Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਤੁਰੰਤ ਪ੍ਰਭਾਵ ਨਾਲ 18 ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀਆਂ ਦੇ ਨਾਲ-ਨਾਲ ਦੋ ਪੰਜਾਬ ਪਬਲਿਕ ਸਰਵਿਸ (ਪੀਸੀਐਸ) ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਜਾਣਕਾਰੀ ਇੱਕ ਅਧਿਕਾਰਤ ਆਦੇਸ਼ ਵਿੱਚ ਦਿੱਤੀ ਗਈ ਹੈ। ਹੁਕਮਾਂ ਅਨੁਸਾਰ ਸੀਨੀਅਰ ਆਈਏਐਸ ਅਧਿਕਾਰੀ ਵਿਕਾਸ ਪ੍ਰਤਾਪ ਸਿੰਘ ਨੂੰ ਡੀਪੀਐਸ ਖਰਬੰਦਾ ਦੀ ਥਾਂ ’ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਖਰਬੰਦਾ ਨੂੰ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।


ਅਜੇ ਸ਼ਰਮਾ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ। ਵੀ.ਕੇ. ਮੀਨਾ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾਰ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਘਨਸ਼ਿਆਮ ਥੋਰੀ ਨੂੰ ਡੀ.ਸੀ. ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹ ਪਹਿਲਾਂ ਖੁਰਾਕ ਸਪਲਾਈ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।


ਇਸ ਤੋਂ ਇਲਾਵਾ ਅਜੋਏ ਕੁਮਾਰ ਸ਼ਰਮਾ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਪ੍ਰਬੰਧਕੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵੀ ਬਣਨ ਜਾ ਰਹੇ ਹਨ। ਇਸ ਤੋਂ ਇਲਾਵਾ ਵੀ.ਕੇ.ਮੀਨਾ ਨੂੰ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਾ ਪ੍ਰਮੁੱਖ ਸਕੱਤਰ ਅਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Operation Ajay: ਆਪਰੇਸ਼ਨ ਅਜੈ ਦੇ ਤਹਿਤ 197 ਭਾਰਤੀਆਂ ਦਾ ਤੀਜਾ ਜੱਥਾ ਦਿੱਲੀ ਪਹੁੰਚਿਆ


ਸਕੱਤਰ ਸਿੱਖਿਆ ਤੋਂ ਇਲਾਵਾ ਰੀਤੂ ਅਗਰਵਾਲ ਨੂੰ ਵਧੀਕ ਸਕੱਤਰ ਪੰਜਾਬ ਰਾਜ ਸੂਚਨਾ ਕਮਿਸ਼ਨ ਨਿਯੁਕਤ ਕੀਤਾ ਗਿਆ ਹੈ, ਜਦਕਿ ਅਰੁਣ ਸੇਖੜੀ ਨੂੰ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਦਲਜੀਤ ਸਿੰਘ ਮਾਂਗਟ ਨੂੰ ਡਵੀਜ਼ਨ ਕਮਿਸ਼ਨਰ ਪਟਿਆਲਾ ਬਣਾਇਆ ਗਿਆ ਹੈ। ਦਵਿੰਦਰ ਪਾਲ ਸਿੰਘ ਨੂੰ ਡਾਇਰੈਕਟਰ ਉਦਯੋਗ ਅਤੇ ਵਣਜ ਦੀ ਜ਼ਿੰਮੇਵਾਰੀ ਮਿਲੀ ਹੈ। ਮਨਜੀਤ ਸਿੰਘ ਬਰਾੜ ਨੂੰ ਫਰੀਦਕੋਟ ਡਵੀਜ਼ਨ ਦਾ ਕਮਿਸ਼ਨਰ ਬਣਾਇਆ ਗਿਆ ਹੈ। ਕਮਲ ਕਿਸ਼ੋਰ ਯਾਦਵ ਨੂੰ ਪ੍ਰਸ਼ਾਸਨਿਕ ਸਕੱਤਰ, ਸਿੱਖਿਆ ਵਿਭਾਗ ਦੇ ਨਾਲ-ਨਾਲ ਉੱਚ ਸਿੱਖਿਆ ਅਤੇ ਭਾਸ਼ਾਵਾਂ ਦੇ ਪ੍ਰਬੰਧਕੀ ਸਕੱਤਰ ਦੀ ਵਾਧੂ ਜ਼ਿੰਮੇਵਾਰੀ ਮਿਲੀ ਹੈ।


ਇਹ ਵੀ ਪੜ੍ਹੋ: SYL Canal Dispute: SYL ਨਹਿਰ ਲਈ ਸਰਵੇ ਟੀਮ 'ਤੇ ਪੰਜਾਬ ਸਰਕਾਰ ਦਾ ਵੱਡਾ ਪ੍ਰਤੀਕਰਮ, ਵਿੱਤ ਮੰਤਰੀ ਨੇ ਕੀਤਾ ਅਹਿਮ ਐਲਾਨ