ਪੜਚੋਲ ਕਰੋ

Punjab News: ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਵਾਲਿਆਂ 'ਤੇ ਕਾਰਵਾਈ, 1 ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਹੀ ਢੰਗ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਐਸ.ਬੀ.ਐਸ. ਨਗਰ ਦੇ ਨਿਰਮਾਣ ਦੌਰਾਨ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿੱਚ ਇੱਕ ਕਾਰਜ਼ਕਾਰੀ ਇੰਜੀਨੀਅਰ ਅਤੇ 3 ਜੂਨੀਅਰ ਇੰਜੀਨੀਅਰਾਂ ਨੂੰ ਮੁਅੱਤਲ ਕੀਤਾ ਹੈ।

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਿਲੀਆਂ ਸ਼ਿਕਾਇਤਾਂ ਬਾਰੇ ਮੁਢਲੀ ਜਾਂਚ ਕਰਨ ਉਪਰੰਤ ਪੀ.ਡਬਲਿਊ.ਡੀ ਦੇ ਕਾਰਜ਼ਕਾਰੀ ਇੰਜੀਨੀਅਰ ਰਜਿੰਦਰ ਕੁਮਾਰ ਅਤੇ ਤਿੰਨ ਜੂਨੀਅਰ ਇੰਜੀਨੀਅਰਾਂ ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮਾਂਵਲੀ, 1970 ਦੇ ਨਿਯਮ 4 ਅਧੀਨ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੌਰਾਨ ਇੰਨਾਂ ਅਧਿਕਾਰੀਆਂ ਦਾ ਹੈਡਕੁਆਟਰ ਮੁੱਖ ਇੰਜੀਨੀਅਰ ਦਫਤਰ ਪਟਿਆਲਾ ਹੋਵੇਗਾ ਅਤੇ ਇਹ ਅਧਿਕਾਰੀ ਮੁੱਖ ਇੰਜੀਨੀਅਰ (ਹੈਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾ ਹੈਡ ਕੁਆਰਟਰ ਨਹੀਂ ਛੱਡਣਗੇ।

ਲੋਕ ਨਿਰਮਾਣ ਮੰਤਰੀ ਨੇ ਇਸ ਮਾਮਲੇ ਵਿੱਚ ਕੁੱਲ 8 ਅਧਿਕਾਰੀਆਂ ਜਿੰਨ੍ਹਾਂ ਵਿੱਚ 3 ਕਾਰਜਕਾਰੀ ਇੰਜੀਨੀਅਰਾਂ ਬਲਵਿੰਦਰ ਸਿੰਘ, ਜਸਬੀਰ ਸਿੰਘ ਜੱਸੀ, ਰਜਿੰਦਰ ਕੁਮਾਰ, ਉਪ ਮੰਡਲ ਇੰਜੀਨੀਅਰ ਰਾਮ ਪਾਲ, 3 ਜੂਨੀਅਰ ਇੰਜੀਨੀਅਰਾਂ ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ, ਅਤੇ ਮੰਡਲ ਲੇਖਾ ਅਫਸਰ ਰਾਜੇਸ਼ ਕੁਮਾਰ ਸਿਨਹਾ ਸ਼ਾਮਿਲ ਹਨ, ਵਿਰੁੱਧ ਕ੍ਰਿਮੀਨਲ ਕੇਸ ਦਰਜ਼ ਕਰਨ ਦਾ ਫੈਸਲਾ ਪਹਿਲਾਂ ਤੋਂ ਹੀ ਲਿਆ ਜਾ ਚੁੱਕਾ ਹੈ।

ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਲਈ ਪੰਜਾਬ ਲੋਕ ਨਿਰਮਾਣ ਵਿਭਾਗ ਨੋਡਲ ਏਜੰਸੀ ਸੀ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਦੇਰੀ ਹੋਈ ਸਗੋਂ ਇਸ ਮਾਮਲੇ ਵਿੱਚ ਠੇਕੇਦਾਰਾਂ ਨੂੰ ਵੱਧ ਅਦਾਇਗੀਆਂ ਅਤੇ ਉਸਾਰੀ ਵਿੱਚ ਖਾਮੀਆਂ ਵਰਗੀਆਂ ਹੋਰ ਵੀ ਕਈ ਤਰੁੱਟੀਆਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ 8 ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਜਿੱਥੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਵਾਰ-ਵਾਰ ਸਪਸ਼ਟ ਸ਼ਬਦਾਂ ਵਿੱਚ ਸੰਦੇਸ਼ ਦਿੱਤਾ ਜਾਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਹੀ ਢੰਗ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget