ਪੜਚੋਲ ਕਰੋ

ਪ੍ਰਸ਼ਾਸਨ ਨੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਰੀ ਕੀਤੀ ਐਡਵਾਈਜ਼ਰੀ

 Mohali News : ਬਲੌਂਗੀ ਅਤੇ ਬੱਡਮਾਜਰਾ ਵਿਖੇ ਦਸਤ ਦੇ ਕੁਝ ਮਾਮਲਿਆਂ ਦੇ ਸਾਹਮਣੇ ਆਉਣ ਦੇ ਮੱਦੇਨਜ਼ਰ, ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਨੇ

 Mohali News : ਬਲੌਂਗੀ ਅਤੇ ਬੱਡਮਾਜਰਾ ਵਿਖੇ ਦਸਤ ਦੇ ਕੁਝ ਮਾਮਲਿਆਂ ਦੇ ਸਾਹਮਣੇ ਆਉਣ ਦੇ ਮੱਦੇਨਜ਼ਰ, ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਲੋਕਾਂ ਲਈ ਇੱਕ ਵਿਸਥਾਰਤ ਐਡਵਾਈਜ਼ਰੀ (ਸਲਾਹ ਤੇ ਸਾਵਧਾਨੀਆਂ) ਜਾਰੀ ਕੀਤੀ ਹੈ। ਜ਼ਿਲ੍ਹੇ ਵਿੱਚ ਡਾਇਰੀਆ ਦੇ 36 ਕੇਸ ਇਲਾਜ ਅਧੀਨ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੇ ਪਾਣੀ ਅਤੇ ਭਾਰੀ ਮੀਂਹ ਕਾਰਨ ਕੁੱਝ  ਥਾਵਾਂ ਤੇ ਪੀਣ ਵਾਲੇ ਪਾਣੀ ਦੇ ਸਰੋਤ ਦੂਸ਼ਿਤ ਹੋਣ ਕਾਰਨ ਉਲਟੀਆਂ/ਦਸਤ ਦੇ ਫੈਲਣ ਦਾ ਖਦਸ਼ਾ ਵਧ ਗਿਆ ਹੈ, ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।
 
ਉਨ੍ਹਾਂ ਨੇ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਵਰਤੋਂ 'ਤੇ ਜ਼ੋਰ ਦਿੰਦਿਆਂ ਲੋਕਾਂ ਨੂੰ ਸੁਰੱਖਿਅਤ ਸਰੋਤਾਂ ਤੋਂ ਹੀ ਪਾਣੀ ਦੀ ਵਰਤੋਂ ਕਰਨ ਲਈ ਕਿਹਾ। "ਕਿਸੇ ਵੀ ਅਸ਼ੁੱਧੀ ਦੇ ਮਾਮਲੇ ਵਿੱਚ, ਉਬਲੇ ਹੋਏ ਪਾਣੀ / ਪੈਕ ਕੀਤੇ ਪਾਣੀ / ਕਲੋਰੀਨ ਪੈਲੇਟ (ਗੋਲੀ) ਦੀ ਵਰਤੋਂ ਕੀਤੀ ਜਾਵੇ ਜੋ ਕਿ 20 ਲੀਟਰ ਪਾਣੀ ਵਿੱਚ ਕਲੋਰੀਨ ਦੀ 01 ਪੈਲੇਟ ਪਾਉਣ ਬਾਅਦ 30 ਮਿੰਟ ਬਾਅਦ ਵਰਤਿਆ ਜਾ ਸਕਦਾ ਹੈ)", ਉਨ੍ਹਾਂ ਦੱਸਦੇ ਹੋਏ ਕਿਹਾ ਹਰ ਰੋਜ਼ ਚੰਗੀ ਤਰ੍ਹਾਂ ਧੋਤੇ ਹੋਏ ਪੀਣ ਵਾਲੇ ਪਾਣੀ ਦੇ ਕੰਟੇਨਰਾਂ/ਬਰਤਨਾਂ ਦੀ ਵਰਤੋਂ 'ਤੇ ਜ਼ੋਰ ਦਿੰਦੇ ਹੋਏ ਉਸਨੇ ਗੰਦੇ ਜਾਂ ਬਿਨਾਂ ਧੋਤੇ ਹੋਏ ਬਰਤਨਾਂ ਵਿੱਚ ਸਿੱਧਾ ਸਾਫ਼ ਅਤੇ ਤਾਜ਼ਾ ਪਾਣੀ ਪਾਉਣ ਦੀ ਮਨਾਹੀ ਕੀਤੀ, ਕਿਉਂਕਿ ਅਜਿਹਾ ਕਰਨ ਨਾਲ ਪਾਣੀ ਦੇ ਦੂਸ਼ਿਤ ਹੋਣ ਦਾ ਗੰਭੀਰ ਖਤਰਾ ਹੈ।

ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਖੇਤਰ ਵਿੱਚ ਪਾਣੀ ਦੂਸ਼ਿਤ ਹੁੰਦਾ ਹੈ ਤਾਂ ਪਾਣੀ ਦੀ ਬਦਲਵੀਂ ਸਪਲਾਈ ਦੇ ਪ੍ਰਬੰਧ ਲਈ ਜ਼ਿਲ੍ਹਾ ਕੰਟਰੋਲ ਰੂਮ 0172-2219505 'ਤੇ ਕਾਲ ਕਰੋ। ਭੋਜਨ ਖਾਣ ਤੋਂ ਪਹਿਲਾਂ ਅਤੇ ਪਖਾਨੇ ਦੀ ਵਰਤੋਂ ਕਰਨ ਤੋਂ ਬਾਅਦ ਸਾਬਣ ਅਤੇ ਪਾਣੀ ਨਾਲ ਹੱਥ ਧੋਣ ਨੂੰ ਅੱਜ ਕੱਲ੍ਹ ਸਭ ਤੋਂ ਮਹੱਤਵਪੂਰਨ ਦੱਸਦੇ ਹੋਏ, ਉਸਨੇ ਕਿਹਾ ਕਿ ਸਾਬਣ ਅਤੇ ਪਾਣੀ ਵਿਚਕਾਰ ਸੰਪਰਕ ਦਾ ਸਮਾਂ 15-20 ਸਕਿੰਟ ਹੋਣਾ ਚਾਹੀਦਾ ਹੈ।  ਉਨ੍ਹਾਂ ਨੇ ਹਰ ਸਮੇਂ ਨਹੁੰ ਛੋਟੇ ਅਤੇ ਸਾਫ਼ ਰੱਖਣ ਲਈ ਵੀ ਕਿਹਾ।

 ਉਨ੍ਹਾਂ ਨੇ ਅੱਗੇ ਕਿਹਾ ਕਿ ਕੱਚੇ ਭੋਜਨ ਪਦਾਰਥ ਜਿਵੇਂ ਕਿ ਤਾਜ਼ੀਆਂ ਸਬਜ਼ੀਆਂ ਅਤੇ ਫਲਾਂ ਨੂੰ ਪਕਾਉਣ/ਖਾਣ ਤੋਂ ਪਹਿਲਾਂ ਚੰਗੀ ਤਰ੍ਹਾਂ ਧੋਣਾ ਅਤੇ ਸਾਫ਼ ਕਰਨਾ ਚਾਹੀਦਾ ਹੈ ਅਤੇ ਕੱਚਾ ਅਤੇ ਅਣ-ਪੱਕਿਆ ਖਾਣਾ ਖਾਣ ਤੋਂ ਸਖਤੀ ਨਾਲ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਖੁੱਲ੍ਹੇ ਵਿੱਚ ਸ਼ੌਚ ਅਤੇ ਪਿਸ਼ਾਬ ਗੰਦਗੀ ਦਾ ਸਿੱਧਾ ਸਰੋਤ ਹਨ, ਇਸ ਲਈ ਪਾਣੀ ਦੇ ਸੋਮਿਆਂ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਸਾਨੂੰ ਇਸ ਤੋਂ ਬਚਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਬਾਰਸ਼ ਦਾ ਮੌਸਮ, ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਲਈ ਅਨੁਕੂਲ ਹੈ, ਇਸ ਲਈ ਡਾਇਰੀਆ (ਦਸਤ) ਦੇ ਪ੍ਰਭਾਵਸ਼ਾਲੀ ਇਲਾਜ ਲਈ ਓਰਲ ਰੀਹਾਈਡਰੇਸ਼ਨ ਸਾਲਟ (ਓ ਆਰ ਐਸ) ਦੇ ਘੋਲ ਨਾਲ ਡੀਹਾਈਡਰੇਸ਼ਨ ਦਾ ਮੁਕਬਲਾ ਕਰਕੇ ਡਾਇਰੀਆ ਤੋਂ ਮੁਕਤੀ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਓ ਆਰ ਐਸ ਸਾਫ਼ ਪਾਣੀ, ਨਮਕ ਅਤੇ ਖੰਡ ਦਾ ਮਿਸ਼ਰਣ ਹੈ ਜੋ ਛੋਟੀ ਆਂਦਰ ਵਿੱਚ ਜਜ਼ਬ ਹੋ ਜਾਂਦਾ ਹੈ ਅਤੇ ਮਲ ਵਿੱਚ ਘਟੇ ਜਾਂ ਖਤਮ ਹੋਏ ਪਾਣੀ ਅਤੇ ਇਲੈਕਟ੍ਰੋਲਾਈਟਸ ਨੂੰ ਮੁੜ ਬਣਾ ਦਿੰਦਾ ਹੈ। ਇਸੇ ਤਰ੍ਹਾਂ ਜ਼ਿੰਕ ਸਪਲੀਮੈਂਟਸ ਦਾ ਸੇਵਨ, ਬਿਮਾਰੀ ਦੀ ਮਿਆਦ ਨੂੰ ਘਟਾਉਂਦਾ ਹੈ। ਗੰਭੀਰ ਡੀਹਾਈਡਰੇਸ਼ਨ ਦੀ ਸਥਿਤੀ ਵਿੱਚ, ਮਰੀਜ਼ ਦੀ ਹਾਲਤ ਦੇ ਅਨੁਸਾਰ ਡਾਕਟਰ ਦੁਆਰਾ ਸੁਝਾਏ ਅਨੁਸਾਰ ਰੀਹਾਈਡਰੇਸ਼ਨ ਦਾ ਤਰੀਕਾ ਨਾੜੀ ਵਿੱਚ ਤਰਲ ਪਦਾਰਥਾਂ ਰਾਹੀਂ ਹੋ ਸਕਦਾ ਹੈ।

ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਖਾਣ ਦੀ ਸਲਾਹ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਕੁਪੋਸ਼ਣ ਅਤੇ ਡਾਇਰੀਆ ਦੀ ਬਿਮਾਰੀ ਨੂੰ ਮਾਂ ਦਾ ਦੁੱਧ, ਸਮੇਤ ਪੌਸ਼ਟਿਕ ਤੱਤਾਂ ਨਾਲ ਭਰਪੂਰ ਖ਼ੁਰਾਕ ਦੇਣਾ ਜਾਰੀ ਰੱਖ ਕੇ ਠੀਕ ਕੀਤਾ ਜਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਉਂਜ ਵੀ ਪਹਿਲੇ ਛੇ ਮਹੀਨੇ ਬੱਚਿਆਂ ਲਈ, ਜਦੋਂ ਉਹ ਠੀਕ ਹੁੰਦੇ ਹਨ, ਮਾਂ ਦਾ ਦੁੱਧ ਸਭ ਤੋਂ ਵਧੀਆ ਖੁਰਾਕ ਮੰਨਿਆ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੀ ਸਿਹਤ ਸਬੰਧੀ ਸਮੱਸਿਆ ਆਉਣ ਤੇ ਆਪਣੇ ਖੇਤਰ ਦੇ ਡਾਕਟਰ/ਮਲਟੀਪਰਪਜ਼/ਆਸ਼ਾ ਵਰਕਰ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇ, ਖਾਸ ਤੌਰ 'ਤੇ ਜਦੋਂ ਪਖਾਨੇ ਵਿੱਚ ਖੂਨ ਆਵੇ ਜਾਂ ਜੇ ਡੀਹਾਈਡਰੇਸ਼ਨ ਦੇ ਲੱਛਣ ਹੋਣ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਾਰਸ਼ਾਂ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਮੈਡੀਕਲ ਟੀਮਾਂ ਪੂਰੀ ਤਰ੍ਹਾਂ ਕੰਮ ਕਰ ਰਹੀਆਂ ਹਨ ਅਤੇ ਹੜ੍ਹਾਂ ਤੋਂ ਬਾਅਦ ਦੇ ਉਪਾਅ ਵਜੋਂ ਬਿਮਾਰੀਆਂ ਦਾ ਪਤਾ ਲਗਾਉਣ ਲਈ ਕੈਂਪਾਂ ਦੀ ਲੜੀ ਦਾ ਪ੍ਰਬੰਧ ਕੀਤਾ ਗਿਆ ਹੈ।  ਬਲੌਂਗੀ ਅਤੇ ਬੱਡਮਾਜਰਾ ਦੇ ਵਸਨੀਕਾਂ ਨੂੰ ਪੀਣ ਦੇ ਉਦੇਸ਼ਾਂ ਲਈ ਟੈਂਕਰ ਪਾਣੀ ਦੀ ਸਪਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ  19, ਸੀ ਐਚ ਸੀ ਕੁਰਾਲੀ ਵਿਖੇ 03 ਅਤੇ ਸਬ ਡਵੀਜ਼ਨ ਹਸਪਤਾਲ ਡੇਰਾਬੱਸੀ ਵਿਖੇ 14 ਡਾਇਰੀਆ ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਅਸੀਂ ਉਕਤ ਸਾਵਧਾਨੀਆਂ ਵਰਤ ਕੇ ਆਪਣੀ ਸਿਹਤ ਦਾ ਖਿਆਲ ਰੱਖ ਸਕਦੇ ਹਾਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Advertisement
ABP Premium

ਵੀਡੀਓਜ਼

ਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHAKhanauri Border ਪਹੁੰਚੇ Babbu Mann ਨੇ ਕਿਹਾ, 'ਕਿਸਾਨ ਨਹੀਂ, ਤਾਂ ਗੀਤ ਵੀ ਨਹੀਂ'Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ
Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ
Embed widget