ਇਸ ਸੰਬੰਧੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ
ਹਰਪਾਲ ਸਿੰਘ ਨੂੰ ਤੁਰੰਤ ਨੌਕਰੀ ਤੋਂ ਹਟਾਉਣਾ ਚਾਹੀਦਾ ਹੈ, ਕਿਉਂਕਿ ਸਿਆਸੀ ਗਤੀਵਿਧੀਆਂ ਵਿੱਚ ਭਾਗ ਲੈ ਕੇ ਉਸ ਨੇ ਸਰਕਾਰੀ ਕਰਮਚਾਰੀ (ਵਿਵਹਾਰ) ਰੂਲਜ਼ 1966 ਦੇ ਨਿਯਮ 6 ਨੂੰ ਤੋੜਿਆ ਹੈ। ਉਹਨਾਂ ਕਿਹਾ ਕਿ ਹਰਪਾਲ ਖ਼ਿਲਾਫ ਡਿਊਟੀ ਤੋਂ ਗੈਰਹਾਜ਼ਰ ਰਹਿਣ ਅਤੇ ਸਰਕਾਰੀ ਅਧਿਕਾਰੀਆਂ ਨੂੰ ਡਿਊਟੀ ਕਰਨ ਤੋਂ ਰੋਕਣ ਵਾਸਤੇ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।-
ਉਹਨਾਂ ਇਹ ਵੀ ਮੰਗ ਕੀਤੀ ਕਿ ਸਿਆਸਤ ਵਿੱਚ ਕੁੱਦਣ ਤੋਂ ਬਾਅਦ ਹਰਪਾਲ ਨੂੰ ਦਿੱਤੀਆਂ ਗਈਆਂ ਤਨਖਾਹਾਂ ਦੀ ਸਾਰੀ ਰਾਸ਼ੀ ਉਸ ਕੋਲੋਂ ਵਾਪਸ ਵਸੂਲਣੀ ਚਾਹੀਦੀ ਹੈ।
ਕਾਂਗਰਸੀ ਕੌਂਸਲਰ ਦਾ ਪਤੀ ਮਾਸਟਰ ਹਰਪਾਲ ਸਿੰਘ ਵੇਰਕਾ
ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਇਸ ਗੱਲ ਦੀ ਇੱਕ ਵੱਖਰੀ ਜਾਂਚ ਕਰਵਾਉਣ ਕਿ ਹਰਪਾਲ ਸਿੰਘ ਨੂੰ ਕਾਂਗਰਸ ਪਾਰਟੀ ਦਾ ਅਹੁਦੇਦਾਰ ਕਿਵੇਂ ਨਿਯੁਕਤ ਕੀਤਾ ਗਿਆ ਹੈ ਅਤੇ ਉਸ ਵੱਲੋਂ ਕਿੰਨੀ ਵਾਰ ਆਪਣੀ ਕੌਂਸਲਰ ਪਤਨੀ ਦੀ ਪੁਜ਼ੀਸ਼ਨ ਦਾ ਗਲਤ ਇਸਤੇਮਾਲ ਕੀਤਾ ਗਿਆ ਸੀ?
ਉਹਨਾਂ ਕਿਹਾ ਕਿ
ਉਹ ਉਮੀਦ ਕਰਦੇ ਹਨ ਕਿ ਮੁੱਖ ਮੰਤਰੀ ਇਸ ਗੱਲ ਨੂੰ ਸਮਝਣਗੇ ਕਿ ਹਰਪਾਲ ਨੇ ਸਿਰਫ ਪਦਮਸ੍ਰੀ ਉੱਘੇ ਰਾਗੀ ਦਾ ਹੀ ਨਿਰਾਦਰ ਨਹੀਂ ਕੀਤਾ, ਸਗੋਂ ਉਹ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੀ ਇੱਕ ਖਤਰਾ ਹੈ। ਉਹਨਾਂ ਕਿਹਾ ਕਿ ਇਸ ਸਕੂਲ ਅਧਿਆਪਕ ਦੀਆਂ ਕਾਰਵਾਈਆਂ ਨੇ ਮੁੱਖ ਮੰਤਰੀ ਅਤੇ ਪੰਜਾਬੀਆਂ ਦਾ ਨਾਂ ਖਰਾਬ ਕੀਤਾ ਹੈ। ਇਸ ਲਈ ਇੱਕ ਸਪੱਸ਼ਟ ਸੁਨੇਹਾ ਜਾਣਾ ਚਾਹੀਦਾ ਹੈ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। -
ਉਹਨਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਤੁਰੰਤ ਇਸ ਅਧਿਆਪਕ ਖ਼ਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇ।