Punjab News: ਅਜਨਾਲਾ ਵਿੱਚ ਵਾਪਰੀ ਘਟਨਾ ਮਗਰੋਂ ਪੰਜਾਬ ਪੁਲਿਸ ਦੀ ਸ਼ਾਖ ਨੂੰ ਵੱਡੀ ਢਾਅ ਲੱਗੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਸੀਨੀਅਰ ਪੁਲਿਸ ਅਫਸਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੀ ਘਟਨਾ ਦਾ ਜਾਇਜ਼ਾ ਲਿਆ ਤੇ ਨਾਲ ਹੀ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ।
ਸੂਤਰਾਂ ਮੁਤਾਬਕ ਡੀਜੀਪੀ ਨੇ ਪੰਜਾਬ ਦੀਆਂ ਸਾਰੀਆਂ ਅੱਠ ਰੇਂਜਾਂ ਦੇ ਆਈਜੀਜ਼/ਡੀਆਈਜੀਜ਼, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲੀਸ (ਡੀਐਸਪੀਜ਼) ਤੇ 413 ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨੂੰ ਸੰਬੋਧਨ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹਿਆਂ ਵਿੱਚ ਤਾਇਨਾਤ ਕੁੱਲ ਪੁਲਿਸ ਫੋਰਸ ਦਾ ਘੱਟੋ-ਘੱਟ 50 ਫੀਸਦ ਕਰਮਚਾਰੀ ਪੁਲਿਸ ਥਾਣਿਆਂ ਵਿੱਚ ਤਾਇਨਾਤ ਕੀਤੇ ਜਾਣ।
ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਰੇਂਜਾਂ ਦੇ ਆਈਜੀ-ਡੀਆਈਜੀ ਤੋਂ ਲੈ ਕੇ ਪੁਲਿਸ ਕਮਿਸ਼ਨਰਾਂ, ਜ਼ਿਲ੍ਹਾ ਮੁਖੀਆਂ ਤੇ ਥਾਣਾ ਮੁਖੀਆਂ ਨਾਲ ਮੀਟਿੰਗ ਕਰਕੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਮੀਖਿਆ ਕੀਤੀ। ਡੀਜੀਪੀ ਯਾਦਵ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਾਰਾਨਾ ਢੰਗ ਨਾਲ ਕੰਮ ਕਰਨ ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸੂਤਰਾਂ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਥਾਣੇ ’ਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਸਾਥੀਆਂ ਸਣੇ ਦਾਖਲ ਹੋਣ ਤੋਂ ਬਾਅਦ ਡੀਜੀਪੀ ਵੱਲੋਂ ਸਥਿਤੀ ਦਾ ਜਾਇਜ਼ਾ ਲੈਣ ਲਈ ਹੰਗਾਮੀ ਮੀਟਿੰਗ ਰੱਖੀ ਗਈ ਸੀ।
ਦੱਸ ਦਈਏ ਕਿ ਬੇਸ਼ੱਕ ਪੁਲਿਸ ਦਾਅਵਾ ਕਰ ਰਹੀ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਹੋਣ ਕਰਕੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਸਖਤੀ ਨਾਲ ਨਹੀਂ ਰੋਕਿਆ ਤੇ ਉਹ ਅਜਨਾਲਾ ਥਾਣੇ ਨੂੰ ਘੇਰਾ ਪਾਉਣ ਵਿੱਚ ਕਾਮਯਾਬ ਹੋਏ ਪਰ ਸਵਾਲ ਉੱਠ ਰਹੇ ਹਨ ਕਿ ਆਖਰ ਪੁਲਿਸ ਨੇ ਬਗੈਰ ਕਿਸੇ ਜਾਂਚ ਦੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਖਿਲਾਫ ਪਰਚਾ ਦਰਜ ਕਿਉਂ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Video: 'ਗੁਰੂ ਨਾਨਕ ਨੇ ਇਸਲਾਮ ਨਹੀਂ ਕੀਤਾ ਕਬੂਲ, ਇਸ ਲਈ ਉਹ ਚੰਗੇ ਇਨਸਾਨ ਨਹੀਂ ਹੋ ਸਕਦੇ', ਪਾਕਿ ਦੇ ਮੌਲਾਨਾ ਦੀ ਵੀਡੀਓ ਵਾਇਰਲ
ਇਹ ਵੀ ਪੜ੍ਹੋ : Namak Ke Upay: ਨਮਕ ਦੇ ਇਹ ਉਪਾਅ ਬਦਲ ਦੇਣਗੇ ਤੁਹਾਡੀ ਕਿਸਮਤ, ਤੁਹਾਨੂੰ ਮਿਲਣਗੇ ਮਨਚਾਹੇ ਨਤੀਜੇ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ