Shiromani Akali Dal: ਮਜੀਠੀਆ ਸਮੇਤ ਇਨ੍ਹਾਂ ਲੀਡਰਾਂ 'ਤੇ ਹੋਵੇਗੀ ਕਾਰਵਾਈ, ਕਾਰਨ ਦੱਸੋ ਨੋਟਿਸ ਕੱਢੇਗੀ ਪਾਰਟੀ, ਕਿਹਾ-ਬਰਦਾਸ਼ਤ ਨਹੀਂ ਕਰਾਂਗੇ ਅਨੁਸ਼ਾਸਨਹੀਣਤਾ
ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰ ਕੋਈ ਪਾਰਟੀ ਫੋਰਮ 'ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਆਜ਼ਾਦ ਹੈ ਪਰ ਕਿਸੇ ਨੂੰ ਵੀ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਕੋਈ ਵੀ ਪਾਰਟੀ ਤੋਂ ਉੱਪਰ ਨਹੀਂ ਹੈ।
Punjab News: ਸ਼੍ਰੋਮਣੀ ਅਕਾਲੀ ਦਲ ਹੁਣ ਫਿਰ ਦੋਫਾੜ ਹੋਣ ਦੀ ਕਾਗਾਰ ਉਪਰ ਪਹੁੰਚ ਗਿਆ ਹੈ। ਤਿੰਨ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਹਟਾਉਣ ਮਗਰੋਂ ਪੰਥਕ ਸਿਆਸਤ ਵਿੱਚ ਭੂਚਾਲ ਆਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਵਿਆਪਕ ਅਲੋਚਨਾ ਹੋ ਰਹੀ ਹੈ। ਪਾਰਟੀ ਦੇ ਲੀਡਰ ਅਸਤੀਫੇ ਦੇ ਕੇ ਅਕਾਲੀ ਦਲ ਦੀ ਰੱਜ ਕੇ ਮੁਖ਼ਾਲਫਤ ਕਰ ਰਹੇ ਹਨ ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਇਹੋ ਜਿਹੇ ਲੀਡਰਾਂ ਉੱਤੇ ਐਕਸ਼ਨ ਲਿਆ ਹੈ।
ਪਾਰਟੀ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਵਿਰੁੱਧ ਦਿੱਤੇ ਬਿਆਨਾਂ/ਵੀਡੀਓਜ਼ ਦਾ ਸਖ਼ਤ ਨੋਟਿਸ ਲਿਆ। ਇਸ ਮੁੱਦੇ 'ਤੇ ਅੱਜ ਚੰਡੀਗੜ੍ਹ ਵਿਖੇ ਹੋਈ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਚਰਚਾ ਕੀਤੀ ਗਈ।
The SAD Working President S Balwinder Singh Bhundar strongly took a serious notice of statements / videos of some party leaders against the decisions of SGPC & SAD. This issue was discussed today in the meeting of parliamentary board held at Chandigarh today.
— Dr Daljit S Cheema (@drcheemasad) March 9, 2025
The meeting was…
ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰ ਕੋਈ ਪਾਰਟੀ ਫੋਰਮ 'ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਆਜ਼ਾਦ ਹੈ ਪਰ ਕਿਸੇ ਨੂੰ ਵੀ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਕੋਈ ਵੀ ਪਾਰਟੀ ਤੋਂ ਉੱਪਰ ਨਹੀਂ ਹੈ।
ਸਾਰਿਆਂ ਨੂੰ ਕੱਢੇ ਜਾਣਗੇ ਕਾਰਨ ਦੱਸੋ ਨੋਟਿਸ
ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਪਾਰਟੀ ਵਿਰੋਧੀ ਬਿਆਨ ਅਤੇ ਵੀਡੀਓਜ਼ ਪਾਰਟੀ ਅਨੁਸ਼ਾਸਨੀ ਕਮੇਟੀ ਨੂੰ ਭੇਜੇ ਜਾ ਰਹੇ ਹਨ ਤੇ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੇ ਜਵਾਬਾਂ 'ਤੇ ਵਿਚਾਰ ਕਰਨ ਤੋਂ ਬਾਅਦ ਯੋਗਤਾ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਜ਼ਿਕਰ ਕਰ ਦਈਏ ਕਿ ਇਸ ਮੀਟਿੰਗ ਵਿੱਚ ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸ੍ਰੀ ਸੇਖੋਂ, ਮਹੇਸ਼ਇੰਦਰ ਗਰੇਵਾਲ, ਹੀਰਾ ਸਿੰਘ ਗਾਭੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਸਨ।






















