ਮੰਤਰੀ ਕਟਾਰੂਚੱਕ 'ਤੇ ਹੁਣ ਹੋਵੇਗੀ ਕਾਰਵਾਈ ! ਫੋਰੈਂਸਿਕ ਰਿਪੋਰਟ ਪਾਈ ਗਈ ਸਹੀ, ਗਵਰਨਕ ਨੇ CM ਨੂੰ ਭੇਜੀ ਜਾਂਚ ਰਿਪੋਰਟ
ਪੰਜਾਬ ਦੇ ਰਾਜਪਾਲ ਨੇ ਜਾਂਚ ਦੀ ਰਿਪੋਰਟ ਅਤੇ ਸ਼ਿਕਾਇਤ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ, ਤਾਂ ਜੋ ਉਹ ਕਾਰਵਾਈ ਕਰ ਸਕਣ। ਪਰ ਸੀਐਮ ਮਾਨ ਆਪਣੇ ਮੰਤਰੀ 'ਤੇ ਕਾਰਵਾਈ ਕਰਨ ਦੇ ਮੂਡ ਵਿੱਚ ਨਹੀਂ ਹਨ ਅਤੇ ਕਟਾਰੂਚੱਕ ਨੂੰ ਬਚਾਉਣ ਲਈ ਵਾਰ-ਵਾਰ ਬਿਆਨ ਦੇ ਰਹੇ ਹਨ
Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਥਿਤ ਜਿਨਸੀ ਸ਼ੋਸ਼ਣ ਦੀ ਵਿਵਾਦਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੋਰੈਂਸਿਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਹੈ। ਇਸ ਵਿੱਚ ਦਿਖਾਈ ਦੇਣ ਵਾਲੇ ਸਾਰੇ ਪਾਤਰ ਸਹੀ ਹਨ।
ਸੀ.ਐਮ ਮਾਨ ਨੂੰ ਕਰਨੀ ਪਵੇਗੀ ਕਾਰਵਾਈ !
ਪੰਜਾਬ ਦੇ ਰਾਜਪਾਲ ਨੇ ਜਾਂਚ ਦੀ ਰਿਪੋਰਟ ਅਤੇ ਸ਼ਿਕਾਇਤ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ, ਤਾਂ ਜੋ ਉਹ ਕਾਰਵਾਈ ਕਰ ਸਕਣ। ਪਰ ਸੀਐਮ ਮਾਨ ਆਪਣੇ ਮੰਤਰੀ 'ਤੇ ਕਾਰਵਾਈ ਕਰਨ ਦੇ ਮੂਡ ਵਿੱਚ ਨਹੀਂ ਹਨ ਅਤੇ ਕਟਾਰੂਚੱਕ ਨੂੰ ਬਚਾਉਣ ਲਈ ਵਾਰ-ਵਾਰ ਬਿਆਨ ਦੇ ਰਹੇ ਹਨ। ਪਰ ਹੁਣ ਰਿਪੋਰਟ ਵਿੱਚ ਤੱਥ ਸਹੀ ਪਾਏ ਜਾਣ ਤੋਂ ਬਾਅਦ ਮੰਤਰੀ ਉੱਤੇ ਮੁੱਖ ਮੰਤਰੀ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ।
ਨੋਟਿਸ ਦਾ ਜਵਾਬ ਤਿੰਨ ਦਿਨਾਂ ਵਿੱਚ ਦੇਣਾ ਹੋਵੇਗਾ
ਹਾਲ ਹੀ 'ਚ ਪੀੜਤ ਦੀ ਸ਼ਿਕਾਇਤ 'ਤੇ ਰਾਸ਼ਟਰੀ ਐੱਸਸੀ ਕਮਿਸ਼ਨ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਤਿੰਨ ਕੰਮਕਾਜੀ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ।
ਮੁੱਖ ਸਕੱਤਰ ਅਤੇ ਡੀਜੀਪੀ ਤੋਂ ਪੁੱਛਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ? ਜੇਕਰ ਕੋਈ ਐਫਆਈਆਰ ਦਰਜ ਹੁੰਦੀ ਹੈ ਤਾਂ ਅਗਲੀ ਕਾਰਵਾਈ ਬਾਰੇ ਦੱਸੋ?
ਸੁਰੱਖਿਆ ਦੇਣ ਲਈ ਕਿਹਾ
ਅਨੁਸੂਚਿਤ ਜਾਤੀ ਕਮਿਸ਼ਨ ਦੀ ਪੀੜਤ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਵੀ ਦੱਸਿਆ ਹੈ। ਜਦੋਂਕਿ ਮੰਤਰੀ ਕਟਾਰੂਚੱਕ ਪੰਜਾਬ ਸਰਕਾਰ ਵਿੱਚ ਇੱਕ ਸ਼ਕਤੀਸ਼ਾਲੀ ਅਹੁਦਾ ਸੰਭਾਲਦੇ ਹਨ। ਅਜਿਹੇ 'ਚ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਪੀੜਤਾ ਨੂੰ ਢੁੱਕਵੀਂ ਸੁਰੱਖਿਆ ਦੇਣ ਲਈ ਵੀ ਕਿਹਾ ਹੈ।
ਸੁਖਪਾਲ ਖਹਿਰਾ ਦੀ ਸ਼ਿਕਾਇਤ ਤੇ ਹੋਈ ਕਾਰਵਾਈ
ਪੰਜਾਬ ਦੇ ਰਾਜਪਾਲ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਸ਼ਿਕਾਇਤ ਸਮੇਤ ਰਿਪੋਰਟ ਅਗਲੀ ਕਾਰਵਾਈ ਲਈ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਖਹਿਰਾ ਦੀ ਸ਼ਿਕਾਇਤ ਤੋਂ ਬਾਅਦ ਰਾਜਪਾਲ ਨੇ ਪੰਜਾਬ ਪੁਲਿਸ ਦੀ ਬਜਾਏ ਚੰਡੀਗੜ੍ਹ ਦੇ ਡੀਜੀਪੀ ਨੂੰ ਫੋਰੈਂਸਿਕ ਮਾਹਿਰਾਂ ਤੋਂ ਵੀਡੀਓ ਦੀ ਜਾਂਚ ਕਰਵਾਉਣ ਲਈ ਕਿਹਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :