Gurinder Dhillon: ਪੰਜਾਬ ਦੇ ADGP ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਸਮੇਂ ਤੋਂ ਪਹਿਲਾਂ ਛੱਡੀ ਪੁਲਿਸ ਸਰਵਿਸ, ਕੀ ਸ਼ੁਰੂ ਕਰਨਗੇ ਰਾਜਨੀਤਿਕ ਸਫ਼ਰ?
Gurinder Dhillon: ਪੰਜਾਬ ਦੇ ADGP ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਸਮੇਂ ਤੋਂ ਪਹਿਲਾਂ ਹੀ ਰਿਟਾਇਰਮੈਂਟ ਲੈ ਲਈ ਹੈ। ਉਨ੍ਹਾਂ ਨੇ ਐਕਸ ਉੱਤੇ ਪੋਸਟ ਪਾ ਕੇ ਇਸ ਦੀ ਪੁਸ਼ਟੀ ਕੀਤੀ ਹੈ।
Punjab ADGP Law and Order Gurinder Singh Dhillon: ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਸਮੇਂ ਤੋਂ ਪਹਿਲਾਂ ਹੀ ਰਿਟਾਇਰਮੈਂਟ ਲੈ ਲਈ ਹੈ। ਉਹਨਾਂ ਨੇ ਪੁਲਿਸ ਵਿਭਾਗ ਵਿੱਚ 30 ਸਾਲ ਦੀ ਸਰਵਿਸ ਕੀਤੀ ਹੈ ਅਤੇ ਹੁਣ ਉਹਨਾਂ ਨੇ ਵੀਆਰਐਸ ਲੈ ਲਈ ਹੈ। ਦੱਸਣ ਯੋਗ ਹੈ ਕਿ ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਧਰ ਚਰਚਾ ਇਹ ਵੀ ਹੈ ਕਿ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕੋਈ ਰਾਜਨੀਤਿਕ ਪਾਰਟੀ ਜੁਆਇਨ ਕਰ ਸਕਦੇ ਹਨ।
yes I have taken VRS from my Police service . I am feeling uncaged . let’s see where wind of destiny pollinates me ? https://t.co/FxKWMkSF6g
— Gurinder Dhillon IPS (@gurinipspb) April 24, 2024
ਗੁਰਿੰਦਰ ਸਿੰਘ ਢਿੱਲੋਂ ਵੱਲੋਂ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਖੁਦ ਐਕਸ ਉੱਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਵੀਆਰਐੱਸ ਲੈਣ ਤੋਂ ਬਾਅਦ ਉਹ ਆਪਣੇ-ਆਪ ਨੂੰ ਪਿੰਜਰੇ 'ਚੋਂ ਆਜ਼ਾਦ ਮਹਿਸੂਸ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।