Punjab News : ਪੰਜਾਬ 'ਚ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਜਾਖੜ ਦੇ ਵਿਵਾਦਤ ਬਿਆਨ 'ਤੇ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ। ਜਾਖੜ ਤੋਂ 7 ਦਿਨਾਂ 'ਚ ਸਪੱਸ਼ਟੀਕਰਨ ਮੰਗਿਆ ਗਿਆ ਹੈ। ਹਾਲਾਂਕਿ ਜਾਖੜ ਨੇ ਅਜੇ ਤਕ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਨੋਟਿਸ ਦੀ ਮਿਆਦ ਅੱਜ ਖਤਮ ਹੋ ਰਹੀ ਹੈ। ਸੂਤਰਾਂ ਮੁਤਾਬਕ ਜਾਖੜ ਨੋਟਿਸ ਦਾ ਜਵਾਬ ਦੇਣ ਦੇ ਮੂਡ ਵਿੱਚ ਨਹੀਂ। ਜਾਖੜ 'ਤੇ ਅਨੁਸ਼ਾਸਨੀ ਕਾਰਵਾਈ ਕਾਂਗਰਸ 'ਚ ਪਹਿਲਾਂ ਤੋਂ ਚੱਲ ਰਹੇ ਵਿਵਾਦ ਨੂੰ ਹੋਰ ਤੇਜ਼ ਕਰ ਸਕਦੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਸੀ ਜਿਸ ਵਿੱਚ ਉਨ੍ਹਾਂ ਆਪਣੀ ਬਿਆਨਬਾਜ਼ੀ ਤੇ ਖਾਸ ਕਰਕੇ ਸਾਬਕਾ ਸੀਐਮ ਚਰਨਜੀਤ ਚੰਨੀ ਵਿਰੁੱਧ ਇਤਰਾਜ਼ਯੋਗ ਸ਼ਬਦ ਕਹੇ। ਇਸ ਤੋਂ ਇਲਾਵਾ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਫਿਰਕੂ ਬਿਆਨਬਾਜ਼ੀ ਕਰਨ ਦੀਆਂ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਜਾਖੜ ਨੂੰ ਉਨ੍ਹਾਂ ਦੇ ਬਿਆਨਾਂ ਦੀ ਜਾਂਚ ਕਰਨ ਤੋਂ ਬਾਅਦ ਨੋਟਿਸ ਭੇਜਿਆ ਗਿਆ ਹੈ। ਹਾਲਾਂਕਿ ਜਾਖੜ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਕਿਸੇ ਦੀ ਜਾਤ ਬਾਰੇ ਇਹ ਟਿੱਪਣੀ ਨਹੀਂ ਕੀਤੀ। ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਸੁਨੀਲ ਜਾਖੜ ਕਾਫੀ ਸਮੇਂ ਤੋਂ ਨਾਰਾਜ਼ ਚੱਲ ਰਹੇ ਹਨ। ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਦੀ ਥਾਂ ਨਵਜੋਤ ਸਿੱਧੂ ਨੂੰ ਆਪਣਾ ਮੁਖੀ ਬਣਾ ਦਿੱਤਾ ਸੀ। ਇਸ ਮਗਰੋਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਇਆ ਗਿਆ ਤਾਂ ਹਾਈਕਮਾਂਡ ਜਾਖੜ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੀ ਸੀ। ਉਸ ਵੇਲੇ ਅੰਬਿਕਾ ਸੋਨੀ ਨੇ ਕਿਹਾ ਸੀ ਕਿ ਪੰਜਾਬ ਵਿੱਚ ਸਿੱਖ ਸੀਐਮ ਬਣੇ। ਇਸ ਤੋਂ ਬਾਅਦ ਜਾਖੜ ਦੀ ਥਾਂ ਚਰਨਜੀਤ ਚੰਨੀ ਮੁੱਖ ਮੰਤਰੀ ਬਣ ਗਏ। ਚੋਣਾਂ ਦੌਰਾਨ ਜਾਖੜ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ 42 ਵਿਧਾਇਕਾਂ ਦਾ ਸਮਰਥਨ ਹਾਸਲ ਸੀ ਪਰ ਉਨ੍ਹਾਂ ਨੂੰ ਇਸ ਲਈ ਮੁੱਖ ਮੰਤਰੀ ਨਹੀਂ ਬਣਾਇਆ ਗਿਆ ਕਿਉਂਕਿ ਉਹ ਹਿੰਦੂ ਸਨ। ਫਿਰ ਉਹ ਸਰਗਰਮ ਰਾਜਨੀਤੀ ਤੋਂ ਦੂਰ ਹੋ ਗਏ ਸੀ। ਉਨ੍ਹਾਂ ਨੇ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਸੀ।
ਸੁਨੀਲ ਜਾਖੜ ਖਿਲਾਫ ਹੋਏਗੀ ਕਾਰਵਾਈ ? ਹਾਈਕਮਾਨ ਦੇ ਨੋਟਿਸ ਦਾ ਅਜੇ ਤੱਕ ਨਹੀਂ ਭੇਜਿਆ ਕੋਈ ਜਵਾਬ
abp sanjha | ravneetk | 18 Apr 2022 09:40 AM (IST)
Punjab News : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਸੀ ਜਿਸ ਵਿੱਚ ਉਨ੍ਹਾਂ ਆਪਣੀ ਬਿਆਨਬਾਜ਼ੀ ਤੇ ਖਾਸ ਕਰਕੇ ਸਾਬਕਾ ਸੀਐਮ ਚਰਨਜੀਤ ਚੰਨੀ ਵਿਰੁੱਧ ਇਤਰਾਜ਼ਯੋਗ ਸ਼ਬਦ ਕਹੇ।
Sunil_Jakhar