Sukhbir Badal Meets Sonu Sood: ਸੁਖਬੀਰ ਬਾਦਲ ਨਾਲ ਸੋਨੂੰ ਸੂਦ ਦੀ ਮੁਲਕਾਤ ਨੇ ਛੇੜੀ ਨਵੀਂ ਚਰਚਾ
Sonu Sood Meets Sukhbir Badal: ਅਦਾਕਾਰ ਸੋਨੂੰ ਸੂਦ ਨੇ ਵੀਰਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਹਾਲ ਹੀ 'ਚ ਸੋਨੂੰ ਸੂਦ ਦੀ ਭੈਣ ਨੇ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ।
ਚੰਡੀਗੜ੍ਹ: ਸਿਆਸਤ ਵਿੱਚ ਐਂਟਰੀ ਦਾ ਐਲਾਨ ਕਰ ਚੁੱਕੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਨਵੀਂ ਸਿਆਸੀ ਬੁਝਾਰਤ ਖੜ੍ਹੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜੀਰਵਾਲ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਕਰਨ ਮਗਰੋਂ ਵੀਰਵਾਰ ਨੂੰ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੀਟਿੰਗ ਕੀਤੀ। ਹੁਣ ਚਰਚਾ ਹੈ ਕਿ ਆਖਰ ਸੋਨੂੰ ਸੂਦ ਕਿਸ ਸਿਆਸੀ ਪਾਰਟੀ ਦਾ ਪਲੜਾ ਫੜਨਗੇ।
Met @SonuSood in Chandigarh & had an engaging conversation about his charitable initiatives. I laud his generous spirit, he has helped thousands of needy people. pic.twitter.com/RdfvT8lieQ
— Sukhbir Singh Badal (@officeofssbadal) November 18, 2021
ਦੱਸ ਦਈਏ ਕਿ ਪਿਛਲੇ ਦਿਨਾਂ ਤੋਂ ਸੋਨੂੰ ਸੂਦ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਈ ਹੋਈ ਹੈ। ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਤੋਂ ਚੋਣ ਲੜਵਾਉਣ ਦਾ ਐਲਾਨ ਕਰ ਚੁੱਕੇ ਹਨ। ਪਹਿਲਾਂ ਉਹ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਮਿਲੇ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੁਪਤ ਮੀਟਿੰਗ ਕੀਤੀ।
ਉਨ੍ਹਾਂ ਦੇ ਆਮ ਆਦਮੀ ਪਾਰਟੀ ਜਾਂ ਕਾਂਗਰਸ ਵਿੱਚ ਜਾਣ ਦੀਆਂ ਅਟਕਲਾਂ ਲੱਗ ਰਹੀਆਂ ਸੀ। ਹੁਣ ਸੋਨੂੰ ਸੂਦ ਨੇ ਅਚਾਨਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ। ਹਾਲਾਂਕਿ ਸੂਦ ਨੇ ਅਜੇ ਤੱਕ ਇਹ ਪੱਤੇ ਨਹੀਂ ਖੋਲ੍ਹੇ ਕਿ ਉਨ੍ਹਾਂ ਦੀ ਭੈਣ ਕਿਸ ਪਾਰਟੀ ਤੋਂ ਚੋਣ ਲੜੇਗੀ। ਸੋਨੂੰ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਚੋਣਾਂ ਤੋਂ ਪਹਿਲਾਂ ਵੀ ਖੁਦ ਰਾਜਨੀਤੀ ਵਿੱਚ ਉੱਤਰ ਸਕਦੇ ਹਨ।
ਅਦਾਕਾਰ ਸੋਨੂੰ ਸੂਦ ਪੰਜਾਬ ਦੇ ਮੋਗਾ ਦੇ ਰਹਿਣ ਵਾਲੇ ਹਨ। ਪਹਿਲਾਂ ਉਹ ਮੁੰਬਈ ਤੋਂ ਘਰ ਆਉਂਦੇ ਤੇ ਕਰੀਬੀਆਂ ਨੂੰ ਮਿਲ ਕੇ ਚਲੇ ਜਾਂਦੇ। ਹਾਲਾਂਕਿ ਹੁਣ ਉਨ੍ਹਾਂ ਦੇ ਹਰ ਦੌਰੇ ਤੋਂ ਬਾਅਦ ਸਿਆਸਤ ਵਿੱਚ ਚਰਚਾ ਫੈਲ ਜਾਂਦੀ ਹੈ। ਖ਼ਾਸ ਕਰਕੇ ਪੰਜਾਬ ਸਰਕਾਰ ਵੱਲੋਂ ਵੀ ਹੁਣ ਉਨ੍ਹਾਂ ਤਰਜੀਹ ਦਿੱਤੀ ਜਾਣ ਲੱਗੀ ਹੈ। ਇਸ ਕਾਰਨ ਉਨ੍ਹਾਂ ਦੀ ਭੈਣ ਵਲੋਂ ਚੋਣ ਲੜਨਾ ਤੇ ਸੋਨੂੰ ਸੂਦ ਦਾ ਪ੍ਰਚਾਰ ਦੇ ਲਈ ਉਤਰਨਾ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Rakesh Tikait on Repeal Farm Laws: ਖੇਤੀ ਕਾਨੂੰਨ ਰੱਦ ਕਰਨ ਮਗਰੋਂ ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: