Punjab News: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ.  ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।


ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।


ਜ਼ਿਕਰ ਕਰ ਦਈਏ ਕਿ ਦੋ ਮਹੀਨੇ ਪਹਿਲਾਂ ਜਦੋਂ ਲੋਕ ਸਭਾ ਚੋਣਾਂ ਦਾ ਚੋਣ ਜ਼ਾਬਤਾ ਲਾਗੂ ਹੋਇਆ ਸੀ ਤਾਂ ਸੂਬੇ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਦੇ ਐੱਸ.ਐੱਸ.ਪੀਜ਼ ਨੂੰ ਹਟਾ ਦਿੱਤਾ ਗਿਆ ਸੀ। ਇਹ 4 ਪੀਪੀਐਸ ਅਧਿਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਪਠਾਨਕੋਟ ਦੇ ਐਸਐਸਪੀ ਦਲਜਿੰਦਰ ਸਿੰਘ, ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਮਾਲੇਰਕੋਟਲਾ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਆਈਪੀਐਸ ਕਾਡਰ ਨਾ ਹੋਣ ਕਾਰਨ ਬਦਲਿਆ ਗਿਆ ਸੀ। ਜਦੋਂਕਿ ਬਠਿੰਡਾ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੂੰ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦਾ ਭਰਾ ਹੋਣ ਕਾਰਨ ਖਡੂਰ ਸਾਹਿਬ ਤੋਂ ਹਟਾ ਦਿੱਤਾ ਗਿਆ ਸੀ। ਹੁਣ ਇਨ੍ਹਾਂ ਸਾਰਿਆਂ ਨੂੰ ਨਵੀਂ ਥਾਂ 'ਤੇ ਤਾਇਨਾਤ ਕੀਤਾ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।