ਪੜਚੋਲ ਕਰੋ

ਮੋਗਾ ਜਿਲ੍ਹੇ 'ਚ ਧਾਰਾ 144 ਸਮੇਤ ਪ੍ਰਸ਼ਾਸਨ ਨੇ ਲਗਾਈਆਂ 5 ਪਾਬੰਦੀਆਂ, ਆਹ ਰੂਲ ਤੋੜੇ ਤਾਂ ਹੋਵੇਗੀ ਜੇਲ੍ਹ 

ਵਧੀਕ ਜ਼ਿਲ੍ਹਾ  ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ 'ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ।

ਦਰਿਆ ਸਤਲੁਜ ਚੋਂ ਰੇਤਾ ਤੇ ਮਿੱਟੀ ਦੀ ਨਿਕਾਸੀ 'ਤੇ ਪਾਬੰਦੀ 

ਵਧੀਕ ਜ਼ਿਲ੍ਹਾ  ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ 'ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। 

ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਪੈਦੇ ਸਮੂਹ ਪਿੰਡਾਂ ਦੇ ਰਕਬੇ ਵਿੱਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ.ਸੀ.ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ 'ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰ ਵੱਲੋਂ ਖੇਤਾਂ ਵਿੱਚੋਂ ਮਿੱਟੀ ਚਕਾਉਣ ਲਈ ਜਾਰੀ ਹੋਈਆਂ ਹਦਾਇਤਾਂ 'ਤੇ ਲਾਗੂ ਨਹੀਂ ਹੋਵੇਗਾ।

ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ 'ਤੇ ਰੋਕ

ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿੰਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਲਾਲ ਰੰਗ ਦੇ ਰਿਫਲੈਕਟਰ, ਆਈ ਗਲਾਸ ਜਾਂ ਕੋਈ ਹੋਰ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ 'ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ।ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।

ਮੁੱਖ ਹਾਈਵੇਅ ਸੜਕਾਂ ਤੇ ਲਿੰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਵੀ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਚਰਦੇ ਇਹ ਪਸ਼ੂ ਆਵਾਜਾਈ 'ਚ ਵਿਘਨ ਪਾਉਂਦੇ ਹਨ, ਜਿਸ ਨਾਲ ਐਕਸੀਡੈਂਟ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਜੰਗਲਾਤ ਵਿਭਾਗ ਦੀ ਸੰਪਤੀ ਅਤੇ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇੰਨ੍ਹਾਂ ਪਸ਼ੂਆਂ ਦੁਆਰਾ ਸੜਕਾਂ 'ਤੇ ਗੰਦਗੀ ਵੀ ਪਾਈ ਜਾਂਦੀ ਹੈ।

ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ 'ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ 'ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ। ਇਹ ਹੁਕਮ ਪੁਲਿਸ/ਆਰਮੀ, ਮਿਲਟਰੀ ਅਮਲਾ, ਡਿਊਟੀ ਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ ਵਿਆਹ ਵਗੈਰਾ ਤੇ ਲਾਗੂ ਨਹੀ ਹੋਵੇਗਾ।

ਮਕਾਨ ਮਾਲਕਾਂ ਵੱਲੋ ਕਿਰਾਏਦਾਰਾਂ ਦੀ ਸੂਚਨਾ ਦਰਜ ਕਰਾਉਣ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਅੰਦਰ ਮਕਾਨ ਮਾਲਕਾਂ ਵੱਲੋ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਉਨ੍ਹਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲ੍ਹਾ ਦੇ ਸਮੂਹ ਮਕਾਨ ਮਾਲਕਾਂ ਨੁੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ 'ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ 'ਚ ਮਕਾਨ ਮਾਲਕ ਦੇ ਵਿਰੁੱਧ ਜਾਬਤੇ ਅਨੁਸਾਰ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Advertisement
ABP Premium

ਵੀਡੀਓਜ਼

Paddy | Stubble Burning | ਪ੍ਰਾਈਵੇਟ ਥਾਂ ਨੂੰ ਬਣਾਇਆ ਸਰਕਾਰੀ ਡੰਪ!ਤਸਵੀਰਾਂ ਦੇਖ਼ਕੇ ਹੋ ਜਾਓਗੇ ਹੈਰਾਨ |Abp Sanjhaਦੀਵਾਲੀ ਦੀਆਂ ਅਨੋਖੀਆਂ ਤਸਵੀਰਾਂ | Diwali ਨੇ ਚਮਕਾਇਆ ਸ਼ਹਿਰ ਲੱਗੀਆ ਰੌਣਕਾਂ  | Abp Sanjhaਸਲਮਾਨ ਖਾਨ ਨਾਲ ਦੀਵਾਲੀ ਤੇ ਕੀ ਕਰਦੇ ਸੀ ਅਰਬਾਜ਼CM Bhagwant Maan Diwali | ਦੀਵਾਲੀ 'ਤੇ ਪੰਜਾਬ ਸਰਕਾਰ ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Indian Army Soldiers: ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Embed widget