ਪੜਚੋਲ ਕਰੋ

ਅਡਾਨੀ ਕੰਪਨੀ ਸਮੇਟਣ ਲੱਗੀ ਪੰਜਾਬ 'ਚੋਂ ਕਾਰੋਬਾਰ? ਕਿਸਾਨਾਂ ਦੇ ਵਿਰੋਧ ਮਗਰੋਂ ਅਹਿਮ ਫੈਸਲਾ

ਦੂਜੇ ਪਾਸੇ ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਅਡਾਨੀ ਘਰਾਣੇ ਵੱਲੋਂ ਇਸ ਅਦਾਰੇ ਨੂੰ ਠੇਕੇ ਉੱਪਰ ਦੇ ਕੇ ਚਲਾਉਣ ਦੀਆਂ ਵਿਉਂਤਾਂ ਘੜੀਆਂ ਜਾ ਰਹੀਆਂ ਹਨ।

ਲੁਧਿਆਣਾ: ਪਿਛਲੇ 10 ਮਹੀਨਿਆਂ ਤੋਂ ਕਿਸਾਨਾਂ ਦੇ ਵਿਰੋਧ ਮਗਰੋਂ ਅਡਾਨੀ ਕੰਪਨੀ ਦੇ ਕਾਰੋਬਾਰ ਠੱਪ ਪਏ ਹਨ। ਹਾਲਾਤ ਨੂੰ ਵੇਖਦਿਆਂ ਕੰਪਨੀ ਪੈਰ ਪਿਛਾਂਹ ਖਿੱਚਣ ਲੱਗੀ ਹੈ। ਪਤਾ ਲੱਗਾ ਹੈ ਕਿ ਕਿਲ੍ਹਾ ਰਾਏਪੁਰ ਸਥਿਤ ਅਡਾਨੀ ਕੰਪਨੀ ਨੇ ਖ਼ੁਸ਼ਕ ਬੰਦਰਗਾਹ ਦੇ ਗੇਟ ਉੱਪਰ ਲੱਗਿਆ ਆਪਣੇ ਨਾਂ ਦਾ ਬੋਰਡ ਲਾਹ ਦਿੱਤਾ ਹੈ। ਇਸ ਦੇ ਨਾਲ ਹੀ ਉੱਥੇ ਕੰਮ ਕਰਦੇ ਚਾਰ ਦਰਜਨ ਦੇ ਕਰੀਬ ਪੱਕੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਜਵਾਬ ਦੇ ਦਿੱਤਾ। ਇਸ ਤੋਂ ਚਰਚਾ ਹੈ ਕਿ ਕੀ ਅਡਾਨੀ ਕੰਪਨੀ ਆਪਣਾ ਕਾਰੋਬਾਰ ਠੱਪ ਕਰਨ ਜਾ ਰਹੀ ਹੈ।

ਦੂਜੇ ਪਾਸੇ ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਅਡਾਨੀ ਘਰਾਣੇ ਵੱਲੋਂ ਇਸ ਅਦਾਰੇ ਨੂੰ ਠੇਕੇ ਉੱਪਰ ਦੇ ਕੇ ਚਲਾਉਣ ਦੀਆਂ ਵਿਉਂਤਾਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅਜਿਹੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਦੁਹਰਾਇਆ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਤੱਕ ਮੋਰਚਾ ਜਾਰੀ ਰਹੇਗਾ।

ਉਧਰ, ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦੇ ਅਧਿਕਾਰੀਆਂ ਨੇ ਕੰਪਨੀ ਵੱਲੋਂ ਇਸ ਬੰਦਰਗਾਹ ਨੂੰ ਬੰਦ ਕਰਨ ਦਾ ਖੰਡਨ ਕੀਤਾ ਹੈ ਪਰ ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਕਾਰਨ ਮੁੱਖ ਗੇਟ ਤੋਂ ਨਾਮ ਦਾ ਫੱਟਾ (ਸਾਈਨ ਬੋਰਡ) ਹਟਾ ਦਿੱਤਾ ਗਿਆ ਹੈ। ਚਰਚਾ ਹੈ ਕਿ ਅਦਾਲਤੀ ਸਹਾਰਾ ਲੈਣ ਦੇ ਬਾਵਜੂਦ ਤੇ ਪੰਜਾਬ ਸਰਕਾਰ ਵੱਲੋਂ ਆਸ ਅਨੁਸਾਰ ਹੁੰਗਾਰਾ ਨਾ ਮਿਲਣ ’ਤੇ ਕੰਪਨੀ ਨੇ ਇਸ ਖ਼ੁਸ਼ਕ ਬੰਦਰਗਾਹ ਨੂੰ ਚੋਰ ਮੋਰੀ ਰਾਹੀਂ ਚਲਾਉਣ ਦੇ ਹੀਲੇ ਆਰੰਭ ਦਿੱਤੇ ਹਨ।

ਉਧਰ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਮੋਰਚਾ ਲਾ ਕੇ ਬੈਠੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਸੁਰਜੀਤ ਸਿੰਘ ਸੀਲੋਂ ਨੇ ਖ਼ੁਸ਼ਕ ਬੰਦਰਗਾਹ ਤੋਂ ਛਾਂਟੀ ਕੀਤੇ ਮੁਲਾਜ਼ਮਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਾਰਪੋਰੇਟ ਘਰਾਣੇ ਵੱਲੋਂ ਕਿਰਤ ਕਾਨੂੰਨਾਂ ਦੀ ਅਵੱਗਿਆ ਕਰਕੇ ਬਿਨਾਂ ਨੋਟਿਸ, ਬਗ਼ੈਰ ਉੱਚਿਤ ਮੁਆਵਜ਼ਾ ਦਿੱਤੇ ਕਿਰਤੀਆਂ ਦੀ ਨੌਕਰੀ ਤੋਂ ਛਾਂਟੀ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget