Punjab News: ਅਮਰੀਕਾ ਦੀ ਅਦਾਲਤ ਵੱਲੋਂ ਕਾਰੋਬਾਰੀ ਗੌਤਮ ਅਡਾਨੀ (Gautam Adani) ਉੱਤੇ ਲਾਏ ਗਏ ਇਲਜ਼ਾਮ ਤੇ ਜਾਰੀ ਕੀਤੇ ਗਏ ਵਾਰੰਟ ਤੋਂ ਬਾਅਦ ਭਾਰਤ ਦੀ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾ ਗਈ ਹੈ। ਇਸ ਦਾ ਸੇਕ ਹੁਣ ਪੰਜਾਬ ਤੱਕ ਵੀ ਪਹੁੰਚਦਾ ਨਜ਼ਰ ਆ ਰਿਹਾ ਹੈ। ਇਸ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ (sarvan singh pandher) ਨੇ ਸੀਐੱਮ ਭਗਵੰਤ ਸਿੰਘ ਮਾਨ (Bhagwant Mann) ਸਮੇਤ ਦੇਸ਼ ਦੀਆਂ ਕਈ ਸਰਕਾਰਾਂ 'ਤੇ ਗੰਭੀਰ ਦੋਸ਼ ਲਾਏ ਹਨ।
ਪੰਧੇਰ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਜਵਾਬ ਮੰਗਿਆ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ- ਅਮਰੀਕਾ 'ਚ ਲਗਭਗ ਦੋ ਸਾਲ ਦੀ ਜਾਂਚ ਤੋਂ ਬਾਅਦ ਅਡਾਨੀ 'ਤੇ ਗੰਭੀਰ ਦੋਸ਼ ਲਗਾਏ ਗਏ ਸਨ ਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤਾ ਗਿਆ ਸੀ। ਸ਼ੁਰੂ ਵਿੱਚ ਸੋਲਰ ਨੂੰ ਲੈ ਕੇ ਰਾਜ ਸਰਕਾਰਾਂ ਨੇ ਇਨਕਾਰ ਕਰ ਦਿੱਤਾ ਸੀ, ਕਿਉਂਕਿ ਸੂਰਜੀ ਊਰਜਾ ਬਿਜਲੀ ਮਹਿੰਗੀ ਹੈ ਪਰ ਹੁਣ ਇਸ ਬਿਜਲੀ ਸਮਝੌਤੇ ਲਈ ਕਰੀਬ 2200 ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਕਿ ਜੋ ਕਿ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਪੰਧੇਰ ਨੇ ਕਿਹਾ- ਇਹ ਸਮਝੌਤਾ ਕਰੀਬ 12 ਸੂਬਿਆਂ ਨਾਲ ਕੀਤਾ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਤੋਂ ਅਛੂਤੇ ਨਹੀਂ ਹਨ। ਉਹ ਦੱਸਣ ਕਿ ਅਡਾਨੀ ਨਾਲ ਸਮਝੌਤਾ ਕਿਸ ਆਧਾਰ 'ਤੇ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਸੱਚ ਸਾਹਮਣੇ ਆ ਸਕੇ। ਅਡਾਨੀ 'ਤੇ ਲੱਗੇ ਦੋਸ਼ਾਂ ਨੇ ਪੂਰੇ ਦੇਸ਼ ਦੀ ਬਦਨਾਮੀ ਕੀਤੀ ਹੈ, ਸਾਨੂੰ ਇਸ ਤੋਂ ਬਚਣਾ ਚਾਹੀਦਾ ਹੈ ਅਤੇ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।