ਮਾਨਸਾ ਵਿੱਚ ਕਥਿਤ ਤੌਰ 'ਤੇ ਮੈਡੀਕਲ ਸਟੋਰਾਂ 'ਤੇ ਨਸ਼ੇ ਦੀਆਂ ਗੋਲੀਆਂ ਫੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਦੀ ਰਿਹਾਈ ਲਈ ਮਾਨਸਾ 'ਚ ਪੱਕਾ ਮੋਰਚਾ ਲੱਗਿਆ ਹੋਇਆ ਹੈ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਮਨਜੀਤ ਸਿੰਘ ਸਿੱਧੂ ਅਤੇ ਮੋਰਚੇ ਦੀ ਐਕਸ਼ਨ ਕਮੇਟੀ ਵਿਚਾਲੇ ਮੀਟਿੰਗ ਹੋਈ। 


ਜਿਸ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਬਿਨਾਂ ਸ਼ਰਤ ਰਿਹਾਈ ਸਮੇਤ ਹੋਰ ਮੰਗਾਂ ਨੂੰ ਬਾਰੇ ਦੋ ਮਹੀਨਿਆਂ ਤੋਂ ਉਲਝੀ ਤਾਣੀ ਨੂੰ ਸੁਲਝਾਇਆ ਗਿਆ। ਇਸ ਮੌਕੇ 'ਆਪ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਤੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸਮੇਤ ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਵੀ ਮੌਜੂਦ ਸਨ ਜਦੋਂ ਕਿ ਐਕਸ਼ਨ ਕਮੇਟੀ ਵੱਲੋਂ ਕਨਵੀਨਰ ਰਾਜਵਿੰਦਰ ਸਿੰਘ ਰਾਣਾ ਤੇ ਹੋਰ ਆਗੂ ਸ਼ਾਮਲ ਹੋਏ।


ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਮਨਜੀਤ ਸਿੰਘ ਸਿੱਧੂ  ਨੇ ਕਿਹਾ ਕਿ ਪਰਵਿੰਦਰ ਸਿੰਘ ਨੂੰ ਕਾਨੂੰਨੀ ਅੜਚਨਾਂ ਦੂਰ ਕਰਦੇ ਹੋਏ ਜਲਦੀ ਹੀ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਪਰਵਿੰਦਰ ਦਾ ਮਨੋਰਥ ਮਾੜਾ ਨਹੀਂ ਸੀ ਪਰ ਕਾਨੂੰਨ ਹੱਥ `ਚ ਲੈਣ ਦਾ ਢੰਗ ਗਲਤ ਸੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਲੇ ਪੁਲੀਸ ਅਧਿਕਾਰੀਆਂ ਤੇ ਪਰਵਿੰਦਰ ਸਿੰਘ 'ਤੇ ਪਰਚੇ ਦਰਜ ਕਰਨ ਵਾਲੇ ਕਰਮਚਾਰੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।


 ਵਿਧਾਇਕ ਬੁੱਧਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਐਕਸ਼ਨ ਕਮੇਟੀ ਨੂੰ ਕਿਹਾ ਕਿ ਪੰਜਾਬ `ਚ ਕੋਈ ਵੀ ਵਿਅਕਤੀ ‘ਆਪ ਦੇ ਕਿਸੇ ਆਗੂ ਨੂੰ ਨਸ਼ਿਆਂ ਦੀ ਤਸਕਰੀ `ਚ ਸਿੱਧ ਕਰ ਦੇਵੇ, ਉਸ ਨੂੰ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial