ਪੜਚੋਲ ਕਰੋ

Harvesting Wheat: ਕਣਕ ਦੀ ਕਟਾਈ ਲਈ ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤੀਆਂ, ਕਿਸਾਨ ਵਾਢੀ ਤੋਂ ਪਹਿਲਾਂ ਪੜ੍ਹ ਲੈਣ ਇਹ ਖ਼ਬਰ 

Harvesting Wheat: ਪੰਜਾਬ ਮੰਡੀ ਬੋਰਡ ਨੇ ਕਣਕ ਦੀ ਖਰੀਦ ਲਈ ਸੰਗਰੂਰ ਵਿੱਚ 172 ਅਤੇ ਮਲੇਰਕੋਟਲਾ ਵਿੱਚ 46 ਖਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਆਰਜ਼ੀ ਖਰੀਦ ਕੇਂਦਰ ਵੀ ਤਿਆਰ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਵਿਕਰੀ

Harvesting Wheat: ਪੰਜਾਬ ਵਿੱਚ ਕਣਕ ਦੀ ਖਰੀਦ ਇੱਕ ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਕਣਕ ਦੀ ਕਟਾਈ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਆਪੋ ਆਪਣੇ ਪੱਧਰ 'ਤੇ ਸਖ਼ਤੀਆਂ ਕਰ ਰਿਹਾ ਹੈ। ਇਸੇ ਤਹਿਤ ਫਤਹਿਗੜ੍ਹ ਸਾਹਿਬ ਜਿਲ੍ਹਾ ਪ੍ਰਸ਼ਾਸਨ ਨੇ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ 'ਤੇ ਹਦਾਇਤਾਂ ਜਾਰੀ ਕੀਤੀਆਂ ਹਨ। 

ਜਿਲ੍ਹਾ ਮੈਜਿਸਟਰੇਟ ਪਰਨੀਤ ਸੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸ਼ਾਮ 07.00 ਵਜੇ ਤੋਂ ਲੈ ਕੇ ਸਵੇਰੇ 06.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦਾ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ  ਸਾਲ 2024 ਦੌਰਾਨ ਕਣਕ ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਕਈ ਵਾਰ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਸਿੱਲ੍ਹੀ ਅਤੇ ਨਮ ਕਣਕ ਕੱਟ ਦਿੰਦੀਆਂ ਹਨ। ਜਿਸ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜਿਆਦਾ ਹੋ ਜਾਂਦੀ ਹੈ।

 ਜਦੋਂ ਇਹ ਸਿੱਲੀ ਕਣਕ ਮੰਡੀਆਂ ਵਿੱਚ ਵਿਕਣ ਲਈ ਲਿਆਂਦੀ ਜਾਂਦੀ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। 

ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ।  ਇਸ ਲਈ ਜਿਲ੍ਹੇ ਅੰਦਰ ਸ਼ਾਮ 07.00 ਵਜੇ ਤੋਂ ਲੈ ਕੇ ਸਵੇਰੇ 06.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਹੁਕਮ 31 ਮਈ 2024 ਤੱਕ ਲਾਗੂ ਰਹਿਣਗੇ।


ਪੰਜਾਬ ਮੰਡੀ ਬੋਰਡ ਨੇ ਕਣਕ ਦੀ ਖਰੀਦ ਲਈ ਸੰਗਰੂਰ ਵਿੱਚ 172 ਅਤੇ ਮਲੇਰਕੋਟਲਾ ਵਿੱਚ 46 ਖਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਆਰਜ਼ੀ ਖਰੀਦ ਕੇਂਦਰ ਵੀ ਤਿਆਰ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾਂ ਕਰਨਾ ਪਵੇ। 

ਵਿਭਾਗ ਨੇ ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ 10.02 ਲੱਖ ਮੀਟ੍ਰਿਕ ਟਨ, ਬਠਿੰਡਾ, ਅੰਮ੍ਰਿਤਸਰ ਵਿੱਚ 8.50 ਲੱਖ, ਲੁਧਿਆਣਾ ਵਿੱਚ 8.13 ਲੱਖ, ਮੋਗਾ ਵਿੱਚ 6.92 ਲੱਖ, ਜਲੰਧਰ ਵਿੱਚ 5 ਲੱਖ, ਤਰਨਤਾਰਨ ਵਿੱਚ 4 ਲੱਖ, ਜਦਕਿ ਹੁਸ਼ਿਆਰਪੁਰ 'ਚ 3 ਲੱਖ 40 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿਥਿਆ ਗਿਆ ਹੈ। ਪਨਸਪ, ਵੇਅਰਹਾਊਸ, ਮਾਰਕਫੈੱਡ, ਪਨਗ੍ਰੇਨ ਅਤੇ ਐਫਸੀਆਈ ਕਣਕ ਦੀ ਖਰੀਦ ਕਰਨਗੇ। ਸਰਕਾਰੀ ਰੇਟ 2275 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।

 

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, 16 ਮੰਡਲ ਪ੍ਰਧਾਨ ਨਿਯੁਕਤ ਕੀਤੇ; ਅਨੁਸ਼ਾਸਨੀ ਕਮੇਟੀ ਦਾ ਵੀ ਗਠਨ; 2027 ਤੋਂ ਪਹਿਲਾਂ ਸੰਗਠਨ ਨੂੰ...
ਪੰਜਾਬ ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, 16 ਮੰਡਲ ਪ੍ਰਧਾਨ ਨਿਯੁਕਤ ਕੀਤੇ; ਅਨੁਸ਼ਾਸਨੀ ਕਮੇਟੀ ਦਾ ਵੀ ਗਠਨ; 2027 ਤੋਂ ਪਹਿਲਾਂ ਸੰਗਠਨ ਨੂੰ...
Punjab News: ਪੰਜਾਬ ਦੇ ਹੋਟਲ ਮਾਲਕਾਂ 'ਤੇ ਵਧੀ ਸਖ਼ਤੀ, ਹੁਣ ਹੋਟਲਾਂ 'ਚ ਰੁਕਣ ਵਾਲੇ ਮਹਿਮਾਨਾਂ ਤੋਂ ਲੈਣੇ ਪੈਣਗੇ ਸਾਰੇ ID ਪਰੂਫ਼, ਆਧਾਰ, ਪੈਨ ਸਣੇ ਪਾਸਪੋਰਟ ਵੀ ਸ਼ਾਮਲ; ਫੋਨ ਨੰਬਰ ਦੀ ਵੀ ਹੋਏਗੀ ਜਾਂਚ...
ਪੰਜਾਬ ਦੇ ਹੋਟਲ ਮਾਲਕਾਂ 'ਤੇ ਵਧੀ ਸਖ਼ਤੀ, ਹੁਣ ਹੋਟਲਾਂ 'ਚ ਰੁਕਣ ਵਾਲੇ ਮਹਿਮਾਨਾਂ ਤੋਂ ਲੈਣੇ ਪੈਣਗੇ ਸਾਰੇ ID ਪਰੂਫ਼, ਆਧਾਰ, ਪੈਨ ਸਣੇ ਪਾਸਪੋਰਟ ਵੀ ਸ਼ਾਮਲ; ਫੋਨ ਨੰਬਰ ਦੀ ਵੀ ਹੋਏਗੀ ਜਾਂਚ...
Mohali 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ,ਦੋਵੇਂ ਪਾਸਿਆਂ ਤੋਂ ਹੋਈ ਫਾਇਰਿੰਗ, ਮੌਕੇ ਤੋਂ ਹਥਿਆਰ ਵੀ ਬਰਾਮਦ
Mohali 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ,ਦੋਵੇਂ ਪਾਸਿਆਂ ਤੋਂ ਹੋਈ ਫਾਇਰਿੰਗ, ਮੌਕੇ ਤੋਂ ਹਥਿਆਰ ਵੀ ਬਰਾਮਦ
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
Embed widget