰ ਇਸ ਚੀਜ ਤੋਂ ਨਸੀਹਤ ਮਿਲ ਸਕੇ ਕਿ ਅਜਿਹਾ ਕਾਰੋਬਾਰ ਕਰਨ ਵਾਲਿਆਂ ਦਾ ਅੰਤ ਮਾੜਾ ਹੁੰਦਾ ਹੈ, ਕੋਈ ਵੀ ਅਜਿਹਾ ਕਾਰੋਬਾਰ ਕਰਨ ਤੋਂ ਗੁਰੇਜ ਕਰੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।