ਪੜਚੋਲ ਕਰੋ

Punjab News: ਸੁਰੱਖਿਆ ਨੂੰ ਦੇਖਦੇ ਪ੍ਰਸ਼ਾਸਨ ਵੱਲੋਂ ਖੂਹ ਜਾਂ ਬੋਰ ਪੁੱਟਣ ਲਈ ਸਖ਼ਤ ਦਿਸ਼ਾ ਨਿਰਦੇਸ਼ ਜਾਰੀ, ਉਲੰਘਣਾ ਕੀਤੀ ਤਾਂ ਪੈ ਸਕਦਾ ਮਹਿੰਗਾ

Punjab-ਉਨ੍ਹਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ਲਿਖਵਾਉਣਾ ਜ਼ਰੂਰੀ ਹੋਵੇਗਾ ਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਾਉਣਾ ਜ਼ਰੂਰੀ ਹੋਵੇਗਾ

 ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।

ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋਂ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ।

 ਉਨ੍ਹਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਾਉਣਾ ਜ਼ਰੂਰੀ ਹੋਵੇਗਾ। ਜੇਕਰ ਪੰਪ ਦੀ ਮੁਰੰਮਤ ਕਰਨੀ ਹੈ ਤਾਂ ਖੂਹ ਜਾਂ ਬੋਰ ਖੁੱਲ੍ਹਾ ਨਹੀ ਛੱਡਿਆ ਜਾਵੇਗਾ।

ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਖੂਹ/ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਤਲੇ ’ਤੇ ਜ਼ਮੀਨ ਦੇ ਪੱਧਰ ਤੋਂ ਉਤੇ ਥੱਲੇ ਸੀਮੈਂਟ ਅਤੇ ਕੰਕਰੀਟ ਦਾ ਨਿਸ਼ਚਿਤ ਪਲੇਟ ਫਾਰਮ ਬਣਾਇਆ ਜਾਵੇ। ਪੰਪ ਦੀ ਮੁਰੰਮਤ ਦੀ ਸੂਰਤ ਵਿੱਚ ਖੂਹ ਬੋਰ ਖੁੱਲ੍ਹਾ ਨਾ ਛੱਡਿਆ ਜਾਵੇਗਾ। ਬੋਰ ਤੋਂ ਬਾਅਦ ਟੋਆ ਮਿੱਟੀ ਨਾਲ ਚੰਗੀ ਤਰ੍ਹਾਂ ਭਰਿਆ ਜਾਵੇਗਾ। 

ਨਕਾਰਾ ਬੰਦ ਪਏ ਖੂਹ ਜਾਂ ਬੋਰ ਨੂੰ ਚੀਕਨੀ ਮਿੱਟੀ/ ਪੱਥਰ/ਕੰਕਰੀਟ ਵਗੈਰਾ ਨਾਲ ਤਲੇ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨ ਯਕੀਨੀ ਬਣਾਇਆ ਜਾਵੇ। ਬੋਰ ਦੀ ਖੁਦਾਈ ਦਾ ਕੰਮ ਮੁਕੰਮਲ ਹੋਣ ’ਤੇ ਜ਼ਮੀਨ ਦੀ ਸਥਿਤੀ ਪਹਿਲਾ ਵਾਲੀ ਬਹਾਲ ਹੋਣੀ ਜ਼ਰੂਰੀ ਹੋਵੇਗੀ। ਉਨ੍ਹਾਂ ਕਿਹਾ ਡੀ.ਡੀ.ਪੀ.ਓ ਬਰਨਾਲਾ ਸਾਰੇ ਜ਼ਿਲ੍ਹੇ ਦੇ ਬੋਰ/ਖੂਹ ਦੀ ਸੂਚਨਾ ਸਰਪੰਚਾਂ ਕੋਲੋ ਇਕੱਤਰ ਕਰਕੇ ਆਪਣੇ ਦਫ਼ਤਰ ਵਿੱਚ ਤਿਆਰ ਰੱਖਣਗੇ। ਇਹ ਹੁਕਮ ਮਿਤੀ 27 ਮਾਰਚ, 2024 ਤੱਕ ਲਾਗੂ ਰਹਿਣਗੇ।

ਟਾਪ ਹੈਡਲਾਈਨ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
Punjab News : ਸਾਬਕਾ ਅਕਾਲੀ ਆਗੂ ਨੇ DGP ਤੋਂ ਮੰਗੀ ਸੁਰੱਖਿਆ: ਕਿਹਾ- ਧਮਕੀਆਂ ਮਿਲ ਰਹੀਆਂ ਹਨ 
Punjab News : ਸਾਬਕਾ ਅਕਾਲੀ ਆਗੂ ਨੇ DGP ਤੋਂ ਮੰਗੀ ਸੁਰੱਖਿਆ: ਕਿਹਾ- ਧਮਕੀਆਂ ਮਿਲ ਰਹੀਆਂ ਹਨ 
Punjab News : ਪੰਜਾਬ ਦੇ ਸਾਬਕਾ DIG ਹਰਚਰਨ ਭੁੱਲਰ ਦਾ ਵੱਡਾ ਬਿਆਨ, ਪਹਿਲੀ ਵਾਰ ਕਹੀ ਇਹ ਗੱਲ!
Punjab News : ਪੰਜਾਬ ਦੇ ਸਾਬਕਾ DIG ਹਰਚਰਨ ਭੁੱਲਰ ਦਾ ਵੱਡਾ ਬਿਆਨ, ਪਹਿਲੀ ਵਾਰ ਕਹੀ ਇਹ ਗੱਲ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget