ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਮੁਲਾਜ਼ਮਾਂ 'ਤੇ ਮਿਹਰਬਾਨ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਮੁਲਾਜ਼ਮਾਂ 'ਤੇ ਮਿਹਰਬਾਨ ਹੋ ਗਈ ਹੈ। ਸਰਕਾਰ ਨੇ ਮੁਲਾਜ਼ਮਾਂ ਨੂੰ ਦੋ ਡੀਏ ਦੀਆਂ ਕਿਸ਼ਤਾਂ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹੋਰ ਮੰਗਾਂ ਵੀ ਜਲਦ ਪੂਰੀਆਂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਬੇੜੇ ਲਈ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਦੀ ਬੁੱਧਵਾਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਸਿਜ਼ ਯੂਨੀਅਨ ਤੇ ਸਾਂਝਾ ਮੁਲਾਜ਼ਮ ਮੰਚ ਦੇ ਵਫ਼ਦ ਨਾਲ ਪੰਜਾਬ ਭਵਨ ਵਿੱਚ ਮੀਟਿੰਗ ਹੋਈ। ਮੀਟਿੰਗ ਦੌਰਾਨ ਸਰਕਾਰ ਨੇ ਜਨਵਰੀ 2017 ਤੇ ਜੁਲਾਈ 2017 ਦੀਆਂ ਬਣਦੀਆਂ ਡੀਏ ਦੀਆਂ ਦੋ ਕਿਸ਼ਤਾਂ ਕਰਮਵਾਰ 4 ਫੀਸਦ ਤੇ 3 ਫੀਸਦ (ਕੁੱਲ੍ਹ 7 ਫੀਸਦ) ਇੱਕ ਫਰਵਰੀ 2019 ਤੋਂ ਨਕਦ ਦੇਣ ਦਾ ਫੈਸਲਾ ਕੀਤਾ ਹੈ, ਜਦਕਿ ਬਕਾਏ ਜਾਰੀ ਕਰਨ ਦਾ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ। ਸਰਕਾਰ ਨੇ ਪਹਿਲਾਂ ਗੋਲਮੋਲ 6 ਫੀਸਦ ਡੀਏ ਦੇਣ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਸੀ, ਜਿਸ ਤੋਂ ਸ਼ੰਕੇ ਪੈਦਾ ਹੋ ਗਏ ਸਨ ਕਿ ਡੀਏ ਡੀਲਿੰਕ ਕੀਤਾ ਜਾ ਰਿਹਾ ਹੈ। ਸਰਕਾਰੀ ਬੁਲਾਰੇ ਅਨੁਸਾਰ ਕਮੇਟੀ ਨੇ ਪਹਿਲੀ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਕੇਂਦਰੀ ਪੈਟਰਨ ’ਤੇ ਡੀਸੀਆਰਜੀ ਦੇਣ ਦੀ ਸਿਫਾਰਸ਼ ਵੀ ਕਰ ਦਿੱਤੀ ਹੈ। ਇਨ੍ਹਾਂ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਕਮੇਟੀ ਬਣਾਉਣ ਦਾ ਫੈਸਲਾ ਵੀ ਕੀਤਾ ਹੈ। ਕਮੇਟੀ ਨੇ ਪਰਖ ਸਮੇਂ ਅਧੀਨ ਕੀਤੀ ਸੇਵਾ ਨੂੰ ਪੈਨਸ਼ਨ ਤੇ ਸੀਨੀਆਰਤਾ ਲਈ ਕੁਆਲੀਫਾਈਂਗ ਸਰਵਿਸ ਮੰਨਣ ਦੀ ਵੀ ਸਿਫਾਰਸ਼ ਕਰ ਦਿੱਤੀ ਹੈ, ਜਿਸ ਬਾਬਤ ਜਲਦ ਹੀ ਵਿੱਤ ਵਿਭਾਗ ਨੋਟੀਫਿਕੇਸ਼ਨ ਜਾਰੀ ਕਰੇਗਾ। ਇਸ ਤੋਂ ਇਲਾਵਾ ਪਰਖ ਸਮਾਂ 3 ਸਾਲ ਤੋਂ ਘਟਾ ਕੇ 2 ਸਾਲ ਕਰਨ ਦੀ ਮੰਗ ਉਪਰ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜੋ ਆਪਣੀਆਂ ਅੰਤਿਮ ਸਿਫਾਰਸ਼ਾਂ ਕਰੇਗੀ। ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵੀ ਜਲਦ ਫੈਸਲਾ ਲੈਣ ਦਾ ਭਰੋਸਾ ਦਿੱਤਾ ਹੈ, ਜਿਸ ਲਈ ਪਹਿਲਾਂ ਹੀ ਉਚ ਤਾਕਤੀ ਕਮੇਟੀ ਵੱਲੋਂ ਪ੍ਰਕਿਰਿਆ ਚਲਾਈ ਗਈ ਹੈ। ਯਾਦ ਰਹੇ ਮਨਿਸਟੀਰੀਅਲ ਸਟਾਫ ਸਮੇਤ ਹੋਰ ਦਫਤਰੀ ਮੁਲਾਜ਼ਮਾਂ ਨੇ 13 ਫਰਵਰੀ ਤੋਂ ਕਲਮ ਛੋੜ ਹੜਤਾਲ ਕਰਕੇ ਸੂਬੇ ਭਰ ਵਿੱਚ ਸਰਕਾਰੀ ਕੰਮ ਠੱਪ ਕਰ ਦਿੱਤੇ ਸਨ, ਜਿਸ ਕਾਰਨ ਸਰਕਾਰ ਨੂੰ ਗੱਲਬਾਤ ਦੇ ਟੇਬਲ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਸੀ।

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget