Punjab News: ਪੰਜਾਬ ਵਿੱਚ ਝੋਨੇ ਦੀ ਖਰੀਦ (paddy procurement) ਅੱਜ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਮੰਡੀ ਬੋਰਡ ਨੇ ਸੂਬੇ ਵਿੱਚ 1854 ਖਰੀਦ ਕੇਂਦਰ ਨੋਟੀਫਾਈ ਕਰ ਦਿੱਤੇ ਹਨ। 



ਹੋਰ ਪੜ੍ਹੋ : ਮਰੀਜ਼ ਸੁਵਿਧਾ ਕੇਂਦਰ ਬਣਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣੇਗਾ 'ਪੰਜਾਬ', ਕੇਜਰੀਵਾਲ ਤੇ CM ਮਾਨ ਕਰਨਗੇ ਮਿਸ਼ਨ ਸਿਹਤਮੰਦ ਪੰਜਾਬ ਦੀ ਸ਼ੁਰੂਆਤ


ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਲੰਘੇ ਦਿਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰਸ਼ਾਨੀ ਨਾ ਹੋਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਸਾਲ 182 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਜਤਾਈ ਹੈ। 


ਹਾਲਾਂਕਿ ਇਸ ਸਾਲ ਹੜ੍ਹ ਕਰਕੇ ਸੂਬੇ ਦੇ ਅੱਧਾ ਦਰਜਨ ਜ਼ਿਲ੍ਹਿਆਂ ਵਿੱਚ ਝੋਨੇ ਦੀ ਫ਼ਸਲ ਖਰਾਬ ਹੋ ਚੁੱਕੀ ਹੈ। ਇਸੇ ਕਰਕੇ ਇਸ ਖਰੀਦ ਸੀਜਨ ਵਿੱਚ ਝੋਨੇ ਦੀ ਆਮਦ ਘੱਟ ਸਕਦੀ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।


ਹੋਰ ਪੜ੍ਹੋ : ਅਮਰੀਕਾ 'ਚ ਜੈਸ਼ੰਕਰ ਨੇ ਕਿਹਾ, 'ਕੈਨੇਡਾ 'ਚ ਦੂਤਾਵਾਸ ਦੇ ਸਾਹਮਣੇ ਹਿੰਸਾ, ਧੂੰਏਂ ਵਾਲੇ ਬੰਬ ਸੁੱਟੇ ਗਏ, ਅਜਿਹਾ ਕਿਸੇ ਹੋਰ ਦੇਸ਼ ਨਾਲ ਹੋਇਆ ਹੁੰਦਾ ਤਾਂ...'



 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ