Extension of BSF Jurisdiction: ਪੰਜਾਬ ਵਿਧਾਨ ਸਭਾ 'ਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਖਿਲਾਫ ਪਤਾ ਪੇਸ਼
Punjab Vidhan Sabha: ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕਾਂ ਤੇ ਪੰਜਾਬ ਦੀ ਪੁਲਿਸ ਉਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਅੱਜ ਸ਼ੁਰੂ ਹੋ ਗਈ ਹੈ। ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਦਾ ਮਤਾ ਪੇਸ਼ ਕੀਤਾ ਹੈ।
ਮਤੇ ਵਿੱਚ ਕਿਹਾ ਗਿਆ ਹੈ ਕਿ "ਪੰਜਾਬ ਸ਼ਹੀਦਾਂ ਤੇ ਸੂਰਬੀਰਾਂ ਦੀ ਧਰਤੀ ਹੈ। ਦੇਸ਼ ਦੀ ਅਜ਼ਾਦੀ ਦੀ ਜੰਗ ਵਿੱਚ ਤੇ ਉਸ ਤੋਂ ਬਾਅਦ 1962, 1965, 1971 ਤੇ 1999 ਦੀਆਂ ਜੰਗਾਂ ਵਿੱਚ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਵਿੱਚ ਸਭ ਤੋਂ ਵੱਧ "Gallantry Awards" ਪੰਜਾਬੀਆਂ ਨੂੰ ਮਿਲੇ ਹਨ। ਪੰਜਾਬ ਪੁਲਿਸ ਦੁਨੀਆਂ ਵਿੱਚ ਅਜਿਹੀ ਬੇਮਿਸਾਲ ਦੇਸ਼ ਭਗਤ ਪੁਲਿਸ ਫੋਰਸ ਹੈ ਜਿਸ ਨੇ ਹਮੇਸ਼ਾ ਸਾਹਸ ਅਤੇ ਹੌਸਲੇ ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਇਆ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਪੰਜਾਬ ਸਰਕਾਰ ਇਸ ਮੰਤਵ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕਾਂ ਤੇ ਪੰਜਾਬ ਦੀ ਪੁਲਿਸ ਉਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। ਇਹ ਉਨ੍ਹਾਂ ਦਾ ਅਪਮਾਨ ਵੀ ਹੈ। ਕੇਂਦਰ ਸਰਕਾਰ ਨੂੰ ਐਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਮਜ਼ਬੂਤ ਹੈ ਤੇ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਇਹ ਭਾਰਤੀ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੀ ਘੋਰ ਉਲੰਘਣਾ ਹੈ। BSF ਦਾ ਅਧਿਕਾਰ ਖੇਤਰ ਵਧਾਉਣਾ ਇੱਕ ਸੌੜੀ ਰਾਜਨੀਤੀ ਹੈ।
ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਸਰਬ-ਸੰਮਤੀ ਨਾਲ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਮਿਤੀ 11-10-2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਵੇ। ਇਸ ਲਈ, ਪੰਜਾਬ ਵਿਧਾਨ ਸਭਾ ਵੱਲੋਂ ਸਰਬ-ਸੰਮਤੀ ਨਾਲ ਇਸ ਸਬੰਧੀ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ।"
ਇਹ ਵੀ ਪੜ੍ਹੋ: PM Kisan: ਖੁਸ਼ਖ਼ਬਰੀ! ਇਸ ਤਰੀਕ ਨੂੰ ਸਾਰੇ ਕਿਸਾਨਾਂ ਦੇ ਖਾਤੇ 'ਚ ਜਮ੍ਹਾਂ ਹੋਣਗੇ 2000 ਰੁਪਏ, ਚੈੱਕ ਕਰ ਲਓ ਸਟੇਟਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin