ਪੰਜਾਬ ਬਣੇਗਾ ਅਪਰਾਧ ਮੁਕਤ ? ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਹਾਈਟੈਕ ਨਾਕਿਆਂ ਨੂੰ ਕਰੇਗੀ ਮੁੜ ਸੁਰਜੀਤ
Punjab News : ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ ਕਰਨ ਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ ਹੈ
Punjab News : ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ ਕਰਨ ਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਦਰਮਿਆਨ ਇਸ ਤਰੀਕੇ ਨਾਲ ਤਾਲਮੇਲ ਕੀਤਾ ਜਾਣਾ ਚਾਹੀਦਾ ਹੈ ਕਿ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਸਰਗਰਮ ਹੋ ਜਾਣ। ਉਨ੍ਹਾਂ ਨੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।
ਏਡੀਜੀਪੀ ਅਰਪਿਤ ਸ਼ੁਕਲਾ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਫਗਵਾੜਾ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਆਈ.ਜੀ.ਪੀ. ਜਲੰਧਰ ਰੇਂਜ ਗੁਰਸ਼ਰਨ ਸੰਧੂ ਤੇ ਐਸਐਸਪੀ ਕਪੂਰਥਲਾ ਨਵਨੀਤ ਬੈਂਸ ਵੀ ਹਾਜ਼ਰ ਸਨ। ਉਨ੍ਹਾਂ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਅਤੇ ਚੌਕਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਮੀਟਿੰਗ ਦੌਰਾਨ ਅਮਨ-ਕਾਨੂੰਨ ਨਾਲ ਸਬੰਧਤ ਅਹਿਮ ਮਾਮਲਿਆਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਯੂਕੇ 'ਚ ਸਿੱਧੂ ਦੇ ਪ੍ਰਸ਼ੰਸਕਾਂ ਨਾਲ ਕੀਤਾ ਦੁੱਖ ਸਾਂਝਾ , ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ਾਹਰ ਕੀਤਾ ਆਪਣਾ ਗੁੱਸਾ
ਏਡੀਜੀਪੀ ਨੇ ਕਿਹਾ ਕਿ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ, ਰਾਜ ਵਿੱਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਕਾਫ਼ੀ ਸਫ਼ਲਤਾ ਮਿਲ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।