ਪੜਚੋਲ ਕਰੋ

Punjab News: ਵਾਧੂ ਫ਼ੀਸ ਲੈਣ ਵਾਲੇ ਸਕੂਲਾਂ 'ਤੇ ਕਾਰਵਾਈ, ਵਿਦਿਆਰਥੀਆਂ ਤੋਂ ਲਈ ਵੱਧ ਫੀਸ ਤਾਂ ਠੋਕਿਆ 3 ਲੱਖ ਦਾ ਜੁਰਮਾਨਾ

ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਿੱਦਿਅਕ ਸਾਲ 2022-23 ਦੌਰਾਨ ਵਸੂਲੀ ਗਈ ਵੱਧ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਕੀਤੀ ਗਈ ਹੈ। 

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਇੱਥੇ ਸਿੱਖਿਆ ਮੰਤਰੀ ਪੰਜਾਬ  ਹਰਜੋਤ ਸਿੰਘ ਬੈਂਸ ਨੇ ਕੀਤਾ।

ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਇਸ ਮਾਮਲੇ ਵਿੱਚ ਬਹੁਤ ਹੀ ਸਪੱਸ਼ਟ ਹਦਾਇਤਾਂ ਹਨ ਕਿ ਉਹ ਪੰਜਾਬ ਵਿੱਚ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਣਗੇ। ਵਿਭਾਗ ਦੇ ਨਿਰਧਾਰਿਤ ਨਿਯਮਾਂ ਅਨੁਸਾਰ ਕੰਮ ਕਰਨ ਵਾਲੇ ਹਰ ਪ੍ਰਾਈਵੇਟ ਅਦਾਰੇ ਨੂੰ ਪੂਰੀ ਖੁੱਲ ਹੋਵੇਗੀ ਪਰ ਮਨਮਾਨੀਆਂ ਤੇ ਬੇਨਿਯਮੀਆਂ ਕਰਨ ਵਾਲਿਆਂ ਤੇ ਪੂਰੀ ਸਖ਼ਤੀ ਕੀਤੀ ਜਾਵੇਗੀ। 
ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਿੱਦਿਅਕ ਸਾਲ 2022-23 ਦੌਰਾਨ ਵਸੂਲੀ ਗਈ ਵੱਧ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਕੀਤੀ ਗਈ ਹੈ। 

ਇਸ ਦੇ ਨਾਲ ਹੀ 'ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ' ਦੀ ਉਲੰਘਣਾ ਕਰਨ ਤੇ ਦੋਵਾਂ ਸਕੂਲਾਂ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੀਆਂ ਫੀਸਾਂ ਸਬੰਧੀ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿਚ ਵੱਖ ਵੱਖ ਸਕੂਲਾਂ ਦੀਆਂ ਸ਼ਿਕਾਇਤਾਂ ਮਿਲਣ 'ਤੇ ਪੜਤਾਲ ਕਰਵਾਈ ਗਈ ਸੀ ਜਿਸ ਦੇ ਆਧਾਰ 'ਤੇ ਫੀਸ ਰੈਗੂਲੇਟਰੀ ਬਾਡੀ ਜ਼ਿਲ੍ਹਾ ਪਟਿਆਲਾ ਦੇ ਚੇਅਰਪਰਸਨ ਵੱਲੋਂ ਪਟਿਆਲਾ ਦੇ ਰਿਆਨ ਇੰਟਰਨੈਸ਼ਨਲ ਸਕੂਲ, ਅਰਬਨ ਅਸਟੇਟ ਫੇਜ-2 ਤੇ ਕੇ.ਐਸ.ਬੀ. ਵਰਲਡ ਸਕੂਲ ਬੂਰੜ ਜ਼ਿਲ੍ਹਾ ਪਟਿਆਲਾ ਨੂੰ ਵਿਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਪਾਸੋਂ ਵਸੂਲੀ ਵੱਧ ਫੀਸ ਵਾਪਸ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਕ੍ਰਮਵਾਰ ਦੋ ਲੱਖ ਤੇ ਇੱਕ ਲੱਖ ਦਾ ਜੁਰਮਾਨਾ ਵੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਸਬੰਧੀ ਫੀਸ ਰੈਗੂਲੇਟਰੀ ਬਾਡੀ ਵੱਲੋਂ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਤਰੁੱਟੀਆਂ ਪਾਈਆਂ ਗਈ ਸਨ ਜਿਸ ਲਈ ਉਕਤ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋਵੇ ਸਕੂਲਾਂ ਨੇ ਜੋ ਫੀਸ ਦਾ ਵਾਧਾ ਕੀਤਾ ਸੀ ਉਸ ਸਬੰਧੀ ਕੋਈ ਢੁਕਵਾਂ ਜਵਾਬ ਨਾ ਦੇਣ ਕਾਰਨ ਉਨ੍ਹਾਂ 'ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਤੇ ਇੱਕ ਹਫ਼ਤੇ ਅੰਦਰ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਵਿਰੁੱਧ ਫੀਸ ਐਕਟ 2016 ਦੇ ਸੈਕਸ਼ਨ 14 ਤਹਿਤ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਅਗਲੇਰੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget