Mohali news: ਮੁਹਾਲੀ 'ਚ ਟਰੈਵਲ ਏਜੰਟਾਂ 'ਤੇ ਐਕਸ਼ਨ, ਲਾਇਸੈਂਸ ਕੀਤੇ ਰੱਦ
Mohali News: ਪੰਜਾਬ ਸਰਕਾਰ ਵੱਲੋਂ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਹਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਲਾਇਸੈਂਸ ਰੱਦ ਕੀਤੇ ਜਾ ਰਹੇ ਹਨ।
Mohali News: ਪੰਜਾਬ ਸਰਕਾਰ ਵੱਲੋਂ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਹਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਲਾਇਸੈਂਸ ਰੱਦ ਕੀਤੇ ਜਾ ਰਹੇ ਹਨ। ਇਸੇ ਤਹਿਤ ਮੁਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੀ ਧਾਰਾ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਕਰ ਕੇ ਡੀਸੀ ਓਵਰਸੀਜ਼ ਕੰਸਲਟੈਂਸੀ ਤੇ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਿਟਡ ਕੰਸਲਟੈਂਸੀ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Canada Hindu Temple Attack: ਕੈਨੇਡਾ 'ਚ ਮੁੜ ਨਿਸ਼ਾਨੇ 'ਤੇ ਹਿੰਦੂ ਮੰਦਰ, ਖਾਲਿਸਤਾਨੀ ਸਮਰਥਕਾਂ ਨੇ ਕੀਤੀ ਭੰਨਤੋੜ, ਦਰਵਾਜੇ 'ਤੇ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਡੀਸੀ ਓਵਰਸੀਜ਼ ਕੰਸਲਟੈਂਸੀ ਫਰਮ ਸੈਕਟਰ-71 (ਮੁਹਾਲੀ) ਦੇ ਮਾਲਕ ਧੀਰਜ ਪ੍ਰਕਾਸ਼ ਵਾਸੀ ਮਾਡਲ ਟਾਊਨ, ਅੰਬਾਲਾ ਸਿਟੀ (ਹਰਿਆਣਾ) ਹਾਲ ਵਾਸੀ ਸੈਕਟਰ-71 (ਮੁਹਾਲੀ) ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਫਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਿਟਡ ਕੰਸਲਟੈਂਸੀ ਫਰਮ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਦਾ ਉਕਤ ਲਾਇਸੈਂਸੀ/ਫਰਮ/ਡਾਇਰੈਕਟਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ।
ਇਹ ਵੀ ਪੜ੍ਹੋ: India-China: 14 ਅਗਸਤ ਨੂੰ ਮਿਲਣਗੇ ਭਾਰਤ-ਚੀਨ ਦੇ ਕਮਾਂਡਰ ਲੈਵਲ ਦੇ ਅਧਿਕਾਰੀ, ਇਸ ਅੜਿੱਕੇ ਨੂੰ ਖਤਮ ਕਰਨ ਲਈ ਹੋ ਸਕਦੀ ਚਰਚਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।