(Source: ECI/ABP News)
ਪੁਲਿਸ ਨਾਲ ਭਿੜੇ ਸਿੱਖ ਕਾਰਕੁਨਾਂ 'ਤੇ ਐਕਸ਼ਨ, 10 ਹੋਰ ਸ਼ਖ਼ਸਾਂ ਦੀਆਂ ਤਸਵੀਰਾਂ ਜਾਰੀ, ਸਿਰਾਂ 'ਤੇ ਰੱਖਿਆ ਇਨਾਮ
ਚੰਡੀਗੜ੍ਹ ਪੁਲਿਸ ਨੇ ਦੋ ਦਿਨ ਪਹਿਲਾਂ ਵੀ 10 ਜਣਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ। ਇਸ ਤਰ੍ਹਾਂ ਪੁਲਿਸ ਨੇ ਹੁਣ ਤੱਕ 20 ਜਣਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਪਰ ਉਨ੍ਹਾਂ ਵਿੱਚੋਂ ਸ਼ਨਾਖਤ ਸਿਰਫ਼ 7 ਜਣਿਆਂ ਦੀ ਹੋ ਸਕੀ ਹੈ।
![ਪੁਲਿਸ ਨਾਲ ਭਿੜੇ ਸਿੱਖ ਕਾਰਕੁਨਾਂ 'ਤੇ ਐਕਸ਼ਨ, 10 ਹੋਰ ਸ਼ਖ਼ਸਾਂ ਦੀਆਂ ਤਸਵੀਰਾਂ ਜਾਰੀ, ਸਿਰਾਂ 'ਤੇ ਰੱਖਿਆ ਇਨਾਮ Action on Sikh activists who clashed with the police released pictures of 10 more people ਪੁਲਿਸ ਨਾਲ ਭਿੜੇ ਸਿੱਖ ਕਾਰਕੁਨਾਂ 'ਤੇ ਐਕਸ਼ਨ, 10 ਹੋਰ ਸ਼ਖ਼ਸਾਂ ਦੀਆਂ ਤਸਵੀਰਾਂ ਜਾਰੀ, ਸਿਰਾਂ 'ਤੇ ਰੱਖਿਆ ਇਨਾਮ](https://feeds.abplive.com/onecms/images/uploaded-images/2023/02/14/b6407263aac99fb17d5d01afc147f0471676348346682674_original.jpg?impolicy=abp_cdn&imwidth=1200&height=675)
Chandigarh News: ਮੁਹਾਲੀ ਤੇ ਚੰਡੀਗੜ੍ਹ ਦੀ ਹੱਦ ’ਤੇ ਕੌਮੀ ਇਨਸਾਫ ਮੋਰਚਾ ਤੇ ਚੰਡੀਗੜ੍ਹ ਪੁਲਿਸ ਵਿਚਕਾਰ ਹੋਈ ਝੜਪ ਮਗਰੋਂ ਚੰਡੀਗੜ੍ਹ ਪੁਲਿਸ ਨੇ ਭੰਨ-ਤੋੜ ਕਰਨ ਵਾਲੇ 10 ਹੋਰ ਜਣਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਮੁੜ ਪ੍ਰਦਰਸ਼ਨਕਾਰੀਆਂ ਦੀ ਸ਼ਨਾਖਤ ਕਰਨ ਵਾਲਿਆਂ ਨੂੰ 10 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਸ਼ਨਾਖਤ ਗੁਪਤ ਰੱਖੀ ਜਾਵੇਗੀ।
ਦੱਸ ਦਈਏ ਕਿ ਚੰਡੀਗੜ੍ਹ ਪੁਲਿਸ ਨੇ ਦੋ ਦਿਨ ਪਹਿਲਾਂ ਵੀ 10 ਜਣਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ। ਇਸ ਤਰ੍ਹਾਂ ਪੁਲਿਸ ਨੇ ਹੁਣ ਤੱਕ 20 ਜਣਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਪਰ ਉਨ੍ਹਾਂ ਵਿੱਚੋਂ ਸ਼ਨਾਖਤ ਸਿਰਫ਼ 7 ਜਣਿਆਂ ਦੀ ਹੋ ਸਕੀ ਹੈ। ਪੁਲਿਸ ਹੋਰਨਾਂ 13 ਜਣਿਆਂ ਦੀ ਸ਼ਨਾਖਤ ਕਰਨ ਵਿੱਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ: Patiala News: ਕੇਂਦਰ ਸਰਕਾਰ ਅਡਾਨੀ ਨੂੰ ਵਿੱਤੀ ਲਾਭ ਦੇਣ ਲਈ ਪੰਜਾਬ ਸਿਰ ਬੇਲੋੜਾ ਖ਼ਰਚਾ ਮੜ੍ਹ ਰਹੀ: ਸੀਐਮ ਭਗਵੰਤ ਮਾਨ
ਯਾਦ ਰਹੇ ਕੌਮੀ ਇਨਸਾਫ ਮੋਰਚਾ ਦੀ ਅਗਵਾਈ ਹੇਠ ਸੈਕਟਰ-52/53 ਦੇ ਨਜ਼ਦੀਕ ਪੱਕਾ ਮੋਰਚਾ ਲੱਗਾ ਹੋਇਆ ਹੈ। 8 ਫਰਵਰੀ ਨੂੰ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ।
ਉਧਰ, ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਹੋਏ ਟਕਰਾਅ ਮਗਰੋਂ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ। ਚੰਡੀਗੜ੍ਹ ਦੀਆਂ ਬਰੂਹਾਂ ’ਤੇ ਹੁਣ ਦੋ ਬੁਲੇਟ ਪਰੂਫ ਟਰੈਕਟਰਾਂ ਸਣੇ ਰੇਤੇ ਨਾਲ ਭਰੇ ਚਾਰ ਵੱਡੇ ਟਿੱਪਰ ਵੀ ਖੜ੍ਹੇ ਕੀਤੇ ਗਏ ਹਨ ਤਾਂ ਜੋ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਨਾ ਹੋ ਸਕਣ।
ਇਹ ਵੀ ਪੜ੍ਹੋ: India Army: ਤੁਰਕੀ ਦੇ ਬਚਾਅ ਕਾਰਜ 'ਚ ਲੱਗਾ ਭਾਰਤੀ ਫੌਜੀ, ਘਰ 'ਚ ਗੂੰਜੀਆਂ ਕਿਲਕਾਰੀਆਂ - ਵੀਡੀਓ ਕਾਲ 'ਚ ਦੇਖੀ ਬੇਟੇ ਦੀ ਝਲਕ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)