ਚੰਡੀਗੜ੍ਹ: ਅਡਾਨੀ ਗਰੁੱਪ ਪੰਜਾਬ ਵਿੱਚੋਂ ਪੈਰ ਪਿਛਾਂਹ ਖਿੱਚਣ ਲੱਗਾ ਹੈ। ਜਗਰਾਓਂ ਮਗਰੋਂ ਅਡਾਨੀ ਗਰੁੱਪ ਨੇ ਫ਼ਿਰੋਜ਼ਪੁਰ ਵਾਲਾ ਸਾਇਲੋ ਪਲਾਂਟ ਵੀ ਬੰਦ ਕਰ ਦਿੱਤਾ ਹੈ। ਇੱਥੇ ਝੋਨਾ ਤੇ ਚੌਲ ਸਟੋਰ ਕੀਤੇ ਜਾਂਦੇ ਰਹੇ ਹਨ, ਪਰ ਸੱਤ ਮਹੀਨਿਆਂ ਤੋਂ ਕਿਸਾਨ ਪਲਾਂਟ ਬਾਹਰ ਧਰਨੇ 'ਤੇ ਬੈਠੇ ਹਨ। ਇਸ ਲਈ ਅਡਾਨੀ ਸਮੂਹ ਨੇ ਇਸ ਨੂੰ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਠੇਕੇ 'ਤੇ ਰੱਖੇ 400 ਦੇ ਕਰੀਬ ਕਾਮਿਆਂ ਨੂੰ ਵੀ ਨੌਕਰੀ ਤੋਂ ਕੱਢ ਦਿੱਤਾ।
ਦੱਸ ਦਈਏ ਕਿ ਪੰਜਾਬ ਸਣੇ ਦੇਸ਼ ਦੇ ਹੋਰ ਕਈ ਸੂਬਿਆਂ ਦੇ ਕਿਸਾਨ ਲਗਾਤਾਰ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਅੰਦੋਲਨ ਨੂੰ ਹੁਣ ਤੱਕ ਨੌਂ ਮਹੀਨਿਆਂ ਦਾ ਸਮਾਂ ਹੋ ਗਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਅੰਦੋਲਨ ਕਰ ਰਹੇ ਕਰੀਬ 600 ਕਿਸਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਤੇ ਸਰਕਾਰ ਦਰਮਿਆਨ ਹੁਣ ਤੱਕ 11 ਗੇੜ ਦੀ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਜ਼ਰੂਰ ਰਹੀਆਂ। ਇਸ ਦੇ ਨਾਲ ਹੀ ਸਰਕਾਰ ਤੇ ਪ੍ਰਾਈਵੇਟ ਫਰਮਾਂ ਨੂੰ ਭਾਰੀ ਨੁਕਸਾਨ ਵੀ ਝਲਣਾ ਪਿਆ ਹੈ।
ਦੱਸਣਯੋਗ ਹੈ ਕਿ ਅਡਾਨੀ ਲੌਜਿਸਟਿਕ ਪਾਰਕ ਦੇ ਬੰਦ ਹੋਣ ਕਾਰਨ ਲਗਪਗ ਇੰਨੀ ਹੀ ਗਿਣਤੀ ਦੇ ਨੌਜਵਾਨਾਂ ਨੂੰ ਆਪਣੀਆਂ ਨੌਕਰੀਆਂ ਗੁਆਉਣੀਆਂ ਪਈਆਂ। ਉਨ੍ਹਾਂ ਫਿਰੋਜ਼ਪੁਰ ਦੇ ਡੀਸੀ ਨੂੰ ਵੀ ਅਪੀਲ ਕੀਤੀ, ਪਰ ਮਾਮਲਾ ਅਦਾਲਤ ਵਿੱਚ ਹੋਣ ਕਾਰਨ ਪ੍ਰਸ਼ਾਸਨ ਵੀ ਬੇਵੱਸ ਨਜ਼ਰ ਆ ਰਿਹਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀ ਜੂਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਾਮਲੇ ਦੇ ਹੱਲ ਦਾ ਰਾਹ ਲੱਭਣ ਦੇ ਆਦੇਸ਼ ਦਿੱਤੇ ਸੀ।
ਸਾਬਕਾ ਡੀਸੀ ਗੁਰਪਾਲ ਸਿੰਘ ਚਾਹਲ ਦਾ ਕਹਿਣਾ ਹੈ ਕਿ ਅਸੀਂ ਕਿਸਾਨਾਂ ਨਾਲ ਗੱਲ ਕਰਕੇ ਕੋਈ ਵਿਚਕਾਰਲਾ ਰਸਤਾ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਵੇਲੇ ਕਿਸਾਨ ਹਾਰ ਮੰਨਣ ਲਈ ਤਿਆਰ ਨਹੀਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਸਬੰਧ ਵਿੱਚ ਪ੍ਰਦਰਸ਼ਨ ਹੋ ਰਹੇ ਹਨ।
ਇਹ ਵੀ ਪੜ੍ਹੋ: Afsana Khan ਨੇ ਜਾਨੀ, ਬੀ ਪ੍ਰਾਕ ਤੇ ਮੂਸੇਵਾਲਾ ਲਈ ਲਿਖਿਆ ਖਾਸ ਮੈਸਿਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904