ਚੰਡੀਗੜ੍ਹ: ਨਾਜਾਇਜ਼ ਸ਼ਰਾਬ 'ਤੇ ਐਕਸਾਈਜ਼ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਪਟਿਆਲਾ ਵਿੱਚ ਆਬਕਾਰੀ ਵਿਭਾਗ ਨੇ ਕਾਰਵਾਈ ਕਰਦਿਆਂ 35000 ਲੀਟਰ ਈਐਨਏ ਬਰਾਮਦ ਕੀਤਾ ਹੈ। ਇਸ ਈਐਨਏ ਦੀ ਕੀਮਤ 3-4 ਕਰੋੜ ਰੁਪਏ ਬਣਦੀ ਹੈ। 


ਦੱਸ ਦਈਏ ਕਿ ਮੰਗਲਵਾਰ ਨੂੰ ਹੀ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਤਾੜਨਾ ਕੀਤੀ। ਇਸ ਮਗਰੋਂ ਵਿਭਾਗ ਨੇ ਐਕਸ਼ਨ ਲਿਆ ਹੈ। ਸਾਲ 2021 ਵਿੱਚ ਅੰਮ੍ਰਿਤਸਰ ਦੇ ਇਲਾਕੇ ਵਿੱਚ ਈਐਨਏ ਦੀ ਗੈਰ-ਕਾਨੂੰਨੀ ਵਿਕਰੀ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ।


ਇਹ ਵੀ ਸੱਚ ਹੈ ਕਿ ਕਾਂਗਰਸ ਤੇ ਅਕਾਲੀ ਸਰਕਾਰਾਂ ਵੇਲੇ ਈਐਨਏ ਦੀ ਨਾਜਾਇਜ਼ ਵਿਕਰੀ ਹੁੰਦੀ ਰਹੀ ਹੈ। ਈਐਨਏ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਦੋ ਸਾਬਕਾ ਵਿਧਾਇਕਾਂ ਦੇ ਨਾਂ ਸਾਹਮਣੇ ਆਏ ਸੀ।