Sambhu border:  ਪੰਜਾਬ ਵਿੱਚ ਝੋਨੇ ਦੀ ਆਮਦ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਮਾਰਕਿਟ ਕਮੇਟੀਆਂ ਵੱਲੋਂ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਆਉਣ ਵਾਲੀ ਫਸਲ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਤਹਿਤ ਅੱਜ ਏਡੀਜੀਪੀ ਨਰੇਸ਼ ਅਰੋੜਾ ਨੇ ਸ਼ੰਭੂ ਬਾਰਡਰ ਦਾ ਅਚਾਨਕ ਦੌਰਾ ਕੀਤਾ।


ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ 80 ਤੋਂ ਵੱਧ ਥਾਵਾਂ ’ਤੇ ਕੀਤੀ ਜਾ ਰਹੀ ਜਾਂਚ, 800 ਤੋਂ ਵੱਧ ਪੁਲਿਸ ਜਵਾਨ ਮੌਜੂਦ


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਜੀ.ਪੀ ਨਰੇਸ਼ ਅਰੋੜਾ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਪੰਜਾਬ ਪੁਲਿਸ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹੇ ਅਜਿਹੇ ਹਨ ਜਿਨ੍ਹਾਂ ਦੀ ਸਰਹੱਦ ਹੋਰਨਾਂ ਸੂਬਿਆਂ ਨਾਲ ਲੱਗਦੀ ਹੈ। ਇਨ੍ਹਾਂ 80 ਤੋਂ ਵੱਧ ਥਾਵਾਂ 'ਤੇ 800 ਤੋਂ ਵੱਧ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਦੇ ਨਾਲ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Punjab News : ਖੇਡ ਵਿਭਾਗ ਦੇ ਕੋਚਾਂ ਲਈ ਸੀਐਮ ਮਾਨ ਦਾ ਵੱਡਾ ਐਲਾਨ, ‘ਢਾਈ ਗੁਣਾ ਵਧਾਈ ਜਾਵੇਗੀ ਤਨਖਾਹ’


ਜਿਨ੍ਹਾਂ ਟਰੱਕਾਂ ਦੇ ਦਸਤਾਵੇਜ਼ ਪੂਰੇ ਨਹੀਂ ਹਨ, ਉਨ੍ਹਾਂ ਖ਼ਿਲਾਫ਼ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ


ਉਨ੍ਹਾਂ ਕਿਹਾ ਕਿ ਜਿਨ੍ਹਾਂ ਟਰੱਕਾਂ ਦੇ ਦਸਤਾਵੇਜ਼ ਪੂਰੇ ਨਹੀਂ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਅੰਤਰਰਾਜੀ ਨਾਕੇਬੰਦੀ ਦੌਰਾਨ ਬਾਸਮਤੀ 1509, ਪਰਮਲ 1121, 5317, 5181, 6195 ਝੋਨਾ ਪੰਜਾਬ 'ਚ ਆ ਰਿਹਾ ਹੈ, ਜਿਸ ਸਬੰਧੀ ਪੰਜਾਬ ਮੰਡੀ ਬੋਰਡ, ਮਾਰਕਿਟ ਕਮੇਟੀ ਦੇ ਅਧਿਕਾਰੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਲਗਾਤਾਰ ਦੂਜੇ ਰਾਜਾਂ ਤੋਂ ਆ ਰਹੇ ਟਰੱਕਾਂ ਦੀ ਜਾਂਚ ਕਰ ਰਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Online Lottery ਪਾਉਣ ਵਾਲਿਆਂ ‘ਤੇ ਪੰਜਾਬ ਸਰਕਾਰ ਨੇ ਕੱਸਿਆ ਸ਼ਿਕੰਜਾ, ਦਿੱਤੇ ਇਹ ਹੁਕਮ