Bathinda News : ਬੀਤੇ ਦਿਨੀਂ ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਕੈਦੀਆਂ ਵੱਲੋਂ ਇਕ ਵੀਡੀਉ ਜਨਤਕ ਕੀਤੀ ਗਈ ਸੀ ਅਤੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਉੱਤੇ ਕਥਿਤ ਤੌਰ 'ਤੇ ਕਈ ਗੰਭੀਰ ਇਲਜ਼ਾਮ ਵੀ ਲਗਾਏ ਸੀ। ਇਸ ਤੋਂ ਬਾਅਦ ਜੇਲ੍ਹ ਵਿਭਾਗ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋਏ ਸੀ। 



 ਇਸ ਪੂਰੇ ਮਾਮਲੇ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਨਵੇਂ ਬਣੇ ਏਡੀਜੀਪੀ ਅਰੁਣਪਾਲ ਸਿੰਘ ਵੱਲੋਂ ਬਠਿੰਡਾ ਜੇਲ ਵਿਚ ਦੌਰਾ ਵੀ ਕੀਤਾ ਗਿਆ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਜਾਂਚ ਨੂੰ ਲੈ ਕੇ ਕਈ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ। ਇਸ ਪੂਰੇ ਮਾਮਲੇ ਸਬੰਧੀ ਜੇਲ੍ਹ ਵਿਭਾਗ ਦੇ ਆਈਜੀ ਆਰ.ਕੇ ਅਰੋੜਾ ਨੇ ਦੱਸਿਆ ਕਿ ਅੱਜ ਏਡੀਜੀਪੀ ਵੱਲੋਂ ਜੇਲ੍ਹ ਸੁਰੱਖਿਆ ਦੇ ਮੱਦੇਨਜ਼ਰ ਦੌਰਾ ਵੀ ਕੀਤਾ ਗਿਆ ਅਤੇ ਜੋ ਬੀਤੇ ਦਿਨ ਕੈਦੀਆਂ ਵੱਲੋਂ ਵੀਡੀਓ ਬਣਾਈ ਗਈ ਸੀ, ਉਸ ਦੇ ਪੁੱਛਗਿੱਛ ਲਈ ਜਾਂਚ ਵਿੱਚ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। 

 



 ਆਈਜੀ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਦੇ ਵਿਚ ਗੰਭੀਰਤਾ ਨਾਲ ਪੜਤਾਲ ਕੀਤੀ ਜਾਵੇਗੀ ਕਿ ਆਖਰ ਜੇਲ੍ਹ ਵਿੱਚ ਅਜਿਹੀਆਂ ਸਮੱਗਰੀ ਕਿਵੇਂ ਪਹੁੰਚ ਰਹੀਆਂ ਹਨ ,ਜਿਨ੍ਹਾਂ 'ਤੇ ਕੁੱਝ ਲੁਪ ਹੋਲ ਵੀ ਪਾਏ ਗਏ ਹਨ। ਇਸ ਦੇ ਨਾਲ ਹੀ ਆਈਜੀ ਨੇ ਦੱਸਿਆ ਕਿ ਇਹ ਵੀਡੀਓ ਕੈਦੀਆਂ ਵੱਲੋਂ ਮਾਰਚ ਮਹੀਨੇ ਦੇ ਵਿੱਚ ਬਣਾਈ ਗਈ ਸੀ ਪਰ ਇਹ ਜਨਤਕ ਕਿਵੇਂ ਹੋਈ ਇਸ 'ਤੇ ਵੀ ਪੜਤਾਲ ਜਾਰੀ ਹੈ। ਇਸਦੇ ਨਾਲ ਹੀ ਵੀਡੀਓ ਵਿੱਚ ਸ਼ਾਮਲ ਕੁੱਝ ਕੈਦੀਆਂ ਨੂੰ ਪੁੱਛਗਿੱਛ ਦੇ ਨਾਲ-ਨਾਲ ਹੋਰ ਜੇਲ੍ਹਾਂ ਵਿੱਚ ਵੀ ਸਿਫ਼ਟ ਕੀਤਾ ਗਿਆ ਹੈ ਅਤੇ ਹੋਰ ਤੱਥ ਖੰਘਾਲੇ ਜਾ ਰਹੇ ਹਨ ਤਾਂ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਸਕੇ।  

 


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।