ਪੜਚੋਲ ਕਰੋ

ਵੀਡੀਓ ਸਾਹਮਣੇ ਆਉਣ ਮਗਰੋਂ ਨਸ਼ਾ ਤਸਕਰਾਂ 'ਤੇ ਕਾਰਵਾਈ, ਫਰੀਦਕੋਟ 'ਚੋਂ ਸੱਤ ਦਬੋਚੇ

ਇੱਕ ਵੀਡੀਓ ਸਾਹਮਣੇ ਆਉਣ ਮਗਰੋਂ ਨਸ਼ੇ ਦੇ ਕਾਰੋਬਾਰੀਆਂ 'ਤੇ ਪੁਲਿਸ ਨੇ ਸਖਤ ਕਾਰਵਾਈ ਕੀਤੀ ਹੈ। ਵਾਇਰਲ ਵੀਡੀਓ 'ਚ ਨਸ਼ਾ ਵੇਚਣ ਵਾਲੇ ਵਿਅਕਤੀ 'ਤੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫਤਰ ਕਰ ਲਿਆ ਹੈ।

ਚੰਡੀਗੜ੍ਹ: ਇੱਕ ਵੀਡੀਓ ਸਾਹਮਣੇ ਆਉਣ ਮਗਰੋਂ ਨਸ਼ੇ ਦੇ ਕਾਰੋਬਾਰੀਆਂ 'ਤੇ ਪੁਲਿਸ ਨੇ ਸਖਤ ਕਾਰਵਾਈ ਕੀਤੀ ਹੈ। ਵਾਇਰਲ ਵੀਡੀਓ 'ਚ ਨਸ਼ਾ ਵੇਚਣ ਵਾਲੇ ਵਿਅਕਤੀ 'ਤੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫਤਰ ਕਰ ਲਿਆ ਹੈ। ਇਹ ਵਿਅਕਤੀ ਫਰੀਦਕੋਟ 'ਚ ਰੇਲਵੇ ਟ੍ਰੈਕ 'ਤੇ ਨਸ਼ਾ ਵੇਚ ਰਹੇ ਸੀ।

ਪੁਲਿਸ ਨੇ ਤੁਰੰਤ ਐਕਸ਼ਨ ਲੈਂਦਿਆਂ 7 ਲੋਕਾਂ ਖਿਲਾਫ FIR ਦਰਜ ਕੀਤੀ ਹੈ। ਸਾਰੇ ਸੱਤ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਹਨ। ਵੀਡੀਓ 'ਚ ਨਜ਼ਰ ਆ ਰਹੇ ਵਿਅਕਤੀ ਦੀ ਸ਼ਨਾਖਤ  ਜਿਆਜੀ ਵਜੋਂ ਹੋਈ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਜਿਆਜੀ ਨੂੰ ਗ੍ਰਿਫਤਾਰ ਕਰ ਲਿਆ ਹੈ। ਐਫਆਈਆਰ ਵਿੱਚ ਰਵੀ ਮੁੱਖ ਸਪਲਾਇਰ ਵਜੋਂ ਨਾਮਜ਼ਦ ਕੀਤਾ ਹੈ।

ਦੱਸ ਦਈਏ ਕਿ ਕੱਲ੍ਹ ਸ਼ਾਮ ਤੋਂ ਇੱਕ ਵੀਡੀਓ ਸ਼ੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋ ਰਹੀ ਸੀ ਜਿਸ ਵਿੱਚ ਸ਼ਰੇਆਮ ਇੱਕ ਵਿਅਕਤੀ ਨਸ਼ਾ ਵੇਚ ਰਿਹਾ ਸੀ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਤੇ ਦੇਰ ਰਾਤ ਤੱਕ ਚੱਲੀ ਕਾਰਵਾਈ ਦੌਰਾਨ ਸੰਜੇ ਨਗਰ ਬਸਤੀ ਫਰੀਦਕੋਟ ਤੋਂ 7 ਵਿਅਕਤੀਆਂ ਦੀ ਗ੍ਰਿਫਤਾਰੀ ਕੀਤੀ ਹੈ। ਇਨ੍ਹਾਂ ਕੋਲੋਂ 300 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ।

ਫਰੀਦਕੋਟ ਦੇ ਐਸਐਸਪੀ ਮੈਡਮ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਹ ਕਾਫੀ ਪੁਰਾਣੀ ਹੈ ਪਰ ਇਸ ਸਬੰਧੀ ਸਾਡੇ ਵੱਲੋਂ ਗੰਭੀਰਤਾ ਨਾਲ ਲੈਂਦੇ ਹੋਏ ਤੇ ਆਪਣੇ ਸੂਤਰਾਂ ਮੁਤਾਬਕ ਦੇਰ ਰਾਤ ਤੱਕ ਰੇਡ ਕੀਤੀਆਂ ਗਈਆਂ। ਇਸ ਦੌਰਾਨ 7 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ ਕੋਲੋ 300 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਅੱਜ ਪੇਸ਼ ਅਦਾਲਤ ਕਰਕੇ ਰਿਮਾਂਡ ਤੇ ਲਿਆ ਜਾਵੇਗਾ ਤੇ ਹੋਰ ਪੁੱਛਗਿੱਛ ਕੀਤੀ ਜਵੇਗੀ ਕੇ ਇਨ੍ਹਾਂ ਵੱਲੋਂ ਕਿਥੋਂ ਨਸ਼ੀਲਾ ਸਮਾਨ ਲਿਆ ਕੇ ਅੱਗੇ ਵੇਚਿਆ ਜਾ ਰਿਹਾ ਹੈ।

 

 ਇਹ ਵੀਡੀਓ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਜਾਰੀ ਕੀਤਾ ਹੈ। ਰੇਲਵੇ ਲਾਈਨ 'ਤੇ ਬੈਠੇ ਕੁਝ ਨਸ਼ਾ ਤਸਕਰਾਂ ਦੀ ਇਹ ਵੀਡੀਓ ਅੱਜ ਸਵੇਰ ਤੋਂ ਹੀ ਵਾਇਰਲ ਹੋ ਰਿਹਾ ਹੈ। ਹੁਣ ਨਵਜੋਤ ਸਿੱਧੂ ਨੇ ਇਸ ਵੀਡੀਓ ਨੂੰ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਸਵਾਲ ਖੜ੍ਹੇ ਕੀਤੇ ਹਨ।

ਸਿੱਧੂ ਨੇ ਟਵੀਟ 'ਚ ਕਿਹਾ ਕਿ ਇਹ ਵੀਡੀਓ ਫਰੀਦਕੋਟ ਨੇੜੇ ਕਿਸੇ ਥਾਂ ਦੀ ਹੈ। ਨਸ਼ੇ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਨਾਲ ਸਖਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ। ਇਸ ਦੇ ਬਾਵਜੂਦ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਬੁੱਧਵਾਰ ਸਵੇਰ ਤੋਂ ਹੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿੱਚ ਇੱਕ ਨੌਜਵਾਨ ਰੇਲਵੇ ਲਾਈਨਾਂ 'ਤੇ ਬੈਠੇ ਨੌਜਵਾਨਾਂ, ਨਾਬਾਲਗ ਬੱਚਿਆਂ ਤੇ ਔਰਤਾਂ ਨੂੰ ਖੁੱਲ੍ਹੇਆਮ ਨਸ਼ਾ ਵੇਚ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget